02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੁਲਿਸ ਇੰਸਪੈਕਟਰ ਸੁਭਾਸ਼ ਜੱਸੀ ਨੇ ਸੇਵਾਮੁਕਤੀ ਮੌਕੇ ਧਾਰਮਿਕ ਸਮਾਗਮ ਕਰਵਾਇਆ

ਫਿਲੌਰ, 1 ਨਵੰਬਰ (ਸਤਿੰਦਰ ਸ਼ਰਮਾ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਤੋਂ ਸੇਵਾਮੁਕਤ ਹੋਏ ਇੰਸਪੈਕਟਰ ਸੁਭਾਸ਼ ਜੱਸੀ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਥਾਨਕ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਡੇਰਾ ਸੱਚਖੰਡ ਪਿੰਡ ਨਗਰ ਦੇ ਗੱਦੀਨਸ਼ੀਨ 108 ਸੁਆਮੀ ਪਰਮ ਦਾਸ ਜੀ ‘ਜੱਸੀ ਪਰਿਵਾਰ’ ਨੂੰ ਆਸ਼ੀਰਵਾਦ ਦੇਣ ਲਈ ਉਚੇਚੇ ਤੌਰ ’ਤੇ ਪਹੁੰਚੇ।

ਅਜੀਤ ਡੈਸਕ 02-11-2026
ਫਿਲੌਰ, 1 ਨਵੰਬਰ (ਸਤਿੰਦਰ ਸ਼ਰਮਾ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਤੋਂ ਸੇਵਾਮੁਕਤ ਹੋਏ ਇੰਸਪੈਕਟਰ ਸੁਭਾਸ਼ ਜੱਸੀ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਥਾਨਕ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਡੇਰਾ ਸੱਚਖੰਡ ਪਿੰਡ ਨਗਰ ਦੇ ਗੱਦੀਨਸ਼ੀਨ 108 ਸੁਆਮੀ ਪਰਮ ਦਾਸ ਜੀ ‘ਜੱਸੀ ਪਰਿਵਾਰ’ ਨੂੰ ਆਸ਼ੀਰਵਾਦ ਦੇਣ ਲਈ ਉਚੇਚੇ ਤੌਰ ’ਤੇ ਪਹੁੰਚੇ। ਜ਼ਿਕਰਯੋਗ ਹੈ ਕਿ ਇੰਸਪੈਕਟਰ ਸੁਭਾਸ਼ ਜੱਸੀ ਨੇ ਪੰਜਾਬ ਪੁਲਿਸ ਵਿਚ ਆਪਣੀ ਲੰਬੀ ਸੇਵਾ ਦੌਰਾਨ ਪੂਰੀ ਜ਼ਿੰਮੇਵਾਰੀ, ਲਗਨ ਤੇ ਤਨਦੇਹੀ ਨਾਲ ਡਿਊਟੀ ਕੀਤੀ। ਸ਼ਰਾਫ਼ਤ ਅਤੇ ਨੇਕ ਸਖ਼ਸ਼ੀਅਤ ਸਦਕਾ ਇਲਾਕੇ ਦੇ ਲੋਕ ਉਨ੍ਹਾਂ ਦਾ ਬਹੁਤ ਮਾਣ ਸਤਿਕਾਰ ਕਰਦੇ ਹਨ। ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਕਰਵਾਏ ਧਾਰਮਿਕ ਸਮਾਗਮ ’ਚ ਪੁਲਿਸ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ, ਸੱਜਣਾਂ-ਮਿੱਤਰਾਂ, ਰਿਸ਼ਤੇਦਾਰਾਂ ਤੇ ਇਲਾਕੇ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਨੇ ਵਧ ਚੜ੍ਹ ਕੇ ਸ਼ਿਰਕਤ ਕੀਤੀ। ਬੁਲਾਰਿਆਂ ਨੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ, ਲੰਬੀ ਉਮਰ ਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਇਸ ਮੌਕੇ ਡੀ.ਐਸ.ਪੀ. ਅਸ਼ੋਕ ਕੁਮਾਰ, ਦਿਨੇਸ਼ ਕੁਮਾਰ, ਐਸ.ਐਚ.ਓ. ਸੁਖਦੇਵ ਸਿੰਘ, ਪਰਮਜੀਤ ਸਿੰਘ, ਇੰਸਪੈਕਟਰ ਰਜਿੰਦਰ ਸਿੰਘ, ਐਡਵੋਕੇਟ ਜਸਵਿੰਦਰ ਕੌਰ, ਸੇਵਾਮੁਕਤ ਡੀ.ਐਸ.ਪੀ. ਪੁਰਸ਼ੋਤਮ ਲਾਲ, ਡੀ.ਐਸ.ਪੀ. ਲੀਲਾ ਦੇਵੀ, ਇੰਸਪੈਕਟਰ ਵਿਜੈ ਪਾਲ, ਇੰਸਪੈਕਟਰ ਸਤੀਸ਼ ਭੰਡਾਰੀ, ਸਬ ਇੰਸਪੈਕਟਰ ਪਰਦੀਪ ਸ਼ਰਮਾ, ਨੰਬਰਦਾਰ ਹੈਰੀ ਛਿੱਛੋਵਾਲ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ। ਅਖ਼ੀਰ ’ਚ ਇੰਸਪੈਕਟਰ ਸੁਭਾਸ਼ ਜੱਸੀ ਨੇ ਆਏ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਪਿਛਲੀ ਖ਼ਬਰ ਲੋਹੀਆਂ ਦੇ ਗੁਰੂ ਨਾਨਕ ਮੋਦੀਖਾਨਾ ਟਰੱਸਟ ਵਲੋਂ ‘ਮਨੁੱਖਤਾ ਦੀਆਂ ਸੇਵਾਵਾਂ ਦੇ ਅੱਠ ਸਾਲ’ ਸੰਬੰਧੀ ਸਮਾਗਮ ਅਗਲੀ ਖ਼ਬਰ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ-ਸੰਚਾਰ ਲਹਿਰ’ ਦੇ ਤਹਿਤ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।