13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕਈ ਇਲਾਕਿਆਂ ’ਚ ਸਫ਼ਾਈ ਮੁਹਿੰਮ ਪਈ ਠੰਢੀ, ਮੁੜ ਲੱਗਣ ਲੱਗੇ ਕੂੜੇ ਤੇ ਮਲਬੇ ਦੇ ਢੇਰ

ਜਲੰਧਰ, 12 ਨਵੰਬਰ (ਸ਼ਿਵ)- ਬਰਲਟਨ ਪਾਰਕ ’ਚ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਮੁਕਾਬਲੇ ਸਮਾਪਤ ਹੋਣ ਤੋਂ ਬਾਅਦ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਉੱਠਣ ਲੱਗੇ ਹਨ। ਹਾਕੀ ਮੁਕਾਬਲਿਆਂ ਦੌਰਾਨ ਨਗਰ ਨਿਗਮ ਵਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਵਿਚ ਸੁਧਾਰ ਲਿਆਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ ਸਰਕਾਰੀ ਗੱਡੀਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਸਨ।

ਅਜੀਤ ਡੈਸਕ 13-11-2026
ਜਲੰਧਰ, 12 ਨਵੰਬਰ (ਸ਼ਿਵ)- ਬਰਲਟਨ ਪਾਰਕ ’ਚ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਮੁਕਾਬਲੇ ਸਮਾਪਤ ਹੋਣ ਤੋਂ ਬਾਅਦ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਉੱਠਣ ਲੱਗੇ ਹਨ। ਹਾਕੀ ਮੁਕਾਬਲਿਆਂ ਦੌਰਾਨ ਨਗਰ ਨਿਗਮ ਵਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਵਿਚ ਸੁਧਾਰ ਲਿਆਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ ਸਰਕਾਰੀ ਗੱਡੀਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਸਨ। ਇਸ ਦਾ ਅਸਰ ਬਰਲਟਨ ਪਾਰਕ ਦੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਇਲਾਵਾ ਸ਼ਹਿਰ ਦੇ ਕਈ ਹੋਰ ਹਿੱਸਿਆਂ ਵਿਚ ਵੀ ਦੇਖਣ ਨੂੰ ਮਿਲਿਆ ਸੀ। ਹਾਕੀ ਮੈਚਾਂ ਦੌਰਾਨ ਨਗਰ ਨਿਗਮ ਨੇ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਵਾਧੂ ਸਰੋਤਾਂ ਦੀ ਵਰਤੋਂ ਕੀਤੀ ਸੀ। ਸੜਕਾਂ ਦੇ ਕਿਨਾਰਿਆਂ ਤੋਂ ਬੇਲੋੜਾ ਸਾਮਾਨ ਚੁਕਵਾਇਆ ਗਿਆ ਅਤੇ ਕਈ ਥਾਵਾਂ ਤੋਂ ਨਾਜਾਇਜ਼ ਕਬਜ਼ੇ ਵੀ ਹਟਾਏ ਗਏ ਸਨ। ਇਸ ਕਾਰਨ ਸ਼ਹਿਰ ਦੀ ਦਿੱਖ ਵਿਚ ਕਾਫ਼ੀ ਬਦਲਾਅ ਨਜ਼ਰ ਆਇਆ ਅਤੇ ਲੋਕਾਂ ਵਲੋਂ ਨਗਰ ਨਿਗਮ ਪ੍ਰਸ਼ਾਸਨ ਦੀ ਇਸ ਕਾਰਵਾਈ ਦੀ ਸ਼ਲਾਘਾ ਵੀ ਕੀਤੀ ਗਈ। ਲੋਕਾਂ ਦਾ ਕਹਿਣਾ ਸੀ ਕਿ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਬਹਾਨੇ ਹੀ ਸਹੀ, ਸ਼ਹਿਰ ਵਿਚ ਲੰਬੇ ਸਮੇਂ ਬਾਅਦ ਸਫ਼ਾਈ ਅਤੇ ਵਿਵਸਥਾ ਨੂੰ ਲੈ ਕੇ ਗੰਭੀਰਤਾ ਦਿਖਾਈ ਦਿੱਤੀ ਹੈ। ਪਰ ਹੁਣ ਮੁਕਾਬਲੇ ਖਤਮ ਹੋਣ ਤੋਂ ਬਾਅਦ ਸਫ਼ਾਈ ਦੇ ਕੰਮ ਵਿਚ ਪਹਿਲਾਂ ਵਰਗੀ ਸਰਗਰਮੀ ਨਜ਼ਰ ਨਹੀਂ ਆ ਰਹੀ। ਸ਼ਹਿਰ ਦੇ ਕਈ ਇਲਾਕਿਆਂ ਵਿਚ ਮੁੜ ਕੂੜੇ ਤੇ ਮਲਬੇ ਦੇ ਢੇਰ ਦਿਖਾਈ ਦੇਣ ਲੱਗੇ ਹਨ, ਜਦਕਿ ਕਈ ਥਾਵਾਂ ‘ਤੇ ਮਲਬਾ ਵੀ ਪਿਆ ਹੋਇਆ ਹੈ। ਮਹਾਂਵੀਰ ਰੋਡ ’ਤੇ ਵੀ ਸਫਾਈ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ, ਹਾਲਾਂਕਿ ਇਸ ਸਮੇਂ ਸਰਕਾਰੀ ਵਾਹਨਾਂ ਤੋਂ ਇਲਾਵਾ ਠੇਕੇਦਾਰਾਂ ਦੀਆਂ ਟਰੈਕਟਰ-ਟਰਾਲੀਆਂ ਵੀ ਕਾਫ਼ੀ ਗਿਣਤੀ ਵਿਚ ਕੰਮ ਕਰ ਰਹੀਆਂ ਹਨ, ਪਰ ਇਸ ਦੇ ਬਾਵਜੂਦ ਸਫ਼ਾਈ ਵਿਵਸਥਾ ਨੂੰ ਲਗਾਤਾਰ ਬਿਹਤਰ ਬਣਾਈ ਰੱਖਣ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਸ਼ਹਿਰ ਵਾਸੀਆਂ ਦਾ ਮੰਨਣਾ ਹੈ ਕਿ ਹਾਕੀ ਮੁਕਾਬਲਿਆਂ ਦੌਰਾਨ ਸ਼ੁਰੂ ਕੀਤੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ ਨੂੰ ਸਿਰਫ਼ ਕਿਸੇ ਵੱਡੇ ਸਮਾਗਮ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਇਸ ਨੂੰ ਰੋਜ਼ਾਨਾ ਦੀ ਵਿਵਸਥਾ ਦਾ ਹਿੱਸਾ ਬਣਾਇਆ ਜਾਣਾ ਚਾਹੀਦਾ ਹੈ। ਅਗਲੇ ਸਾਲ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ ਅਤੇ ਅਜਿਹੇ ਸਮੇਂ ਵਿਚ ਸ਼ਹਿਰ ਦੀ ਸਫ਼ਾਈ, ਸੜਕਾਂ ਦੀ ਵਿਵਸਥਾ ਅਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਵਰਗੇ ਮੁੱਦੇ ਵੀ ਚਰਚਾ ਵਿਚ ਰਹਿਣਗੇ। ਇਸ ਲਈ ਲੋਕਾਂ ਨੂੰ ਉਮੀਦ ਹੈ ਕਿ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੇ ਗਏ ਸੁਧਾਰ ਦੇ ਕੰਮ ਲਗਾਤਾਰ ਜਾਰੀ ਰੱਖੇ ਜਾਣਗੇ। ਉੱਧਰ, ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸ਼ਹਿਰ ਵਿਚੋਂ ਕੂੜਾ ਅਤੇ ਮਲਬਾ ਚੁਕਵਾਉਣ ਦਾ ਕੰਮ ਕਰਨ ਵਾਲੇ ਠੇਕੇਦਾਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਫ਼ਾਈ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪਿਛਲੀ ਖ਼ਬਰ ‘ਆਪ’ ਵਲੋਂ ਜ਼ਿਲ੍ਹੇ ’ਚ 6 ਹੋਰ ਉਮੀਦਵਾਰਾ ਂ ਦੇ ਨਾਵਾਂ ਦਾ ਐਲਾਨ ਟਿਕਟ ਮਿਲਣ ਨਾਲ ਉਮੀਦਵਾਰਾਂ ਦੇ ਘਰਾਂ ’ਚ ਖ਼ੁਸ਼ੀ ਵਾਲਾ... ਅਗਲੀ ਖ਼ਬਰ ਕਾਂਗਰਸੀ ਆਗੂ ਸੋਨੂੰ ਸੰਧਰ ਨੇ ਚੁੱਕਿਆ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੀ ਬਦਤਰ ਹਾਲਤ ਦਾ ਮੁੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।