ਬਸਤੀ ਦਾਨਿਸ਼ਮੰਦਾਂ ਦੇ ਸੈਂਕੜੇ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ
ਜਲੰਧਰ, 31 ਅਕਤੂਬਰ (ਜਤਿੰਦਰ ਪੰਮੀ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਬਸਤੀ ਦਾਨਿਸ਼ਮੰਦਾ ਇਲਾਕੇ ਦੇ ਕੁਸ਼ਲ ਹੰਸ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਸੀਨੀਅਰ ਆਪ ਆਗੂ ਐਡਵੋਕੇਟ ਸੰਦੀਪ ਕੁਮਾਰ ਵਰਮਾ ਅਤੇ ਕਮਲ ਲੋਚ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਅਜੀਤ ਡੈਸਕ
01-11-2026