12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਸੰਬੰਧੀ ਕਰਵਾਇਆ ਸਮਾਗਮ

ਜਲੰਧਰ, 11 ਨਵੰਬਰ (ਐੱਮ. ਐੱਸ.

ਅਜੀਤ ਡੈਸਕ 12-11-2026
ਜਲੰਧਰ, 11 ਨਵੰਬਰ (ਐੱਮ. ਐੱਸ. ਲੋਹੀਆ)- ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ, ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਭਾਈ ਬ੍ਰਹਮਜੋਤ ਸਿੰਘ (ਗੋਪਾਲ ਨਗਰ) ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਿੰਦਰਪਾਲ ਸਿੰਘ ਦੇ ਜਥੇ ਨੇ ਵੀ ਕੀਰਤਨ ਦੀ ਹਾਜ਼ਰੀ ਭਰੀ। ਗਿਆਨੀ ਦਲਬੀਰ ਸਿੰਘ ਅਤੇ ਗਿਆਨੀ ਸਾਹਿਬ ਸਿੰਘ ਲੱਖਣਾ ਨੇ ਸੰਗਤ ਨਾਲ ਗੁਰਮਤਿ ਵੀਚਾਰਾਂ ਦੁਆਰਾ ਸਾਂਝ ਪਾਉਂਦੇ ਹੋਏ ਗੁਰ-ਇਤਿਹਾਸ ਤੋਂ ਜਾਣੂ ਕਰਵਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਸਮੂਹ ਸੰਗਤ ਨੂੰ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਤੇ ਆਏ ਹੋਏ ਰਾਗੀ ਜਥਿਆਂ ਤੇ ਪ੍ਰਚਾਰਕਾਂ ਦਾ ਧੰਨਵਾਦ ਕੀਤਾ। ਬੇਅੰਤ ਸਿੰਘ ਸਰਹੱਦੀ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਤੇ ਵਧਾਈ ਦਿੱਤੀ। ਸਟੇਜ ਦੀ ਸੇਵਾ ਸਕੱਤਰ ਇੰਦਰਪਾਲ ਸਿੰਘ ਨੇ ਨਿਭਾਈ। ਵੱਡੀ ਗਿਣਤੀ ’ਚ ਸੰਗਤ ਨੇ ਸਮਾਗਮ ਦਾ ਅਨੰਦ ਮਾਣਿਆ।
ਪਿਛਲੀ ਖ਼ਬਰ ਸਰਵਰ ਬੰਦ ਹੋਣ ਕਾਰਨ ... ਅਗਲੀ ਖ਼ਬਰ ਪੀ . ਸੀ . ਐੱਸ . ਮੇਨਜ਼ ਪ੍ਰੀਖਿਆ ਨੂੰ ਲੈ ਕੇ ਭਾਜਯੁਮੋ ਵਲੋਂ ਸਰਕਾਰ ਖ਼ਿਲਾਫ਼ ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।