15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮੇਅਰ ਵਨੀਤ ਧੀਰ ਨੇ ਪਰਿਵਾਰ ਸਮੇਤ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਮੱਥਾ ਟੇਕਿਆ

ਜਲੰਧਰ, 14 ਨਵੰਬਰ (ਸ਼ਿਵ)-ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਵਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਮੇਅਰ ਵਨੀਤ ਧੀਰ ਨੇ ਆਪਣੇ ਪਰਿਵਾਰ ਸਮੇਤ ਪ੍ਰਸਿੱਧ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਮੱਥਾ ਟੇਕ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪੂਰੀ ਸ਼ਰਧਾ ਤੇ ਵਿਸ਼ਵਾਸ ਨਾਲ ਮਾਤਾ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਆਉਣ ਵਾਲੀਆਂ ਚੋਣਾਂ ਵਿਚ ਜਿੱਤ ਅਤੇ ਇਲਾਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।

ਅਜੀਤ ਡੈਸਕ 15-11-2026
ਜਲੰਧਰ, 14 ਨਵੰਬਰ (ਸ਼ਿਵ)-ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਵਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਮੇਅਰ ਵਨੀਤ ਧੀਰ ਨੇ ਆਪਣੇ ਪਰਿਵਾਰ ਸਮੇਤ ਪ੍ਰਸਿੱਧ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਮੱਥਾ ਟੇਕ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪੂਰੀ ਸ਼ਰਧਾ ਤੇ ਵਿਸ਼ਵਾਸ ਨਾਲ ਮਾਤਾ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਆਉਣ ਵਾਲੀਆਂ ਚੋਣਾਂ ਵਿਚ ਜਿੱਤ ਅਤੇ ਇਲਾਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੀ ਪਤਨੀ ਤੇ ਸਾਬਕਾ ਕੌਂਸਲਰ ਸ਼ਵੇਤਾ ਧੀਰ, ਪੁੱਤਰ ਨਿਸ਼ਾਂਤ ਧੀਰ ਤੇ ਪ੍ਰਿਆਂਸ਼ ਧੀਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਪੂਰੇ ਪਰਿਵਾਰ ਨੇ ਵਿਧੀ-ਵਿਧਾਨ ਨਾਲ ਪੂਜਾ-ਅਰਚਨਾ ਕਰਦਿਆਂ ਮਾਤਾ ਰਾਣੀ ਦੇ ਚਰਨਾਂ ਵਿਚ ਸੀਸ ਨਿਵਾਇਆ ਅਤੇ ਆਸ਼ੀਰਵਾਦ ਲਿਆ। ਮੰਦਰ ਵਿਖੇ ਮੱਥਾ ਟੇਕਣ ਉਪਰੰਤ ਵਨੀਤ ਧੀਰ ਨੇ ਮਾਤਾ ਰਾਣੀ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕਰਦਿਆਂ ਕਿਹਾ ਕਿ ਹਰ ਸ਼ੁਭ ਕੰਮ ਦੀ ਸ਼ੁਰੂਆਤ ਪਰਮਾਤਮਾ ਦੇ ਆਸ਼ੀਰਵਾਦ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮਾਤਾ ਰਾਣੀ ਦੀ ਕਿਰਪਾ ਅਤੇ ਲੋਕਾਂ ਦੇ ਸਹਿਯੋਗ ਨਾਲ ਉਹ ਆਪਣੇ ਹਲਕੇ ਦੀ ਸੇਵਾ ਅਤੇ ਵਿਕਾਸ ਲਈ ਪੂਰੀ ਇਮਾਨਦਾਰੀ, ਸਮਰਪਣ ਅਤੇ ਨਿਸ਼ਠਾ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਭਰਤ ਮਹਾਜਨ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਸ਼ਰਾਬ ਦੇ ਇਕ ਗਰੁੱਪ ਵਲੋਂ ਕੀਮਤਾਂ ਘਟਾਉਣ ਨਾਲ ਉੱਡੀ ਕਈਆਂ ਦੀ ਨੀਂਦ, ਮਾਮਲਾ ਸੁਲਝਾਉਣ ਵਿਚ ਲੱਗਾ ਆਬਕਾਰੀ ਵਿਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।