ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਬੰਦ ਕਰਨ ਦਾ ਫ਼ੈਸਲਾ ਨਿੰਦਣਯੋਗ- ਜਥੇਦਾਰ ਹਰਜਿੰਦਰ ਸਿੰਘ ਲੱਲੀਆਂ
ਗੁਰਾਇਆ, 9 ਨਵੰਬਰ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਦਾਣਾ ਮੰਡੀਆਂ ਬੰਦ ਕਰਨ ਦੇ ਲਏ ਫ਼ੈਸਲੇ ਦੀ ਜਥੇਦਾਰ ਹਰਜਿੰਦਰ ਸਿੰਘ ਲੱਲਿਆਂ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸਾਨਾਂ ਤੇ ਆੜ੍ਹਤੀਆਂ ਦਾ ਭਾਰੀ ਆਰਥਿਕ ਨੁਕਸਾਨ ਹੋਣ ਦਾ ਖ਼ਦਸ਼ਾ ਹੈ।
ਅਜੀਤ ਡੈਸਕ
10-11-2026