11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੁਰਦੁਆਰਾ ਡੇਰਾ ਸੰਤਗੜ੍ਹ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਦਿਹਾੜੇ ਸੰਬੰਧੀ ਕਰਵਾਏ ਗੁਰਮਤਿ ਸਮਾਗਮ

ਜਲੰਧਰ, 10 ਨਵੰਬਰ (ਐੱਮ. ਐੱਸ.

ਪੰਥ ਪ੍ਰਸਿੱਧ ਕਥਾ ਵਾਚਕ ਭਾਈ ਭਗਵਾਨ ਸਿੰਘ ਸੰਗਤ ਨੂੰ ਗੁਰਇਤਿਹਾਸ ਤੋਂ ਜਾਣੂ ਕਰਵਾਉਂਦੇ ਹੋਏ। 11-11-2026
ਜਲੰਧਰ, 10 ਨਵੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ) ਕਪੂਰਥਲਾ ਰੋਡ, ਜਲੰਧਰ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਦਿਹਾੜੇ ਸੰਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਹਰਖੋਵਾਲ ਸੰਪਰਦਾਇ ਦੇ ਮੌਜੂਦਾ ਮੁਖੀ ਬਾਬਾ ਭਗਵਾਨ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ ਇਨ੍ਹਾਂ ਸਮਾਮਗਾਂ ਦੌਰਾਨ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਦੌਰਾਨ ਬਾਬਾ ਮਲਕੀਤ ਸਿੰਘ ਖਾਨਪੁਰ ਥਿਆੜੇ ਵਾਲੇ, ਭਾਈ ਰਵਿੰਦਰ ਸਿੰਘ (ਹਜ਼ੂਰੀ ਰਾਗੀ ਸੰਤਗੜ੍ਹ), ਸੰਤ ਜਵਾਲਾ ਸਿੰਘ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਅਤੇ ਇਸਤਰੀ ਸਤਿਸੰਗ ਸਭਾ ਸੰਤਗੜ੍ਹ ਦੇ ਜਥਿਆਂ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਇਸੇ ਸੰਬੰਧ ’ਚ ਗੁਰਦੁਆਰਾ ਡੇਰਾ ਸੰਤਗੜ੍ਹ ਨਾਨਕ ਪੁਰਾ, ਮੁਲਾਵਾਲਾ, ਗੁਰਦਾਸਪੁਰ ਤੇ ਗੁਰਦੁਆਰਾ ਟਿੱਬੀ ਸਾਹਿਬ ਪਿੰਡ ਜੈਤੇਵਾਲੀ ਵਿਖੇ ਵੀ ਗੁਰਮਤਿ ਸਮਾਗਮ ਕਰਵਾਏ ਗਏ ਹਨ। ਬਾਬਾ ਭਗਵਾਨ ਸਿੰਘ (ਹਰਖੋਵਾਲੀਏ) ਨੇ ਸਮਾਗਮਾਂ ਦੌਰਾਨ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗੁਰੂ ਚਰਨਾ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਸੰਗਤ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਵਧਾਈ ਦਿੱਤੀ। ਸਮਾਗਮਾਂ ’ਚ ਹਾਜ਼ਰੀ ਭਰਨ ਵਾਲੀ ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਪਿਛਲੀ ਖ਼ਬਰ ਹਾਈਵੇ ’ ਤੇ ਬੇਤਰਤੀਬੇ ਖੜ੍ਹੇ ਟਰੱਕ ਬਣ ਰਹੇ ਹਾਦਸਿਆਂ ਦਾ ਕਾਰਨ , ਪ੍ਰਸ਼ਾਸਨ ਦੀ ਕਾਰਵਾਈ ਦੀ ਉਡੀਕ ਅਗਲੀ ਖ਼ਬਰ ਜੇ. ਸੀ. ਟੀ. ਦੇ ਸਾਬਕਾ ਮੁਲਾਜ਼ਮਾਂ ਦੇ ਖਾਤਿਆਂ ’ਚ ਅਗਲੇ 7 ਦਿਨਾਂ ਦੌਰਾਨ ਆਵੇਗੀ ਰਾਸ਼ੀ-ਪੰਕਜ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।