08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਭੁੱਲਰ ਨੇ ਪਾਲਾ ਜਲਾਲਪੁਰ ਵਲੋਂ ਚੇਅਰਮੈਨ ਦੀ ਕੁਰਸੀ ’ਤੇ ਬੈਠ ਕੇ ਸਿਆਸੀ ਮੀਟਿੰਗ ਕਰਨ ’ਤੇ ਚੁੱਕੇ ਸਵਾਲ ਹਲਕਾ ਇੰਚਾਰਜ ਨੂੰ ਸਰਕਾਰੀ ਕੁਰਸੀ ਦੀ ਮਰਿਆਦਾ ਦਾ ਖ਼ਿਆਲ ਰੱਖਣਾ ਚਾਹੀਦਾ-ਰਜਿੰਦਰ ਭੁੱਲਰ

ਸ਼ਾਹਕੋਟ, 7 ਨਵੰਬਰ (ਦਲਜੀਤ ਸਿੰਘ ਸਚਦੇਵਾ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਸ਼ਾਹਕੋਟ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਭੁੱਲਰ ਨੇ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਾਲਾ ਜਲਾਲਪੁਰ ਵਲੋਂ ਮਾਰਕੀਟ ਕਮੇਟੀ ਦਫ਼ਤਰ ਸ਼ਾਹਕੋਟ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਕੁਰਸੀ ’ਤੇ ਬੈਠ ਕੇ ਕੀਤੀ ਸਿਆਸੀ ਮੀਟਿੰਗ ’ਤੇ ਸਵਾਲ ਚੁੱਕੇ ਹਨ। ਰਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਪਾਲਾ ਜਲਾਲਪੁਰ ਵਲੋਂ ਸਰਕਾਰੀ ਦਫ਼ਤਰ ’ਚ ਚੇਅਰਮੈਨ ਦੀ ਕੁਰਸੀ ’ਤੇ ਬੈਠ ਕੇ ਪਾਰਟੀ ਆਗੂਆਂ ਨਾਲ ਮੀਟਿੰਗ ਕਰਨਾ ਗਲਤ ਹੈ।

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਗੂ ਰਜਿੰਦਰ ਸਿੰਘ ਭੁੱਲਰ 08-11-2026
ਸ਼ਾਹਕੋਟ, 7 ਨਵੰਬਰ (ਦਲਜੀਤ ਸਿੰਘ ਸਚਦੇਵਾ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਸ਼ਾਹਕੋਟ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਭੁੱਲਰ ਨੇ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਾਲਾ ਜਲਾਲਪੁਰ ਵਲੋਂ ਮਾਰਕੀਟ ਕਮੇਟੀ ਦਫ਼ਤਰ ਸ਼ਾਹਕੋਟ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਕੁਰਸੀ ’ਤੇ ਬੈਠ ਕੇ ਕੀਤੀ ਸਿਆਸੀ ਮੀਟਿੰਗ ’ਤੇ ਸਵਾਲ ਚੁੱਕੇ ਹਨ। ਰਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਪਾਲਾ ਜਲਾਲਪੁਰ ਵਲੋਂ ਸਰਕਾਰੀ ਦਫ਼ਤਰ ’ਚ ਚੇਅਰਮੈਨ ਦੀ ਕੁਰਸੀ ’ਤੇ ਬੈਠ ਕੇ ਪਾਰਟੀ ਆਗੂਆਂ ਨਾਲ ਮੀਟਿੰਗ ਕਰਨਾ ਗਲਤ ਹੈ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਪਾਲਾ ਜਲਾਲਪੁਰ ਕੋਲ ਕੋਈ ਵੀ ਸੰਵਿਧਾਨਕ ਤੇ ਸਰਕਾਰੀ ਅਹੁਦਾ ਨਹੀਂ ਹੈ, ਅਜਿਹੇ ’ਚ ਕਿਸੇ ਸਰਕਾਰੀ ਸੰਸਥਾ ਦੇ ਚੇਅਰਮੈਨ ਦੀ ਕੁਰਸੀ ’ਤੇ ਬੈਠ ਕੇ ਸਿਆਸੀ ਮੀਟਿੰਗ ਕਰਨਾ ਠੀਕ ਨਹੀਂ ਹੈ। ਭੁੱਲਰ ਨੇ ਪਿਛਲੇ ਸਮੇਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਵ: ਰਤਨ ਸਿੰਘ ਕਾਕੜ ਕਲਾਂ ਤੇ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਵੀ ਆਮ ਆਦਮੀ ਪਾਰਟੀ ਸ਼ਾਹਕੋਟ ਹਲਕੇ ਦੇ ਇੰਚਾਰਜ ਰਹਿ ਚੁੱਕੇ ਹਨ। ਉਹ ਵੀ ਮਾਰਕੀਟ ਕਮੇਟੀ ਦਫ਼ਤਰ ਸ਼ਾਹਕੋਟ ਵਿਖੇ ਮੀਟਿੰਗਾਂ ਕਰਦੇ ਰਹੇ ਹਨ, ਪਰ ਉਨ੍ਹਾਂ ਨੇ ਕਦੇ ਵੀ ਚੇਅਰਮੈਨ ਦੀ ਕੁਰਸੀ ’ਤੇ ਬੈਠ ਕੇ ਮੀਟਿੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਸਰਕਾਰੀ ਅਦਾਰਿਆਂ ਦੀ ਮਰਿਆਦਾ ਤੇ ਅਹੁਦਿਆਂ ਦੇ ਸਨਮਾਨ ਦਾ ਖ਼ਿਆਲ ਰੱਖਣਾ ਚਾਹੀਦਾ ਹੈ। ਸਰਕਾਰੀ ਦਫ਼ਤਰ ਕਿਸੇ ਵੀ ਸਿਆਸੀ ਪਾਰਟੀ ਦੀ ਨਿੱਜੀ ਜਾਇਦਾਦ ਨਹੀਂ ਹੁੰਦੇ ਅਤੇ ਉੱਥੇ ਮੌਜੂਦ ਅਹੁਦਿਆਂ ਦੀ ਆਪਣੀ ਸੰਵਿਧਾਨਕ ਤੇ ਪ੍ਰਸ਼ਾਸਨਿਕ ਮਰਿਆਦਾ ਹੁੰਦੀ ਹੈ।
ਪਿਛਲੀ ਖ਼ਬਰ ਗੁਰੂ ਘਰ ਨਤਮਸਤਕ ਹੋਏ ਸਕੂਲੀ ਬੱਚੇ ਤੇ ਅਧਿਆਪਕ ਅਗਲੀ ਖ਼ਬਰ ਚੇਅਰਮੈਨ ਬਾਸੀ ਵਲੋਂ ਕੇਜਰੀਵਾਲ, ਸਿਸੋਦੀਆ, ਸੰਜੇ ਸਿੰਘ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।