10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਸੰਤਗੜ੍ਹ ਟਿੱਬੀ ਸਾਹਿਬ ਵਿਖੇ ਗੁਰਮਤਿ ਸਮਾਗਮ ਅੱਜ

ਜਲੰਧਰ, 9 ਨਵੰਬਰ (ਐੱਮ. ਐੱਸ.

ਬਾਬਾ ਭਗਵਾਨ ਸਿੰਘ ਹਰਖੋਵਾਲੀਏ 10-11-2026
ਜਲੰਧਰ, 9 ਨਵੰਬਰ (ਐੱਮ.ਐੱਸ. ਲੋਹੀਆ)-ਗੁਰਦੁਆਰਾ ਡੇਰਾ ਸੰਤਗੜ੍ਹ ਟਿੱਬੀ ਸਾਹਿਬ ਪਿੰਡ ਜੈਤੇਵਾਲੀ, ਜੰਡੂਸਿੰਘਾ ਰੋਡ, ਜਲੰਧਰ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 10 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਹਰਖੋਵਾਲੀਏ ਸੰਪਰਦਾਇ ਦੇ ਮੁਖੀ ਬਾਬਾ ਭਗਵਾਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਸ ਸੰਬੰਧੀ ਸਜਾਏ ਜਾ ਰਹੇ ਸਵੇਰ ਦੇ ਵਿਸ਼ੇਸ਼ ਦੀਵਾਨਾਂ ਅੰਦਰ ਭਾਈ ਰਵਿੰਦਰ ਸਿੰਘ (ਹਜ਼ੂਰੀ ਰਾਗੀ ਸੰਤਗੜ੍ਹ, ਜਲੰਧਰ) ਦਾ ਜਥਾ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰੇਗਾ, ਭਾਈ ਹਰੀ ਸਿੰਘ ਸੰਤਗੜ੍ਹ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਗੁਰਇਤਿਹਾਸ ਤੋਂ ਜਾਣੂ ਕਰਵਾਉਣਗੇ। ਸੰਤ ਜਵਾਲਾ ਸਿੰਘ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀ ਕਥਾ ਤੇ ਕੀਰਤਨ ਦੁਆਰਾ ਹਾਜ਼ਰੀ ਲਗਵਾਉਣਗੇ।
ਪਿਛਲੀ ਖ਼ਬਰ ਭਰਤ ਕਾਕੜੀਆ ਪੰਜਾਬ ਭਾਜਪਾ ਟਰੇਡ ਸੈੱਲ ਦਾ ਸੂਬਾ ਸਹਿ-ਕਨਵੀਨਰ ਨਿਯੁਕਤ ਅਗਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਬੰਦੀ ਛੋੜ ਦਿਵਸ ਸੰਬੰਧੀ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।