02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗਦਈਪੁਰ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੋਵੇਗਾ ਹੱਲ- ਮੇਅਰ ਵਨੀਤ ਧੀਰ

ਜਲੰਧਰ, 1 ਨਵੰਬਰ (ਸ਼ਿਵ)- ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਅਤੇ ਨਗਰ ਨਿਗਮ ਦੇ ਮੇਅਰ ਵਨੀਤ ਧੀਰ ਨੇ ਗਦਈਪੁਰ ਇੰਡਸਟਰੀਅਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਮੀਟਿੰਗ ਕਰਕੇ ਇਲਾਕੇ ਦੀਆਂ ਬੁਨਿਆਦੀ ਸਮੱਸਿਆਵਾਂ ਅਤੇ ਉਦਯੋਗਿਕ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਸੜਕਾਂ, ਸੀਵਰੇਜ ਅਤੇ ਸਟਰੀਟ ਲਾਈਟਾਂ ਨਾਲ ਸਬੰਧਤ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ, ਤਾਂ ਜੋ ਉਦਯੋਗਿਕ ਖੇਤਰ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਬਿਹਤਰ ਸਹੂਲਤਾਂ ਮਿਲ ਸਕਣ।

ਅਜੀਤ ਡੈਸਕ 02-11-2026
ਜਲੰਧਰ, 1 ਨਵੰਬਰ (ਸ਼ਿਵ)- ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਅਤੇ ਨਗਰ ਨਿਗਮ ਦੇ ਮੇਅਰ ਵਨੀਤ ਧੀਰ ਨੇ ਗਦਈਪੁਰ ਇੰਡਸਟਰੀਅਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਮੀਟਿੰਗ ਕਰਕੇ ਇਲਾਕੇ ਦੀਆਂ ਬੁਨਿਆਦੀ ਸਮੱਸਿਆਵਾਂ ਅਤੇ ਉਦਯੋਗਿਕ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਸੜਕਾਂ, ਸੀਵਰੇਜ ਅਤੇ ਸਟਰੀਟ ਲਾਈਟਾਂ ਨਾਲ ਸਬੰਧਤ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ, ਤਾਂ ਜੋ ਉਦਯੋਗਿਕ ਖੇਤਰ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਬਿਹਤਰ ਸਹੂਲਤਾਂ ਮਿਲ ਸਕਣ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਨੇ ਮੇਅਰ ਵਨੀਤ ਧੀਰ ਦਾ ਸਵਾਗਤ ਕੀਤਾ ।ਇਸ ਮੌਕੇ ਬਿੱਟੂ ਕਾਲੀਆ, ਗਗਨ ਮਲਹੋਤਰਾ, ਵਿਜੇ ਭਾਟੀਆ, ਪੀਯੂਸ਼ ਸੇਠ, ਮੋਂਟੀ ਗੁਪਤਾ, ਕਿਸ਼ਨ ਪਾਸੀ, ਨਵਦੀਪ ਸਿੰਘ ਵਿਰਦੀ, ਸੂਰਜ ਸਿੰਘ, ਵਿਸ਼ਾਲ ਸ਼ਰਮਾ, ਨਿਖਿਲ ਖੰਨਾ ਅਤੇ ਅੰਕੁਰ ਕੋਹਲੀ ਸਮੇਤ ਗਦਈਪੁਰ ਇੰਡਸਟਰੀਅਲ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਸੇਂਟ ਮੈਰੀਜ਼ ਕੈਥੀਡਰਲ ਚਰਚ ਜਲੰਧਰ ਛਾਉਣੀ ਵਿਖੇ ਸ਼ਰਧਾ ਨਾਲ ਮਨਾਇਆ ਮਾਂ ਮਰੀਅਮ ਦਾ ਸਾਲਾਨਾ ਤਿਉਹਾਰ ਅਗਲੀ ਖ਼ਬਰ ਕਾਰੋਬਾਰੀਆਂ ਨੂੰ ਸਿਡਬੀ ਦੀਆਂ ਕਰਜ਼ਾ ਯੋਜਨਾਵਾਂ ਬਾਰੇ ਜਾਣੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।