05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪਿੰਡ ਭਗਵਾਨਪੁਰ ਦੇ 102 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ , ਪਵਨ ਟੀਨੂੰ ਨੇ ਵੰਡੇ ਪ੍ਰਾਪਰਟੀ ਕਾਰਡ

ਆਦਮਪੁਰ, 4 ਨਵੰਬਰ (ਹਰਪ੍ਰੀਤ ਸਿੰਘ)- ਵਿਧਾਨ ਸਭਾ ਹਲਕਾ ਆਦਮਪੁਰ ਅਧੀਨ ਆਉਂਦਾ ਪਿੰਡ ਪਿੰਡ ਭਗਵਾਨਪੁਰ ਵਿਖੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦੇ 102 ਮਾਲਕਾਂ ਨੂੰ ਹਲਕਾ ਇੰਚਾਰਜ ਆਦਮਪੁਰ ਪਵਨ ਟੀਨੂੰ ਵਲੋਂ ਮਾਲਕਾਨਾ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਪਵਨ ਟੀਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਲ ਲਕੀਰ ਅੰਦਰ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕਾਨਾ ਹੱਕ ਦੇ ਕੇ ਇੱਕ ਵੱਡੀ ਸੌਗਾਤ ਦਿੱਤੀ ਗਈ ਹੈ।

ਅਜੀਤ ਡੈਸਕ 05-11-2026
ਆਦਮਪੁਰ, 4 ਨਵੰਬਰ (ਹਰਪ੍ਰੀਤ ਸਿੰਘ)- ਵਿਧਾਨ ਸਭਾ ਹਲਕਾ ਆਦਮਪੁਰ ਅਧੀਨ ਆਉਂਦਾ ਪਿੰਡ ਪਿੰਡ ਭਗਵਾਨਪੁਰ ਵਿਖੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦੇ 102 ਮਾਲਕਾਂ ਨੂੰ ਹਲਕਾ ਇੰਚਾਰਜ ਆਦਮਪੁਰ ਪਵਨ ਟੀਨੂੰ ਵਲੋਂ ਮਾਲਕਾਨਾ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਪਵਨ ਟੀਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਲ ਲਕੀਰ ਅੰਦਰ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕਾਨਾ ਹੱਕ ਦੇ ਕੇ ਇੱਕ ਵੱਡੀ ਸੌਗਾਤ ਦਿੱਤੀ ਗਈ ਹੈ। ਇਸ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਦੀ ਮਾਲਕੀ ਦਾ ਕਾਨੂੰਨੀ ਸਬੂਤ ਮਿਲਿਆ ਹੈ। ਉਨ੍ਹਾਂ ਇਸ ਲੋਕ-ਪੱਖੀ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਹੱਕ ਦੇਣ ਅਤੇ ਜੀਵਨ ਪੱਧਰ ਬਿਹਤਰ ਬਣਾਉਣ ਲਈ ਵਚਨਬੱਧ ਹੈ।ਇਸ ਮੌਕੇ ਸਰਪੰਚ ਭਗਵਾਨਪੁਰ ਰਾਜਵਿੰਦਰ ਕੌਰ, ਨਾਇਬ ਤਹਿਸੀਲਦਾਰ ਆਦਮਪੁਰ ਅੰਕੁਸ਼ ਸਿੰਘ, ਬਲਾਕ ਪ੍ਰਧਾਨ ਹੁਸਨ ਲਾਲ, ਸਮੂਹ ਪੰਚਾਇਤ ਪਿੰਡ ਭਗਵਾਨਪੁਰ, ਸਰਪੰਚ ਬਹਾਉਦੀਨਪੁਰ ਸਰਬਜੀਤ ਕੌਰ, ਸਰਪੰਚ ਕੋਟਲਾ ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਰਤਾਰਪੁਰ ’ਚ ‘ਆਪ’ ਨੂੰ ਲੱਗਾ ਝਟਕਾ ਕਈ ਆਗੂ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਵਿਧਾਇਕ ਬਲਕਾਰ ਸਿੰਘ ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ ’ਚ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।