01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਬ੍ਰਾਂਚ ਸ਼ਾਹਕੋਟ ਤੇ ਨਕੋਦਰ ਦੀ ਮੀਟਿੰਗ

ਸ਼ਾਹਕੋਟ, 31 ਅਕਤੂਬਰ (ਸੁਖਦੀਪ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ. 26) ਜ਼ਿਲ੍ਹਾ ਜਲੰਧਰ ਦੀ ਬ੍ਰਾਂਚ ਸ਼ਾਹਕੋਟ ਤੇ ਨਕੋਦਰ ਦੇ ਆਗੂਆਂ ਦੀ ਇੱਕ ਅਹਿਮ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਅਤੇ ਜ਼ਿਲ੍ਹਾ ਜੁਆਇੰਟ ਜਨਰਲ ਸਕੱਤਰ ਸ਼ਿੰਦਰਪਾਲ ਸੰਧੂ ਦੀ ਅਗਵਾਈ ਹੇਠ ਹੋਈ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੀ ਬ੍ਰਾਂਚ ਸ਼ਾਹਕੋਟ ਤੇ ਨਕੋਦਰ ਦੀ ਮੀਟਿੰਗ ਦੌਰਾਨ ਸੰਘਰਸ਼ ਬਾਰੇ ਜਾਣਕਾਰੀ ਦਿੰਦੇ ਆਗੂ। ਤਸਵੀਰ- ਸੁਖਦੀਪ ਸਿੰਘ 01-11-2026
ਸ਼ਾਹਕੋਟ, 31 ਅਕਤੂਬਰ (ਸੁਖਦੀਪ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ.26) ਜ਼ਿਲ੍ਹਾ ਜਲੰਧਰ ਦੀ ਬ੍ਰਾਂਚ ਸ਼ਾਹਕੋਟ ਤੇ ਨਕੋਦਰ ਦੇ ਆਗੂਆਂ ਦੀ ਇੱਕ ਅਹਿਮ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਅਤੇ ਜ਼ਿਲ੍ਹਾ ਜੁਆਇੰਟ ਜਨਰਲ ਸਕੱਤਰ ਸ਼ਿੰਦਰਪਾਲ ਸੰਧੂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਆਗੂਆਂ ਅਤੇ ਵਰਕਰਾਂ ਨੇ ਵਿਭਾਗ ‘ਚ ਕੰਮ ਕਰ ਰਹੇ ਇੰਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮਿਆਂ ਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤਾ। ਮੀਟਿੰਗ ਦੌਰਾਨ ਸੂਬਾ ਵਰਕਿੰਗ ਕਮੇਟੀ ਵੱਲੋਂ ਲਏ ਫ਼ੈਸਲੇ ਅਨੁਸਾਰ 6 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਉਪਰੰਤ ਸਬੰਧਤ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹੇ ‘ਚ ਤਿਆਰੀਆਂ ਅਤੇ ਲਾਮਬੰਦੀ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਨਿਯੁਕਤੀ ਪੱਤਰ ਜਾਰੀ ਨਾ ਕੀਤੇ ਤਾਂ 6 ਨਵੰਬਰ ਨੂੰ ਧੂਰੀ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦਾ ਪਿੱਟ-ਸਿਆਪਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਮਿਆਂ ਨੇ ਲੰਬਾ ਸਮਾਂ ਵਿਭਾਗ ‘ਚ ਆਪਣੀਆਂ ਸੇਵਾਵਾਂ ਨਿਭਾਈਆਂ ਹਨ, ਇਸ ਲਈ ਉਨ੍ਹਾਂ ਨੂੰ ਬਣਦੇ ਹੱਕਾਂ ਤੋਂ ਵਾਂਝੇ ਰੱਖਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਸਮਾਂ ਰਹਿੰਦਿਆਂ ਮਸਲੇ ਦਾ ਹੱਲ ਨਾ ਕੀਤਾ ਤਾਂ ਇਸ ਦੇ ਗੰਭੀਰ ਨਤੀਜੇ ਪੰਜਾਬ ਸਰਕਾਰ ਨੂੰ ਭੁਗਤਣੇ ਪੈਣਗੇ। ਇਸ ਮੌਕੇ ਰੇਸ਼ਮ ਸਿੰਘ ਭੋਇਪੁਰ, ਗੁਰਭੇਜ ਸਿੰਘ ਧੁੱਗੜ, ਹਰਵਿੰਦਰ ਸਿੰਘ ਹੁੰਦਲ, ਭਗਵੰਤ ਸਿੰਘ ਫਾਜ਼ਲਵਾਲ, ਰਾਜ ਕੁਮਾਰ ਸਹੋਤਾ, ਸਾਬ ਸਿੰਘ ਸਾਂਦਾ, ਸੰਦੀਪ ਸਿੰਘ ਕੰਗ, ਸਤਨਾਮ ਸਿੰਘ ਸ਼ਾਹਕੋਟ, ਜੋਗਿੰਦਰ ਸਿੰਘ ਨੱਲ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸਰਦਾਰ ਦਰਬਾਰਾ ਸਿੰਘ ਮੈਮੋਰੀਅਲ ਸਕੂਲ ਮਲਸੀਆਂ ਵਿਖੇ ਬਲਾਕ ਪੱਧਰੀ ਸਾਇੰਸ ਡਰਾਮਾ ਪ੍ਰਤੀਯੋਗਿਤਾ ਕਰਵਾਈ ਅਗਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਸਮਰਾਏ-ਜੰਡਿਆਲਾ ਵਿਚ ਸਿਹਤ ਅਤੇ ਅੱਖਾਂ ਦਾ ਮੁਫਤ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।