10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਵਿਸ਼ੇਸ਼ ਸਮਾਗਮ

ਆਦਮਪੁਰ, 9 ਨਵੰਬਰ (ਹਰਪ੍ਰੀਤ ਸਿੰਘ)- ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਭਾਈ ਲਾਲੋ ਜੀ ਸਥਾਨ ਪਿੰਡ ਧੀਰੋਵਾਲ, ਦੂਹੜਾ ਵਿਖੇ ਪ੍ਰਬੰਧਕ ਰਾਣਾ ਕਰਨੈਲ ਸਿੰਘ ਕੋਆਰਡੀਨੇਟਰ ਟਰਾਂਸਪੋਰਟ ਵਿੰਗ ਹਲਕਾ ਆਦਮਪੁਰ ਦੀ ਅਗਵਾਈ ਹੇਠ ਸਮੂਹ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਧਾਰਮਿਕ ਸਮਾਗਮ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਪਵਨ ਟੀਨੂੰ ਸਮੇਤ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਵਿਸ਼ਵਕਰਮਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਦੀਪਾਮਾਲਾ ਕਰਦੀਆਂ ਸੰਗਤਾਂ। ਤਸਵੀਰ- ਸੁਖਦੀਪ ਸਿੰਘ ਸ਼ਾਹਕੋਟ 10-11-2026
ਆਦਮਪੁਰ, 9 ਨਵੰਬਰ (ਹਰਪ੍ਰੀਤ ਸਿੰਘ)- ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਭਾਈ ਲਾਲੋ ਜੀ ਸਥਾਨ ਪਿੰਡ ਧੀਰੋਵਾਲ, ਦੂਹੜਾ ਵਿਖੇ ਪ੍ਰਬੰਧਕ ਰਾਣਾ ਕਰਨੈਲ ਸਿੰਘ ਕੋਆਰਡੀਨੇਟਰ ਟਰਾਂਸਪੋਰਟ ਵਿੰਗ ਹਲਕਾ ਆਦਮਪੁਰ ਦੀ ਅਗਵਾਈ ਹੇਠ ਸਮੂਹ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਧਾਰਮਿਕ ਸਮਾਗਮ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਪਵਨ ਟੀਨੂੰ ਸਮੇਤ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਵਿਸ਼ਵਕਰਮਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੀ ਆਰੰਭਤਾ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਰਾਗੀ ਜਥਿਆਂ ਵਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ ਉਪਰੰਤ ਰਾਣਾ ਕਰਨੈਲ ਸਿੰਘ ਵਲੋਂ ਬਾਬਾ ਵਿਸ਼ਵਕਰਮਾ ਜੀ ਦੀ ਆਰਤੀ ਨਾਲ ਕਥਾ ਵਿਚਾਰ ਕਰਦਿਆਂ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਫ਼ਲਸਫ਼ੇ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਮੌਕੇ ਕੁਲਵੰਤ ਸਿੰਘ ਧੀਰੋਵਾਲ ਪ੍ਰਧਾਨ ਟਰੱਕ ਯੂਨੀਅਨ, ਰਾਜਪ੍ਰੀਤ ਕੌਰ ਸਰਪੰਚ ਦੂਹੜਾ, ਮਨਦੀਪ ਸਿੰਘ ਪ੍ਰਭਜੋਤ ਕੌਰ ਸੁਖਵਿੰਦਰ ਕੌਰ ਦਲਵੀਰ ਕੌਰ ਸੁੱਚਾ ਰਾਮ ਸਮੂਹ ਗ੍ਰਾਮ ਪੰਚਾਇਤ ਮੈਂਬਰ, ਦਿਲਬਾਗ ਸਿੰਘ, ਗੁਰਵਿੰਦਰ ਸਿੰਘ ਬੰਟੀ, ਭਾਈ ਹਰੀ ਸਿੰਘ, ਭਾਈ ਸੁਵਿੰਦਰ ਸਿੰਘ ਭੋਲਾ, ਨਰਿੰਦਰ ਪਾਲ ਸਿੰਘ ਫੁੱਲ, ਮਨੋਹਰ ਸਿੰਘ, ਜਲ ਦੀ ਸੇਵਾ ਕੈਪੀਟਲ ਬੈਂਕ, ਜੈਸ ਬੈਂਕ ਆਦਮਪੁਰ ਦੇ ਸਟਾਫ ਵੱਲੋਂ ਬਾਖੂਬੀ ਨਿਭਾਈ ਗਈ।
ਪਿਛਲੀ ਖ਼ਬਰ ਜੇ.ਡੀ. ਸੈਂਟਰਲ ਸਕੂਲ ਆਦਰਾਮਾਨ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਅਗਲੀ ਖ਼ਬਰ ਫ਼ਰਦ ਕੇਂਦਰ ਮੁਲਾਜ਼ਮਾਂ ਨੇ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਮਨਾਈ ‘ਕਾਲੀ ਦੀਵਾਲੀ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।