03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਆਦਮਪੁਰ ਦੇ ਵਾਰਡ ਨੰਬਰ 1, 10 ਤੇ 13 ’ਚ ਸੀਵਰੇਜ ਦੀ ਸਹੂਲਤ ਲਈ 1.11 ਕਰੋੜ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਆਦਮਪੁਰ, 2 ਨਵੰਬਰ (ਰਮਨ ਦਵੇਸਰ, ਹਰਪ੍ਰੀਤ ਸਿੰਘ)-ਆਦਮਪੁਰ ਸ਼ਹਿਰ ਦੇ ਵਾਰਡ ਨੰਬਰ 1, 10 ਤੇ 13 ’ਚ ਸੀਵਰੇਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ 1. 11 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ।

ਅਜੀਤ ਡੈਸਕ 03-11-2026
ਆਦਮਪੁਰ, 2 ਨਵੰਬਰ (ਰਮਨ ਦਵੇਸਰ, ਹਰਪ੍ਰੀਤ ਸਿੰਘ)-ਆਦਮਪੁਰ ਸ਼ਹਿਰ ਦੇ ਵਾਰਡ ਨੰਬਰ 1, 10 ਤੇ 13 ’ਚ ਸੀਵਰੇਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ 1.11 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਪ੍ਰਾਜੈਕਟ ਦਾ ਨੀਂਹ ਪੱਥਰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵੱਲੋਂ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਇਸ ਸੀਵਰੇਜ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਆਦਮਪੁਰ ’ਚ ਲਗਭਗ 90 ਫ਼ੀਸਦੀ ਸੀਵਰੇਜ ਨੈੱਟਵਰਕ ਦਾ ਕੰਮ ਪੂਰਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਨੂੰ 6 ਤੋਂ 7 ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 65 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਸਾਰੇ ਵਾਰਡਾਂ ’ਚ ਵਾਟਰ ਸਪਲਾਈ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨਾਲ ਵਾਅਦੇ ਪੂਰੇ ਨਹੀਂ ਕੀਤੇ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਦਮਪੁਰ ਵਿੱਚ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ ਤੇ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਵਿਕਾਸ ਕਾਰਜ ਕੀਤੇ ਜਾਣਗੇ। ਆਦਮਪੁਰ ਦੀ ਸੜਕ ਦੇ ਨਿਰਮਾਣ ਸਬੰਧੀ ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਸੜਕ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ, ਸੀਨੀਅਰ ਮੀਤ ਪ੍ਰਧਾਨ ਬਿੰਦਾ ਗਰੇਵਾਲ, ਕੌਂਸਲਰ ਪਵਿੱਤਰ ਸਿੰਘ, ਕੌਂਸਲਰ ਵਿਕਰਮ ਵੱਧਣ, ਕੌਂਸਲਰ ਦਵਿੰਦਰ ਸਿੰਘ ਸੂਰੀ, ਕੌਂਸਲਰ ਸੁਮਿੱਤਰਾ ਦੇਵੀ, ਕੌਂਸਲਰ ਅਮਰੀਕ ਸਿੰਘ, ਹਨੀ ਭੱਟੀ, ਆਕਾਸ਼ਦੀਪ ਆਸ਼ੂ, ਜੋਗੀ ਗਾਂਧੀ, ਰਾਕੇਸ਼ ਅਗਰਵਾਲ, ਦਵਿੰਦਰ ਕੁਮਾਰ, ਲਖਬੀਰ ਸਿੰਘ ਭੱਟੀ, ਸੁਖਵਿੰਦਰ ਬੱਲਾ, ਹਰਭਜਨ ਸਿੰਘ, ਅਮਰਜੀਤ ਸਿੰਘ ਅੰਬਾ, ਬਲਵੀਰ ਬਾਬਾ, ਮਨਜੀਤ ਸਿੰਘ, ਵਿਜੇ ਕੁਮਾਰ ਤੋਂ ਇਲਾਵਾ ਐਕਸੀਅਨ ਮਹਿੰਦਰ ਸਿੰਘ, ਐਸ.ਡੀ.ਓ. ਪਦਮਦੀਪ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ’ਚ ਭਾਰੀ ਜੋਸ਼-ਥਿੰਦ, ਕੁਮਰਾ ਅਗਲੀ ਖ਼ਬਰ ਯੂਨੀਵਰਸਿਟੀ ਦੇ ਜੀਵਨ ਵਿਗਿਆਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਯੂਨਿਸ ਅਹਿਮਦ ਹਜਾਮ ਚੋਟੀ ਦੇ 2% ਵਿਗਿਆਨੀਆਂ ਦੀ ਸੂਚੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।