15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਵਿਸ਼ਵ ਸ਼ੂਗਰ ਦਿਵਸ ਸੰਬੰਧੀ ਨਿਊ ਰੂਬੀ ਹਸਪਤਾਲ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ

ਜਲੰਧਰ, 14 ਨਵੰਬਰ (ਐੱਮ. ਐੱਸ.

ਅਜੀਤ ਡੈਸਕ 15-11-2026
ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-‘ਵਿਸ਼ਵ ਸ਼ੂਗਰ ਦਿਵਸ’ ਮੌਕੇ ਰੋਟਰੀ ਕਲੱਬ ਜਲੰਧਰ ਵੈਸਟ ਵਲੋਂ ਨਿਊ ਰੂਬੀ ਹਸਪਤਾਲ, ਲਿੰਕ ਰੋਡ, ਜਲੰਧਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਮੌਕੇ ਡਾ. ਐੱਸ. ਪੀ. ਐੱਸ. ਗਰੋਵਰ, ਡਾ. ਪੁਨੀਤਪਾਲ ਐੱਸ. ਗਰੋਵਰ ਅਤੇ ਡਾ. ਹਰਨੀਤ ਕੌਰ ਗਰੋਵਰ ਨੇ ਸ਼ੂਗਰ ਰੋਗ, ਇਸ ਦੀ ਜਲਦੀ ਪਛਾਣ, ਰੋਕਥਾਮ ਤੇ ਸਹੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ। ਉਨ੍ਹਾਂ ਮਰੀਜ਼ਾਂ ਨੂੰ ਸ਼ੂਗਰ ਦੀ ਜਲਦੀ ਪਛਾਣ ਦੀ ਮਹੱਤਤਾ, ਜ਼ਰੂਰੀ ਸਾਵਧਾਨੀਆਂ, ਜੀਵਨ ਸ਼ੈਲੀ ’ਚ ਤਬਦੀਲੀਆਂ ਤੇ ਸ਼ੂਗਰ ਦੇ ਮਰੀਜ਼ਾਂ ਲਈ ਸਹੀ ਖੁਰਾਕ ਆਦਤਾਂ ਬਾਰੇ ਵੀ ਜਾਗਰੂਕ ਕੀਤਾ। ਇਸ ਮੌਕੇ ਤਰਸੇਮ ਸਿੰਘ, ਦਲਜੀਤ ਸਿੰਘ ਵਿਰਦੀ, ਇੰਜੀਨੀਅਰ ਕੁਲਦੀਪ ਸਿੰਘ, ਪੀ. ਐੱਸ. ਵਾਲੀਆ, ਸੁਰਿੰਦਰ ਸਿੰਘ, ਐਡਵੋਕੇਟ ਸਰਬਜੀਤ ਸਿੰਘ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਸੰਗਰਾਂਦ ਮੌਕੇ ਵਿਸ਼ੇਸ਼ ਸਮਾਗਮ ਭਲਕੇ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਇਕਜੁੱਟ ਕਰਨ ਦਾ ਸੰਦੇਸ਼ ਦਿੰਦੀਆਂ ਹਨ-ਵਰਿੰਦਰ ਸਚਦੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।