06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਵਿਖੇ ਐੱਨ.ਐੱਸ.ਕਿਊ.ਐੱਫ. ਲੈਬ ਦਾ ਉਦਘਾਟਨ

ਸ਼ਾਹਕੋਟ/ਲੋਹੀਆਂ ਖਾਸ, 5 ਨਵੰਬਰ (ਨਗਿੰਦਰ ਸਿੰਘ ਬਾਂਸਲ, ਬਲਵਿੰਦਰ ਸਿੰਘ ਵਿੱਕੀ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਕਿੱਤਾਮੁਖੀ ਤੇ ਰੁਜ਼ਗਾਰਮੁਖੀ ਸਿੱਖਿਆ ਨਾਲ ਜੋੜਨ ਲਈ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਵਿਖੇ ਐੱਨ. ਐੱਸ.

ਅਜੀਤ ਡੈਸਕ 06-11-2026
ਸ਼ਾਹਕੋਟ/ਲੋਹੀਆਂ ਖਾਸ, 5 ਨਵੰਬਰ (ਨਗਿੰਦਰ ਸਿੰਘ ਬਾਂਸਲ, ਬਲਵਿੰਦਰ ਸਿੰਘ ਵਿੱਕੀ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਕਿੱਤਾਮੁਖੀ ਤੇ ਰੁਜ਼ਗਾਰਮੁਖੀ ਸਿੱਖਿਆ ਨਾਲ ਜੋੜਨ ਲਈ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਵਿਖੇ ਐੱਨ.ਐੱਸ.ਕਿਊ.ਐੱਫ. ਲੈਬ (ਨੈਸ਼ਨਲ ਸਕਿੱਲਜ਼ ਕੁਆਲੀਫੀਕੇਸ਼ਨਜ਼ ਫਰੇਮਵਰਕ ਲੈਬ.) ਦਾ ਉਦਘਾਟਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਦਮਨਜੀਤ ਕੌਰ ਦੀ ਅਗਵਾਈ ਤੇ ਇੰਚਾਰਜ ਵਿਵੇਕ ਕੌੜਾ ਦੀ ਦੇਖ-ਰੇਖ ਹੇਠ ਕਰਵਾਏ ਉਦਘਾਟਨੀ ਸਮਾਗਮ ਵਿਚ ਹਾਕਮ ਸਿੰਘ ਖ਼ਾਲਸਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪ੍ਰਿੰਸੀਪਲ ਦਮਨਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਨੂੰ ਵੋਕੇਸ਼ਨਲ ਸਿੱਖਿਆ ਅਧੀਨ ਗ੍ਰਾਂਟ ਪ੍ਰਾਪਤ ਹੋਈ ਹੈ, ਜਿਸ ਨਾਲ ਆਧੁਨਿਕ ਐੱਨ.ਐੱਸ.ਕਿਊ.ਐੱਫ. ਲੈਬ ਤਿਆਰ ਕੀਤੀ ਗਈ ਹੈ। ਇਹ ਲੈਬ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵਿਹਾਰਿਕ ਤੇ ਕਿੱਤਾਮੁਖੀ ਹੁਨਰ ਪ੍ਰਦਾਨ ਕਰਨ ਵਿਚ ਸਹਾਇਕ ਸਾਬਤ ਹੋਵੇਗੀ। ਮੁੱਖ ਮਹਿਮਾਨ ਹਾਕਮ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਵੱਡੇ ਪੱਧਰ ‘ਤੇ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਵੰਨਗੀਆਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਬਲਦੇਵ ਸਿੰਘ, ਡਾ. ਸੁਖਜੀਵਨ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਸਰਬਜੀਤ ਕੌਰ, ਸੁਖਜੀਤ ਸਿੰਘ, ਸੁਖਦੇਵ ਸਿੰਘ, ਸੇਵਾ ਮੁਕਤ ਲੈਕਚਰਾਰ ਰਾਮ ਤੀਰਥ ਸ਼ਰਮਾ, ਮੈਡਮ ਕਰਮਜੀਤ ਕੌਰ, ਆਸ਼ੂ ਮਹਿੰਦਰੂ, ਸੰਦੀਪ ਕੁਮਾਰ ਗਿੱਲ, ਗੁਰਵਿੰਦਰ ਸਿੰਘ, ਗੌਰਵ ਕੁਮਾਰ, ਜਸਪ੍ਰੀਤ ਸਿੰਘ, ਮਹਿਕ ਬਾਵਾ, ਨਵਦੀਪ ਕੌਰ, ਰਜਿੰਦਰ ਕੌਰ, ਵੀਰਪਾਲ ਕੌਰ, ਨਰਿੰਦਰ ਕੁਮਾਰ, ਰਕੇਸ਼ ਕੁਮਾਰ, ਅਵਿਨਾਸ਼ ਚਾਵਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਨਕੋਦਰ ਦੇ ਨੂਰਮਹਿਲ ਵਿਖੇ ਯੂਥ ਅਕਾਲੀ ਦਲ ਦੀ ਯੂਥ ਮਿਲਣੀ ਅਗਲੀ ਖ਼ਬਰ ਝੋਨਾ ਵੇਚਣ ਦੇ 15 ਦਿਨ ਬਾਅਦ ਵੀ ਕਿਸਾਨ ਅਦਾਇਗੀ ਨੂੰ ਤਰਸੇ- ਐਡਵੋਕੇਟ ਕੋਹਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।