31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਘਟਿਆ ਨੌਜਵਾਨਾਂ ਦਾ ਪਰਵਾਸ-ਵਿਜੇ ਸਾਂਪਲਾ

ਜਲੰਧਰ, 30 ਅਕਤੂਬਰ (ਸ਼ਿਵ )-ਸਾਬਕਾ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੁਜ਼ਗਾਰ ਦੇ ਮੌਕਿਆਂ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ’ਤੇ ਤਿੱਖਾ ਸ਼ਬਦੀ ਹਮਲਾ ਬੋਲਿਆ ਹੈ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਜਲੰਧਰ ’ਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਝੂਠਾ ਦਾਅਵਾ ਕਰ ਰਹੇ ਹਨ ਕਿ ਪੰਜਾਬ ਦੇ ਨੌਜਵਾਨਾਂ ਦਾ ਵਿਦੇਸ਼ ਵੱਲ ਪਰਵਾਸ ਇਸ ਲਈ ਰੁਕਿਆ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਨੇ 70,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਵਿਜੇ ਸਾਂਪਲਾ 31-10-2026
ਜਲੰਧਰ, 30 ਅਕਤੂਬਰ (ਸ਼ਿਵ )-ਸਾਬਕਾ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੁਜ਼ਗਾਰ ਦੇ ਮੌਕਿਆਂ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ’ਤੇ ਤਿੱਖਾ ਸ਼ਬਦੀ ਹਮਲਾ ਬੋਲਿਆ ਹੈ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਜਲੰਧਰ ’ਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਝੂਠਾ ਦਾਅਵਾ ਕਰ ਰਹੇ ਹਨ ਕਿ ਪੰਜਾਬ ਦੇ ਨੌਜਵਾਨਾਂ ਦਾ ਵਿਦੇਸ਼ ਵੱਲ ਪਰਵਾਸ ਇਸ ਲਈ ਰੁਕਿਆ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਨੇ 70,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸਾਂਪਲਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਜ਼ਮੀਨੀ ਹਕੀਕਤ ਸਮਝਣੀ ਚਾਹੀਦੀ ਹੈ। ਪੰਜਾਬ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਬਿਹਤਰ ਭਵਿੱਖ ਦੀ ਭਾਲ ’ਚ ਕੈਨੇਡਾ, ਆਸਟ੍ਰੇਲੀਆ ਅਤੇ ਯੂਕੇ ਵਰਗੇ ਦੇਸ਼ਾਂ ’ਚ ਜਾਂਦੇ ਰਹੇ ਹਨ ਪਰ ਹੁਣ ਇਨ੍ਹਾਂ ਦੇਸ਼ਾਂ ਨੇ ਸਖ਼ਤ ਇਮੀਗ੍ਰੇਸ਼ਨ ਨੀਤੀਆਂ ਲਾਗੂ ਕਰ ਦਿੱਤੀਆਂ ਹਨ, ਜਿਸ ਕਾਰਨ ਨੌਜਵਾਨ ਹੁਣ ਵਿਦੇਸ਼ ਜਾਣ ਤੋਂ ਕਤਰਾਉਣ ਲੱਗੇ ਹਨ, ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀਆਂ ਨੀਤੀਆਂ ਕਾਰਨ ਨਹੀਂ। ਹਾਲੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਸੀਨੀਅਰ ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ‘ਚ ਬੇਰੁਜ਼ਗਾਰੀ ਦੇ ਅੰਕੜੇ ਇੱਕ ਗੰਭੀਰ ਤਸਵੀਰ ਪੇਸ਼ ਕਰਦੇ ਹਨ।
ਪਿਛਲੀ ਖ਼ਬਰ ਦਰਬਾਰ ਬਾਬਾ ਬੋਹੜ ਸ਼ਾਹ ਵਿਖੇ ਜੋੜ ਮੇਲਾ 19 ਨੂੰ-ਬਾਬਾ ਗੁਰਦੀਪ ਸਿੰਘ ਅਗਲੀ ਖ਼ਬਰ ਦੇਸ਼ ਭਗਤ ਯਾਦਗਾਰ ਹਾਲ ਵਿਖੇ 3 ਦਿਨਾਂ ‘ਮੇਲਾ ਗ਼ਦਰੀ ਬਾਬਿਆਂ ਦਾ’ ਦੀ ਸ਼ੁਰੂਆਤ ਭਲਕੇ ਸਾਰਾ ਦਿਨ, ਸਾਰੀ ਰਾਤ ਚੱਲੇਗਾ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।