ਡਰੱਗ ਹਾਟਸਪਾਟ ਖੇਤਰਾਂ ’ਚ ਲਗਾਏ ਜਾ ਰਹੇ ਰਜਿਸਟ੍ਰੇਸ਼ਨ-ਕਮ-ਕਰੀਅਰ ਕਾਊਂਸਲਿੰਗ ਕੈਂਪ
ਜਲੰਧਰ, 3 ਨਵੰਬਰ (ਜਤਿੰਦਰ ਪੰਮੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਦੀ ਰੋਕਥਾਮ ਤੇ ਨਸ਼ੇ ’ਤੇ ਨਿਰਭਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਡਰੱਗ ਹਾਟਸਪਾਟ ਖੇਤਰਾਂ ਵਿੱਚ ਨਸ਼ਾ ਪ੍ਰਭਾਵਿਤ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਰਜਿਸਟ੍ਰੇਸ਼ਨ-ਕਮ-ਕਰੀਅਰ ਕਾਊਂਸਲਿੰਗ ਕੈਂਪ ਲਗਾਏ ਜਾ ਰਹੇ ਹਨ।
ਅਜੀਤ ਡੈਸਕ
04-11-2026