ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਸਮੂਚੀ ਮਨੁੱਖਤਾ ਲਈ ਪ੍ਰੇਰਨਾ ਦੇਣ ਵਾਲੀਆਂ-ਪ੍ਰਵੀਨ ਕੁਮਾਰ
ਜਲੰਧਰ, 31 ਅਕਤੂਬਰ (ਸ਼ਿਵ)- ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਧਰਮਸ਼ਾਲਾ ਪ੍ਰਬੰਧਕ ਕਮੇਟੀ, ਅਰਜਨ ਨਗਰ, 40 ਕਵਾਟਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਵਿਚ ਰਘੂ ਐਕਸਪੋਰਟ ਦੇ ਚੇਅਰਮੈਨ ਪ੍ਰਵੀਨ ਕੁਮਾਰ ਅਤੇ ਡਾਇਰੈਕਟਰ ਕੇਸ਼ਵ ਅਰੋੜਾ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਚੇਅਰਮੈਨ ਰਾਜ ਕੁਮਾਰ ਰਾਜੂ, ਪ੍ਰਧਾਨ ਪੰਕਜ ਸਹੋਤਾ, ਰਿਸ਼ੀ ਭਾਟੀਆ, ਗੌਤਮ ਭਾਟੀਆ, ਪਾਰਸ ਭਾਟੀਆ, ਨੀਵ ਗਰੇਵਾਲ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸਨ।
ਜਲੰਧਰ, 31 ਅਕਤੂਬਰ (ਸ਼ਿਵ)- ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਧਰਮਸ਼ਾਲਾ ਪ੍ਰਬੰਧਕ ਕਮੇਟੀ, ਅਰਜਨ ਨਗਰ, 40 ਕਵਾਟਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਵਿਚ ਰਘੂ ਐਕਸਪੋਰਟ ਦੇ ਚੇਅਰਮੈਨ ਪ੍ਰਵੀਨ ਕੁਮਾਰ ਅਤੇ ਡਾਇਰੈਕਟਰ ਕੇਸ਼ਵ ਅਰੋੜਾ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਚੇਅਰਮੈਨ ਰਾਜ ਕੁਮਾਰ ਰਾਜੂ, ਪ੍ਰਧਾਨ ਪੰਕਜ ਸਹੋਤਾ, ਰਿਸ਼ੀ ਭਾਟੀਆ, ਗੌਤਮ ਭਾਟੀਆ, ਪਾਰਸ ਭਾਟੀਆ, ਨੀਵ ਗਰੇਵਾਲ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸਨ। ਇਸ ਮੌਕੇ ਸਨਅਤਕਾਰ ਪ੍ਰਵੀਨ ਕੁਮਾਰ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਆਪਣੀ ਮਹਾਨ ਰਚਨਾ ਰਾਮਾਇਣ ਰਾਹੀਂ ਸਮੁੱਚੀ ਮਨੁੱਖਤਾ ਨੂੰ ਸੱਚਾਈ, ਧਰਮ, ਦਇਆ, ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਬੁਰਾਈਆਂ ਦਾ ਤਿਆਗ ਕਰਕੇ ਨੇਕੀ ਦੇ ਰਾਹ ’ਤੇ ਚੱਲਣ ਅਤੇ ਸਮਾਜ ਵਿਚ ਆਪਸੀ ਸਦਭਾਵਨਾ ਬਣਾਈ ਰੱਖਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ’ਤੇ ਚੱਲ ਕੇ ਹੀ ਅਸੀਂ ਆਪਣੇ ਜੀਵਨ ਨੂੰ ਸਫਲ ਅਤੇ ਸਮਾਜ ਨੂੰ ਬਿਹਤਰ ਬਣਾ ਸਕਦੇ ਹਾਂ। ਉਨ੍ਹਾਂ ਸਮੂਹ ਸੰਗਤ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ।