30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਅਕਾਲੀ ਦਲ ਦੀ ਜਿੱਤ ’ਚ ਐਸ. ਸੀ. ਵਿੰਗ ਅਹਿਮ ਭੂਮਿਕਾ ਨਿਭਾਏਗਾ-ਜਥੇ: ਗੁਲਜ਼ਾਰ ਸਿੰਘ ਰਣੀਕੇ

ਸ਼ਾਹਕੋਟ, 29 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੀਆਂ ਮੀਟਿੰਗਾਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਕਾਲੀ ਦਲ ਹਲਕਾ ਸ਼ਾਹਕੋਟ ਦੇ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਦੀ ਅਗਵਾਈ ਹੇਠ ਹਲਕਾ ਸ਼ਾਹਕੋਟ ਦੇ ਐੱਸ.

ਅਜੀਤ ਡੈਸਕ 30-10-2026
ਸ਼ਾਹਕੋਟ, 29 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੀਆਂ ਮੀਟਿੰਗਾਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਕਾਲੀ ਦਲ ਹਲਕਾ ਸ਼ਾਹਕੋਟ ਦੇ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਦੀ ਅਗਵਾਈ ਹੇਠ ਹਲਕਾ ਸ਼ਾਹਕੋਟ ਦੇ ਐੱਸ.ਸੀ ਵਿੰਗ ਦੀ ਵਿਸ਼ਾਲ ਮੀਟਿੰਗ ਪਿੰਡ ਕੋਹਾੜ ਖੁਰਦ (ਸ਼ਾਹਕੋਟ) ਵਿਖੇ ਕਰਵਾਈ ਗਈ। ਮੀਟਿੰਗ ’ਚ ਵੱਡੀ ਗਿਣਤੀ ’ਚ ਪਹੁੰਚੇ ਵਰਕਰਾਂ ਦੇ ਇਕੱਠ ਨੇ ਰੈਲੀ ਦਾ ਰੂਪ ਧਾਰ ਲਿਆ। ਇਸ ਮੌਕੇ ਅਕਾਲੀ ਦਲ ਐੱਸ.ਸੀ ਵਿੰਗ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਐੱਸ.ਸੀ ਵਿੰਗ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਹੁਣ ਤੋਂ ਹੀ ਸਰਗਰਮ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਅਕਾਲੀ ਦਲ ਦੀ ਜਿੱਤ ਲਈ ਐੱਸ.ਸੀ ਵਿੰਗ ਅਹਿਮ ਭੂਮਿਕਾ ਨਿਭਾਉਣ ਜਾ ਰਿਹਾ ਹੈ, ਇਸ ਲਈ ਵਿੰਗ ਦੇ ਸਾਰੇ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕਾਇਮ ਕਰਨ ਤੇ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਉਣ। ਇਸ ਮੌਕੇ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਤੇ ਇਸ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਤੇ ਸੂਬੇ ਦੀ ਤਰੱਕੀ ਲਈ ਅਕਾਲੀ ਦਲ ਦੀ ਸਰਕਾਰ ਬਣਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਐਡ: ਕੋਹਾੜ ਤੇ ਅਕਾਲੀ ਆਗੂਆਂ ਵਲੋਂ ਜਥੇ: ਰਣੀਕੇ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕੇਵਲ ਸਿੰਘ ਰੂਪੇਵਾਲੀ ਸਾਬਕਾ ਐੱਮ.ਡੀ, ਗੁਰਨੇਕ ਸਿੰਘ ਢਿੱਲੋਂ ਜਲੰਧਰ ਸੀਨੀਅਰ ਅਕਾਲੀ ਆਗੂ, ਪਰਮਜੀਤ ਸਿੰਘ ਪਰਜੀਆਂ ਪ੍ਰਧਾਨ ਐੱਸ.ਸੀ ਵਿੰਗ, ਤੇਜਾ ਸਿੰਘ ਮਾਣਕਪੁਰ ਸਾਬਕਾ ਚੇਅਰਮੈਨ, ਬਲਵਿੰਦਰ ਸਿੰਘ ਕੰਗ ਸਰਕਲ ਪ੍ਰਧਾਨ, ਤਰਸੇਮ ਸਿੰਘ ਬਾਲੋਕੀ ਸੀਨੀਅਰ ਅਕਾਲੀ ਆਗੂ, ਗੁਰਬਚਨ ਸਿੰਘ ਬੋਪਾਰਾਏ ਬਲਾਕ ਸੰਮਤੀ ਮੈਂਬਰ, ਸੁਖਦੇਵ ਸਿੰਘ ਢੋਟ ਸੀਨੀਅਰ ਅਕਾਲੀ ਆਗੂ, ਕੁਲਵੰਤ ਸਿੰਘ ਮੁਰਾਜਵਾਲਾ ਸਰਕਲ ਪ੍ਰਧਾਨ, ਬਲਕਾਰ ਸਿੰਘ ਬਲਾਕ ਸੰਮਤੀ ਮੈਂਬਰ, ਗਿਆਨ ਸਿੰਘ ਸਰਕਲ ਪ੍ਰਧਾਨ, ਗੁਰਚਰਨ ਸਿੰਘ ਬਲਾਕ ਸੰਮਤੀ ਮੈਂਬਰ, ਕੁਲਵੰਤ ਰਾਏ ਸ਼ਰਮਾ ਸਰਕਲ ਪ੍ਰਧਾਨ, ਤਲਵੰਤ ਸਿੰਘ ਸੰਧੂ ਸਰਕਲ ਪ੍ਰਧਾਨ, ਕੁਲਵੰਤ ਸਿੰਘ ਬਲਾਕ ਸੰਮਤੀ ਮੈਂਬਰ, ਸੁਰਜੀਤ ਸਿੰਘ ਸਰਕਲ ਪ੍ਰਧਾਨ, ਕੇਵਲ ਸਿੰਘ ਬਲਾਕ ਸੰਮਤੀ ਮੈਂਬਰ, ਹਰਵਿੰਦਰ ਸਿੰਘ ਸਿੱਧੂ ਸਰਕਲ ਪ੍ਰਧਾਨ ਦੋਨਾ, ਸੂਬਾ ਸਿੰਘ ਚੱਕ ਚੇਲਾ ਬਲਾਕ ਸੰਮਤੀ ਮੈਂਬਰ, ਮਲਕੀਤ ਸਿੰਘ ਬਿੱਲੀ ਬੜੈਚ ਅਕਾਲੀ ਆਗੂ, ਰਾਮ ਸਿੰਘ ਬੱਗਾ ਸਰਕਲ ਪ੍ਰਧਾਨ, ਗੁਰਦੇਵ ਸਿੰਘ ਖਹਿਰਾ ਪਛਾੜੀਆਂ, ਜਸਵੀਰ ਛਾਬੜਾ ਸਾਬਕਾ ਸਰਪੰਚ ਲੋਹੀਆਂ, ਡਾ: ਚਰਨਜੀਤ ਸਿੰਘ ਤਲਵੰਡੀ ਬੂਟਿਆਂ, ਡਾ: ਜਸਵਿੰਦਰ ਸ਼ਰਮਾ, ਡਾ: ਰੇਸ਼ਮ ਪੱਤੋ ਖੁਰਦ, ਬਚਿੱਤਰ ਸਿੰਘ ਚੰਦੀ ਪੱਤੋ ਖੁਰਦ, ਰਛਪਾਲ ਸਿੰਘ ਸਿੰਘਪੁਰ, ਨਰਿੰਦਰ ਸਿੰਘ ਮਲਸੀਆਂ, ਅਮਰੀਕ ਸਿੰਘ ਮਲਸੀਆਂ, ਕਰਨਜੀਤ ਸਿੰਘ ਡਬਰੀ, ਅੰਕੁਰ ਮਲਸੀਆਂ, ਮੰਗਲ ਸਿੰਘ ਸੈਂਹਬੀ, ਰਘੁਬੀਰ ਸਿੰਘ ਬਘੇਲਾ, ਡਾ: ਸੁਰਜੀਤ ਸਿੰਘ ਥੰਮੂਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਕਰਤਾਰਪੁਰ ਦੀ ਕਮਾਨ ਤਰੁਣ ਰਾਏ ਨੂੰ ਸੌਂਪੇ ਜਾਣ ’ਤੇ ਅਕਾਲੀ ਆਗੂਆਂ ਕੀਤਾ ਸੁਖਬੀਰ ਦਾ ਧੰਨਵਾਦ ਅਗਲੀ ਖ਼ਬਰ ਹਰਕੀਤ ਸਿੰਘ 2 ਨਵੰਬਰ ਨੂੰ ਸੰਭਾਲਣਗੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।