01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸ਼ਰਾਰਤੀ ਅਨਸਰਾਂ ਨੇ ਨਗਰ ਕੀਰਤਨ ਸੰਬੰਧੀ ਲਗਾਏ ਬੋਰਡ ਪਾੜੇ, ਪ੍ਰਬੰਧਕਾਂ ਨੇ ਕਾਰਵਾਈ ਦੀ ਕੀਤੀ ਮੰਗ

ਜਲੰਧਰ, 31 ਅਕਤੂਬਰ (ਐੱਮ. ਐੱਸ.

ਅਜੀਤ ਡੈਸਕ 01-11-2026
ਜਲੰਧਰ, 31 ਅਕਤੂਬਰ (ਐੱਮ. ਐੱਸ. ਲੋਹੀਆ) - ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 21 ਨਵੰਬਰ, ਦਿਨ ਸਨਿਚਰਵਾਰ ਨੂੰ ਸਜਾਏ ਜਾਣ ਵਾਲੇ ਸ਼ਹਿਰ ਦੇ ਮੁੱਖ ਨਗਰ ਕੀਰਤਨ ਸੰਬੰਧੀ ਮਿਲਾਪ ਚੌਕ ਵਿਖੇ ਲਗਾਏ ਗਏ ਬੋਰਡ ਨੂੰ ਕੁਝ ਸ਼ਰਾਰਤੀ ਅਨਸਰਾਂ ਵਲੋਂ ਬੀਤੀ ਰਾਤ ਪਾੜੇ ਜਾਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੂੰ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੂੰ ਇਸ ਸੰਬੰਧੀ ਸ਼ਿਕਾਇਤ ਦਿੱਤੀ ਅਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਬਿੱਟੂ ਨੇ ਕਿਹਾ ਕਿ ਇਸ ਵਾਰਦਾਤ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਉਨ੍ਹਾਂ ਕਿਹਾ ਕਿ ਅੱਜ ਸਵੇਰੇ ਜਿਵੇਂ ਹੀ ਬੋਰਡ ਪਾੜੇ ਜਾਣ ਦੀ ਸੂਚਨਾ ਮਿਲੀ ਤਾਂ ਗੁਰਮੀਤ ਸਿੰਘ ਬਿੱਟੂ ਦੇ ਨਾਲ ਦਵਿੰਦਰ ਸਿੰਘ ਗੋਬਿੰਦਗੜ੍ਹ, ਗੁਰਜੀਤ ਸਿੰਘ ਟੱਕਰ, ਬਾਵਾ ਗਾਬਾ, ਬਲਵਿੰਦਰ ਸਿੰਘ ਮਿੰਟਾ, ਜਸਕੀਰਤ ਸਿੰਘ ਜੱਸੀ, ਪਲਵਿੰਦਰ ਭਾਟੀਆ, ਨਿਤਿਸ਼ ਮਹਿਤਾ, ਗਗਨ ਰੇਣੂ, ਹਰਮਨਜੋਤ ਸਿੰਘ, ਅਨਮੋਲ ਸਿੰਘ, ਪ੍ਰਮਿੰਦਰ ਸਿੰਘ ਸੋਨੂੰ, ਅਜਮੇਰ ਸਿੰਘ, ਸਿਮਰਨ ਸਿੰਘ, ਭਵਜੋਤ ਸਿੰਘ, ਗਗਨ ਸਿੰਘ, ਹਰਪ੍ਰੀਤ ਸਿੰਘ ਦੇ ਨਾਲ ਵੱਡੀ ਗਿਣਤੀ ’ਚ ਨੌਜਵਾਨ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਮੌਕੇ ’ਤੇ ਪਹੁੰਚੀ। ਬਿੱਟੂ ਨੇ ਕਿਹਾ ਕਿ ਸੰਗਤ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਗੁਰਮੀਤ ਸਿੰਘ ਬਿੱਟੂ ਨੇ ਕਿਹਾ ਕਿ ਜੇਕਰ ਸੋਮਵਾਰ ਤੱਕ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰੇਗੀ, ਤਾਂ ਸ਼ਹਿਰ ਦੀਆਂ ਸਾਰੀਆਂ ਸਿੱਖ ਜਥੇਬੰਦੀਆਂ ਇਕੱਠੀਆਂ ਹੋ ਕੇ ਪੁਲਿਸ ਪ੍ਰਸ਼ਾਸ਼ਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੀਆਂ। ਜਦੋਂ ਇਸ ਮਾਮਲੇ ਸੰਬੰਧੀ ਏ.ਡੀ.ਸੀ.ਪੀ. (ਸਿਟੀ-1) ਮੁਖਤਿਆਰ ਰਾਏ ਨਾਲ ਗੱਲ ਕੀਤੀ ਗਈ, ਤਾਂ ਉਨ੍ਹਾਂ ਕਿਹਾ ਕਿ ਪੁਲਿਸ ਨੂੰ ਜਿਵੇਂ ਹੀ ਸ਼ਿਕਾਇਤ ਮਿਲੀ ਸੀ, ਉਸੇ ਸਮੇਂ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਫ਼.ਆਈ.ਆਰ ਦਰਜ ਕੀਤੀ ਗਈ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਏ.ਡੀ.ਸੀ.ਪੀ. ਨੇ ਕਿਹਾ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪਿਛਲੀ ਖ਼ਬਰ ਪਰਚੀਆਂ ਕੱਟ ਕੇ ਜੇਬਾਂ ਭਰਨ ਵਾਲੇ ਜ਼ਿੰਮੇਵਾਰੀ ਵੇਲੇ ਪਾਸਾ ਵੱਟ ਗਏ, ਪੁਲਿਸ ਵੀ ਬਣੀ ਮੂਕ ਦਰਸ਼ਕ! ਅਗਲੀ ਖ਼ਬਰ ਵੈੱਸਟ ਹਲਕੇ ਦੀਆਂ ਨਸ਼ੇ ਲਈ ਸੰਵੇਦਨਸ਼ੀਲ ਥਾਵਾਂ ’ਤੇ ਕੀਤੀ ਕਾਰਵਾਈ, ਮੈਡੀਕਲ ਸਟੋਰ ਤੇ ਤਿੰਨ ਹੋਰ ਇਮਾਰਤਾਂ ਸੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।