02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਬਿਨਾਂ ਰਿਫਲੈਕਟਰ, ਚਿਤਾਵਨੀ ਉਪਕਰਨਾਂ ਤੇ ਬਿਨਾਂ ਲੋੜੀਂਦੇ ਦਸਤਾਵੇਜ਼ਾਂ ਤੋਂ ਸੜਕਾਂ ’ਤੇ ਦੌੜਦੀਆਂ ਕਈ ਗੱਡੀਆਂ

ਜਲੰਧਰ, 1 ਨਵੰਬਰ (ਸ਼ਿਵ)- ਸ਼ਹਿਰ ’ਚ ਅੱਜ ਟਰੈਕਟਰ-ਟਰਾਲੀ ਨਾਲ ਵਾਪਰੇ ਦਰਦਨਾਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਹੋਈ ਮੌਤ ਤੋਂ ਬਾਅਦ ਸੜਕ ਸੁਰੱਖਿਆ ਨੂੰ ਲੈ ਕੇ ਕਈ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਇਸ ਹਾਦਸੇ ਤੋਂ ਬਾਅਦ ਸ਼ਹਿਰ ਵਿਚ ਵਪਾਰਕ ਤੌਰ ‘ਤੇ ਚੱਲ ਰਹੀਆਂ ਟਰੈਕਟਰ-ਟਰਾਲੀਆਂ ਦੇ ਪਿੱਛੇ ਰਿਫਲੈਕਟਰ ਲਗਾਉਣ, ਚਿਤਾਵਨੀ ਲਾਈਟਾਂ ਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਮੰਗ ਇਕ ਬਾਰ ਫਿਰ ਤੇਜ਼ ਹੋ ਗਈ ਹੈ।

ਅਜੀਤ ਡੈਸਕ 02-11-2026
ਜਲੰਧਰ, 1 ਨਵੰਬਰ (ਸ਼ਿਵ)- ਸ਼ਹਿਰ ’ਚ ਅੱਜ ਟਰੈਕਟਰ-ਟਰਾਲੀ ਨਾਲ ਵਾਪਰੇ ਦਰਦਨਾਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਹੋਈ ਮੌਤ ਤੋਂ ਬਾਅਦ ਸੜਕ ਸੁਰੱਖਿਆ ਨੂੰ ਲੈ ਕੇ ਕਈ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਇਸ ਹਾਦਸੇ ਤੋਂ ਬਾਅਦ ਸ਼ਹਿਰ ਵਿਚ ਵਪਾਰਕ ਤੌਰ ‘ਤੇ ਚੱਲ ਰਹੀਆਂ ਟਰੈਕਟਰ-ਟਰਾਲੀਆਂ ਦੇ ਪਿੱਛੇ ਰਿਫਲੈਕਟਰ ਲਗਾਉਣ, ਚਿਤਾਵਨੀ ਲਾਈਟਾਂ ਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਮੰਗ ਇਕ ਬਾਰ ਫਿਰ ਤੇਜ਼ ਹੋ ਗਈ ਹੈ। ਲੋਕਾਂ ਨੇ ਟਰਾਂਸਪੋਰਟ ਵਿਭਾਗ ਤੇ ਟ੍ਰੈਫਿਕ ਪੁਲਿਸ ਤੋਂ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਜਲੰਧਰ ਸ਼ਹਿਰ ’ਚ ਇਸ ਸਮੇਂ ਹਜ਼ਾਰਾਂ ਦੀ ਗਿਣਤੀ ਵਿਚ ਟਰੈਕਟਰ-ਟਰਾਲੀਆਂ ਵਪਾਰਕ ਤੌਰ ‘ ਤੇ ਚੱਲ ਰਹੀਆਂ ਹਨ। ਇਨ੍ਹਾਂ ਰਾਹੀਂ ਰੇਤਾ, ਬਜਰੀ, ਕੂੜਾ, ਮਲਬਾ ਤੇ ਹੋਰ ਨਿਰਮਾਣ ਸਮੱਗਰੀ ਦੀ ਢੋਆ-ਢੁਆਈ ਕੀਤੀ ਜਾਂਦੀ ਹੈ। ਪਰ ਚਿੰਤਾ ਦੀ ਗੱਲ ਇਹ ਹੈ ਕਿ ਇਨ੍ਹਾਂ ’ਚੋਂ ਕਈ ਟਰੈਕਟਰ-ਟਰਾਲੀਆਂ ਦੇ ਪਿੱਛੇ ਰਿਫਲੈਕਟਰ ਨਹੀਂ ਲੱਗੇ ਹੋਏ, ਜਿਸ ਕਾਰਨ ਰਾਤ ਸਮੇਂ ਪਿੱਛੇ ਆਉਣ ਵਾਲੇ ਵਾਹਨ ਚਾਲਕਾਂ ਨੂੰ ਟਰਾਲੀ ਦੀ ਮੌਜੂਦਗੀ ਦਾ ਪਤਾ ਲਗਾਉਣਾ ਮੁਸ਼ਕਲ ਹੋ ਜਾਂਦਾ ਹੈ। ਸ਼ਹਿਰ ’ਚ ਰੇਤਾ-ਬਜਰੀ ਦੀ ਢੋਆ-ਢੁਆਈ ਕਰਨ ਵਾਲੀਆਂ ਟਰੈਕਟਰ-ਟਰਾਲੀਆਂ ਦੀ ਗਿਣਤੀ ਵੀ ਕਾਫੀ ਜ਼ਿਆਦਾ ਹੈ। ਦੋਸ਼ ਹਨ ਕਿ ਕਈ ਵਾਰ ਅਜਿਹੇ ਲੋਕ ਵੀ ਇਹ ਵਾਹਨ ਚਲਾਉਂਦੇ ਹਨ, ਜਿਨ੍ਹਾਂ ਕੋਲ ਲੋੜੀਂਦਾ ਡਰਾਈਵਿੰਗ ਲਾਇਸੈਂਸ ਤੱਕ ਨਹੀਂ ਹੁੰਦਾ, ਸਗੋਂ ਕਈ ਵਪਾਰਕ ਟਰੈਕਟਰ ਟਰਾਲੀਆਂ ਦੇ ਪਿੱਛੇ ਰਿਫਲੈਕਟ ਲੱਗਾ ਹੋਣ ਤਾਂ ਦੂਰ ਹੁੰਦਾ ਹੈ, ਸਗੋਂ ਉਨ੍ਹਾਂ ਦੇ ਡਾਲੇ ਤੱਕ ਨਹੀਂ ਹੁੰਦੇ ਹਨ ਤੇ ਪਿੱਛੇ ਰਾਤ ਨੂੰ ਆ ਰਹੀਆਂ ਗੱਡੀਆਂ ਵਾਲਿਆਂ ਨੂੰ ਇਸ ਬਾਰੇ ਪਤਾ ਨਹੀਂ ਹੁੰਦਾ ਕਿ ਅੱਗੇ ਕੋਈ ਗੱਡੀ ਵੀ ਖੜ੍ਹੀ ਹੈ । ਇਸ ਦੇ ਬਾਵਜੂਦ ਇਹ ਵਾਹਨ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ’ਚ ਬੇਰੋਕ-ਟੋਕ ਚਲਾਏ ਜਾਂਦੇ ਹਨ, ਜਿਸ ਨਾਲ ਆਮ ਲੋਕਾਂ ਦੀ ਜਾਨ ਨੂੰ ਖ਼ਤਰਾ ਬਣਿਆ ਰਹਿੰਦਾ ਹੈ। ਕਈਆਂ ਦਾ ਤਾਂ ਕਹਿਣਾ ਹੈ ਕਿ ਜੇਕਰ ਟਰਾਂਸਪੋਰਟ ਵਿਭਾਗ ਤੇ ਟ੍ਰੈਫਿਕ ਪੁਲਿਸ ਇਨ੍ਹਾਂ ਵਪਾਰਕ ਟਰੈਕਟਰ ਟਰਾਲੀਆਂ ਚਲਾ ਰਹੇ ਲੋਕਾਂ ਤੋਂ ਡਰਾਈਵਿੰਗ ਲਾਇਸੈਂਸ ਬਾਰੇ ਪਤਾ ਲਗਾਉਣਾ ਸ਼ੁਰੂ ਕਰੇ ਤਾਂ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋ ਜਾਣਗੇ। ਜਦੋਂ ਵੀ ਵਪਾਰਕ ਟਰੈਕਟਰ ਟਰਾਲੀਆਂ ਚਲਦੀਆਂ ਹਨ ਤਾਂ ਉਨ੍ਹਾਂ ਨੂੰ ਟ੍ਰੈਫਿਕ ਨਿਯਮਾਂ ਦੀ ਜ਼ਰੂਰ ਪਾਲਣਾ ਕਰਨੀ ਚਾਹੀਦੀ ਹੈ। ਪਹਿਲਾਂ ਵੀ ਅਜਿਹੇ ਵਾਹਨਾਂ ਕਾਰਨ ਕਈ ਦਰਦਨਾਕ ਹਾਦਸੇ ਵਾਪਰ ਚੁੱਕੇ ਹਨ ਤੇ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਪਰ ਇਸ ਦੇ ਬਾਵਜੂਦ ਟਰਾਂਸਪੋਰਟ ਵਿਭਾਗ ਵਲੋਂ ਅਜਿਹੇ ਮਾਮਲਿਆਂ ’ਚ ਸਖ਼ਤੀ ਦਿਖਾਈ ਦੇਣ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਇਹ ਮਾਮਲਾ ਸਿਰਫ਼ ਪ੍ਰਾਈਵੇਟ ਟਰੈਕਟਰ-ਟਰਾਲੀਆਂ ਤੱਕ ਹੀ ਸੀਮਤ ਨਹੀਂ ਹੈ। ਲੋਕਾਂ ਵਲੋਂ ਇਹ ਸਵਾਲ ਵੀ ਉਠਾਇਆ ਜਾ ਰਿਹਾ ਹੈ ਕਿ ਕਈ ਸਰਕਾਰੀ ਟਿੱਪਰਾਂ ਦੇ ਪਿੱਛੇ ਵੀ ਲੋੜੀਂਦੇ ਰਿਫਲੈਕਟਰ ਤੇ ਸੁਰੱਖਿਆ ਸੰਕੇਤ ਨਜ਼ਰ ਨਹੀਂ ਆਉਂਦੇ। ਅਜਿਹੇ ’ਚ ਸਵਾਲ ਪੈਦਾ ਹੁੰਦਾ ਹੈ ਕਿ ਜਦੋਂ ਨਿਯਮਾਂ ਦੀ ਪਾਲਣਾ ਕਰਵਾਉਣ ਦੀ ਜ਼ਿੰਮੇਵਾਰੀ ਸਰਕਾਰੀ ਵਿਭਾਗਾਂ ਦੀ ਹੈ ਤਾਂ ਫਿਰ ਸਰਕਾਰੀ ਵਾਹਨਾਂ ‘ਤੇ ਵੀ ਇਨ੍ਹਾਂ ਨਿਯਮਾਂ ਦੀ ਪਾਲਣਾ ਕਿਉਂ ਯਕੀਨੀ ਨਹੀਂ ਬਣਾਈ ਜਾ ਰਹੀ? ਰਾਤ ਸਮੇਂ ਸ਼ਹਿਰ ਦੇ ਕਈ ਇਲਾਕਿਆਂ ਵਿਚ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਬਿਨਾਂ ਰਿਫਲੈਕਟਰ ਵਾਲੀਆਂ ਟਰਾਲੀਆਂ ਹੋਰ ਵੀ ਖ਼ਤਰਨਾਕ ਸਾਬਤ ਹੋ ਸਕਦੀਆਂ ਹਨ। ਪਿੱਛੇ ਆਉਣ ਵਾਲੇ ਵਾਹਨ ਚਾਲਕਾਂ ਨੂੰ ਸਮੇਂ ਸਿਰ ਟਰਾਲੀ ਦਿਖਾਈ ਨਾ ਦੇਣ ਕਾਰਨ ਵੱਡਾ ਹਾਦਸਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਲੋਕਾਂ ਦੀ ਮੰਗ ਹੈ ਕਿ ਟਰਾਂਸਪੋਰਟ ਵਿਭਾਗ ਅਤੇ ਟ੍ਰੈਫਿਕ ਪੁਲਿਸ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ। ਇਸ ਦੌਰਾਨ ਟਰੈਕਟਰ-ਟਰਾਲੀਆਂ ਤੇ ਟਿੱਪਰਾਂ ਦੇ ਲੋੜੀਂਦੇ ਦਸਤਾਵੇਜ਼, ਡਰਾਈਵਰਾਂ ਦੇ ਲਾਇਸੈਂਸ, ਰਿਫਲੈਕਟਰ ਤੇ ਹੋਰ ਸੁਰੱਖਿਆ ਨਿਯਮਾਂ ਦੀ ਜਾਂਚ ਕੀਤੀ ਜਾਵੇ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਹੋਵੇ, ਭਾਵੇਂ ਵਾਹਨ ਪ੍ਰਾਈਵੇਟ ਹੋਵੇ ਜਾਂ ਸਰਕਾਰੀ ਕੂੜਾ ਚੁੱਕਣ ਵਾਲੀਆਂ ਗੱਡੀਆਂ ਹੀ ਕਿਉਂ ਨਾ ਹੋਣ।
ਪਿਛਲੀ ਖ਼ਬਰ ਅਰਜਨ ਤ੍ਰੇਹਨ ਨੇ ਨਿਤਿਨ ਨਬੀਨ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਜ਼ਿਲ੍ਹਾ ਜਲੰਧਰ ਦੇ ਲੜਕੇ ਖੋ-ਖੋ ’ਚ ਪੰਜਾਬ ਪੱਧਰ ’ਤੇ ਬਣੇ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।