ਏਕਮ ਪਬਲਿਕ ਸਕੂਲ ਮਹਿਤਪੁਰ ’ਚ ਮਨਾਇਆ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ
ਮਹਿਤਪੁਰ, 9 ਨਵੰਬਰ (ਲਖਵਿੰਦਰ ਸਿੰਘ)-ਏਕਮ ਪਬਲਿਕ ਸਕੂਲ ਮਹਿਤਪੁਰ ’ਚ ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਥਿੰਦ ਤੇ ਪ੍ਰਿੰਸੀਪਲ ਸ੍ਰੀਮਤੀ ਅਮਨਦੀਪ ਕੌਰ ਹੋਰਾਂ ਦੀ ਵਿਸ਼ੇਸ਼ ਦੇਖਰੇਖ ਹੇਠ ਸਕੂਲ ’ਚ ਰੋਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੇ ਹੀ ਜੋਸ਼ ਨਾਲ ਮਨਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਡਾਕਟਰ ਨਿਰਮਲ ਸਿੰਘ ਥਿੰਦ ਤੇ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਵਲੋਂ ਦੱਸਿਆ ਗਿਆ ਕਿ ਇਸ ਮੌਕੇ ਨਰਸਰੀ ਕਲਾਸ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਅਲੱਗ ਅਲੱਗ ਗਤੀਵਿਧੀਆਂ ਕਰਵਾਈਆਂ ਗਈਆਂ ।
ਅਜੀਤ ਡੈਸਕ
10-11-2026