28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਸਰਕਲ ਸਟਾਈਲ ਕਬੱਡੀ ’ਚ ਜਲੰਧਰ ਦੀ ਟੀਮ ਨੇ ਮਾਰੀ ਬਾਜ਼ੀ

ਮਲਸੀਆਂ, 27 ਅਕਤੂਬਰ (ਸੁਖਦੀਪ ਸਿੰਘ)- ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਏ ਗਏ ਸਰਕਲ ਸਟਾਈਲ ਕਬੱਡੀ ਦੇ ਮੁਕਾਬਲਿਆਂ ’ਚ ਅੰਡਰ-21 ਵਰਗ ਵਿੱਚ ਜਲੰਧਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਾਈਨਲ ਮੁਕਾਬਲੇ ਵਿੱਚ ਮਾਨਸਾ ਦੀ ਟੀਮ ਨੂੰ ਹਰਾ ਕੇ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਜਿੱਤ ਵਿੱਚ ਸੀਚੇਵਾਲ ਅਕੈਡਮੀ ਦੇ 6 ਖਿਡਾਰੀਆਂ ਨੇ ਅਹਿਮ ਯੋਗਦਾਨ ਪਾਇਆ।

ਅਜੀਤ ਡੈਸਕ 28-10-2026
ਮਲਸੀਆਂ, 27 ਅਕਤੂਬਰ (ਸੁਖਦੀਪ ਸਿੰਘ)- ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਏ ਗਏ ਸਰਕਲ ਸਟਾਈਲ ਕਬੱਡੀ ਦੇ ਮੁਕਾਬਲਿਆਂ ’ਚ ਅੰਡਰ-21 ਵਰਗ ਵਿੱਚ ਜਲੰਧਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਾਈਨਲ ਮੁਕਾਬਲੇ ਵਿੱਚ ਮਾਨਸਾ ਦੀ ਟੀਮ ਨੂੰ ਹਰਾ ਕੇ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਜਿੱਤ ਵਿੱਚ ਸੀਚੇਵਾਲ ਅਕੈਡਮੀ ਦੇ 6 ਖਿਡਾਰੀਆਂ ਨੇ ਅਹਿਮ ਯੋਗਦਾਨ ਪਾਇਆ। ਇਨ੍ਹਾਂ ਖਿਡਾਰੀਆਂ ਨੇ ਜਲੰਧਰ ਜ਼ਿਲ੍ਹੇ ਵੱਲੋਂ ਖੇਡਦਿਆਂ ਜਿੱਤ ਦਰਜ ਕੀਤੀ ਅਤੇ ਆਪਣੇ ਜ਼ਿਲ੍ਹੇ, ਪਿੰਡਾਂ ਅਤੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ। ਵਿਧਾਇਕ ਗੁਰਲਾਲ ਸਿੰਘ ਘਨੌਰ, ਰਣਧੀਰ ਸਿੰਘ ਧੀਰਾ ਪਹਿਲਵਾਨ, ਡੀ.ਐੱਸ.ਓ. ਪਟਿਆਲਾ ਅਤੇ ਮੈਡਮ ਮਨਜੀਤ ਕੌਰ ਫ਼ਰੀਦਕੋਟ ਵੱਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਉੱਘੇ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਗੁਰਬੀਰ ਸਿੰਘ ਢਿੱਲੋਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ, ਅਨੁਸ਼ਾਸਨ ਅਤੇ ਚੰਗੀ ਸਿਹਤ ਲਈ ਬਹੁਤ ਮਹੱਤਵਪੂਰਨ ਹਨ। ਖਿਡਾਰੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਕੋਚ ਦੀ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ, ਖੇਡਾਂ ਵਿੱਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਅਤੇ ਆਪਣੇ ਮਾਪਿਆਂ, ਪਿੰਡਾਂ ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਕੋਚ ਗੁਰਬੀਰ ਸਿੰਘ ਢਿੱਲੋਂ ਨੇ ਇਸ ਪ੍ਰਾਪਤੀ ’ਤੇ ਸੰਤ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਹੀ ਖਿਡਾਰੀ ਇਹ ਮੁਕਾਮ ਹਾਸਲ ਕਰ ਰਹੇ ਹਨ।
ਪਿਛਲੀ ਖ਼ਬਰ ਪਾਲਾ ਜਲਾਲਪੁਰ ਵਲੋਂ ਅੰਤਰਰਾਸ਼ਟਰੀ ਕਬੱਡੀ ਕੁਮੈਂਟੇਟਰ ਮੱਖਣ ਅਲੀ ਨਾਲ ਮੁਲਾਕਾਤ ਅਗਲੀ ਖ਼ਬਰ ਪ੍ਰਵਾਸੀ ਵਿਅਕਤੀ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।