ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਵਿਖੇ ‘ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ’ ਦੇ ਤਹਿਤ ਗੁਰਮਤਿ ਸਮਾਗਮ
ਸ਼ਾਹਕੋਟ, 3 ਨਵੰਬਰ (ਸੁਖਦੀਪ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਲੋਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ-ਸੰਚਾਰ ਲਹਿਰ’ ਦੇ ਤਹਿਤ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ। ਸਜੇ ਭਾਰੀ ਦੀਵਾਨ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ (ਸ੍ਰੀ ਦਰਬਾਰ ਸਾਹਿਬ) ਨੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਜਦਕਿ ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ (ਸ੍ਰੀ ਦਰਬਾਰ ਸਾਹਿਬ), ਭਾਈ ਜਸਬੀਰ ਸਿੰਘ ਝੰਡੇਰ, ਭਾਈ ਨਿਸ਼ਾਨ ਸਿੰਘ ਝਬਾਲ, ਭਾਈ ਗੁਰਜੀਤ ਸਿੰਘ ਭੱਠਲ, ਭਾਈ ਸਰਬਜੀਤ ਸਿੰਘ ਢੋਟੀਆਂ, ਢਾਡੀ ਭਾਈ ਗੁਰਿੰਦਰਪਾਲ ਸਿੰਘ ਬੈਂਕਾ, ਢਾਡੀ ਭਾਈ ਸਤਪਾਲ ਸਿੰਘ ਐਮ.
ਸ਼ਾਹਕੋਟ, 3 ਨਵੰਬਰ (ਸੁਖਦੀਪ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਲੋਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ-ਸੰਚਾਰ ਲਹਿਰ’ ਦੇ ਤਹਿਤ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ। ਸਜੇ ਭਾਰੀ ਦੀਵਾਨ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ (ਸ੍ਰੀ ਦਰਬਾਰ ਸਾਹਿਬ) ਨੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਜਦਕਿ ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ (ਸ੍ਰੀ ਦਰਬਾਰ ਸਾਹਿਬ), ਭਾਈ ਜਸਬੀਰ ਸਿੰਘ ਝੰਡੇਰ, ਭਾਈ ਨਿਸ਼ਾਨ ਸਿੰਘ ਝਬਾਲ, ਭਾਈ ਗੁਰਜੀਤ ਸਿੰਘ ਭੱਠਲ, ਭਾਈ ਸਰਬਜੀਤ ਸਿੰਘ ਢੋਟੀਆਂ, ਢਾਡੀ ਭਾਈ ਗੁਰਿੰਦਰਪਾਲ ਸਿੰਘ ਬੈਂਕਾ, ਢਾਡੀ ਭਾਈ ਸਤਪਾਲ ਸਿੰਘ ਐਮ.ਏ. ਦੇ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਉਚੇਚੇ ਤੌਰ ’ਤੇ ਹਾਜ਼ਰੀ ਭਰੀ। ਪ੍ਰਬੰਧਕਾਂ ਵਲੋਂ ਸਾਰੇ ਜਥਿਆਂ ਤੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਭਾਈ ਮਨਪ੍ਰੀਤ ਸਿੰਘ ਪ੍ਰਚਾਰਕ ਅਤੇ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਨੇ ਸਟੇਜ ਸਕੱਤਰ ਦੇ ਫਰਜ਼ ਨਿਭਾਉਂਦਿਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇ. ਤੇਜਿੰਦਰ ਸਿੰਘ ਰਾਮਪੁਰ, ਸਾਬਕਾ ਚੇਅਰਮੈਨ ਜਥੇ. ਦਲਜੀਤ ਸਿੰਘ ਕਾਹਲੋਂ, ਸੁਖਜਿੰਦਰ ਸਿੰਘ ਚੀਮਾ, ਬਲਜਿੰਦਰ ਸਿੰਘ ਕਿਸਾਨ ਆਗੂ, ਗਿਆਨੀ ਸੰਤ ਸਿੰਘ ਪਾਰਸ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਿਜੇ ਸਿੰਘ, ਭਗਵੰਤ ਸਿੰਘ ਕਾਹਲਵਾਂ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਚੈਂਚਲ ਸਿੰਘ ਅਡੀਸ਼ਨਲ ਮੈਨੇਜਰ, ਗੁਰਜੀਤ ਸਿੰਘ ਮੀਤ ਮੈਨੇਜਰ, ਕੁਲਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਬਾਉਲੀ ਸਾਹਿਬ ਡੱਲਾ, ਸੁਰਜੀਤ ਸਿੰਘ ਮੈਨੇਜਰ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਬਿਲਗਾ, ਸੁਖਦੇਵ ਸਿੰਘ ਮੈਨੇਜਰ ਗੁਰਦੁਆਰਾ ਮੌਂ ਸਾਹਿਬ, ਬਾਬਾ ਗੁਰਪ੍ਰੀਤ ਸਿੰਘ ਕੱਚੀ ਸਰਾਂ ਵਾਲੇ, ਬਾਬਾ ਹਰਜਿੰਦਰ ਸਿੰਘ ਮੰਗਲੀ ਵਾਲੇ, ਭਾਈ ਸਰਬਜੀਤ ਸਿੰਘ ਪ੍ਰਚਾਰਕ ਦੋਆਬਾ ਜ਼ੋਨ, ਭਾਈ ਮਨਪ੍ਰੀਤ ਸਿੰਘ ਪ੍ਰਚਾਰਕ, ਭਾਈ ਹਰਜੀਤ ਸਿੰਘ ਪ੍ਰਚਾਰਕ, ਭਾਈ ਮੇਜਰ ਸਿੰਘ ਪ੍ਰਚਾਰਕ, ਭਾਈ ਹਰਵਿੰਦਰ ਸਿੰਘ ਪ੍ਰਚਾਰਕ, ਭਾਈ ਦਵਿੰਦਰ ਸਿੰਘ ਪ੍ਰਚਾਰਕ, ਭਾਈ ਸਤਭਾਗ ਸਿੰਘ ਪ੍ਰਚਾਰਕ, ਗੁਰਦੁਆਰਾ ਸਾਹਿਬ ਦੇ ਇੰਚਾਰਜ ਭਾਈ ਜਸਵੰਤ ਸਿੰਘ ਬਾਜਵਾ, ਸਹਾਇਕ ਇੰਚਾਰਜ ਬੀਬੀ ਕਿਰਨਦੀਪ ਕੌਰ, ਹੈੱਡ ਗ੍ਰੰਥੀ ਭਾਈ ਸੁਖਜੀਤ ਸਿੰਘ, ਵਰਿੰਦਪਾਲ ਸਿੰਘ, ਹਰਭਜਨ ਸਿੰਘ ਬਾਜਵਾ, ਮੱਖਣ ਸਿੰਘ ਬਾਜਵਾ, ਮੇਜਰ ਸਿੰਘ, ਹਰਮਨਪ੍ਰੀਤ ਸਿੰਘ, ਸ਼ਮਿੰਦਰ ਸਿੰਘ, ਭਾਈ ਕਿਸ਼ਨ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।ੁਪੂਪ