15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਅਗਨੀਵੀਰ ਭਰਤੀ ਰੈਲੀ ਸ਼ੁਰੂ, ਪੰਜਾਬ ਤੇ ਜੰਮੂ–ਕਸ਼ਮੀਰ ਦੀਆਂ ਲੜਕੀਆਂ ਨੇ ਲਿਆ ਹਿੱਸਾ

ਜਲੰਧਰ, 14 ਨਵੰਬਰ (ਜਤਿੰਦਰ ਪੰਮੀ)–ਅਗਨੀਵੀਰ ਭਰਤੀ ਰੈਲੀ-2026 ਦਾ ਆਗਾਜ਼ ਅੱਜ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਲੜਕੀਆਂ ਦੀ ਭਰਤੀ ਰੈਲੀ ਨਾਲ ਹੋਇਆ, ਜਿਸ ਵਿੱਚ ਪੰਜਾਬ ਤੋਂ ਇਲਾਵਾ ਜੰਮੂ ਅਤੇ ਕਸ਼ਮੀਰ ਤੋਂ 300 ਲੜਕੀਆਂ ਨੇ ਦੌੜ ਵੀ ਹਿੱਸਾ ਲਿਆ। ਉਮੀਦਵਾਰਾਂ ਨੇ ਭਾਰਤੀ ਫੌਜ ਵਿੱਚ ਚੋਣ ਲਈ ਆਪਣੀ ਯੋਗਤਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕੀਤਾ ਗਿਆ।

ਅਜੀਤ ਡੈਸਕ 15-11-2026
ਜਲੰਧਰ, 14 ਨਵੰਬਰ (ਜਤਿੰਦਰ ਪੰਮੀ)–ਅਗਨੀਵੀਰ ਭਰਤੀ ਰੈਲੀ-2026 ਦਾ ਆਗਾਜ਼ ਅੱਜ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਲੜਕੀਆਂ ਦੀ ਭਰਤੀ ਰੈਲੀ ਨਾਲ ਹੋਇਆ, ਜਿਸ ਵਿੱਚ ਪੰਜਾਬ ਤੋਂ ਇਲਾਵਾ ਜੰਮੂ ਅਤੇ ਕਸ਼ਮੀਰ ਤੋਂ 300 ਲੜਕੀਆਂ ਨੇ ਦੌੜ ਵੀ ਹਿੱਸਾ ਲਿਆ। ਉਮੀਦਵਾਰਾਂ ਨੇ ਭਾਰਤੀ ਫੌਜ ਵਿੱਚ ਚੋਣ ਲਈ ਆਪਣੀ ਯੋਗਤਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕੀਤਾ ਗਿਆ। ਇਨ੍ਹਾਂ ਸਾਰੀਆਂ ਉਮੀਦਵਾਰਾਂ ਨੇ ਕਾਮਨ ਐਂਟਰੈਂਸ ਐਗਜ਼ਾਮੀਨੇਸ਼ਨ ਪਾਸ ਕੀਤਾ ਸੀ। ਰੈਲੀ ਵਿੱਚ ਵਰਦੀ ਪਹਿਨ ਕੇ ਦੇਸ਼ ਦੀ ਸੇਵਾ ਕਰਨ ਦੀ ਇੱਛਾ ਰੱਖਣ ਵਾਲੀਆਂ ਨੌਜਵਾਨ ਮਹਿਲਾਵਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਸਭ ਤੋਂ ਯੋਗ ਉਮੀਦਵਾਰਾਂ ਦੀ ਚੋਣ ਕਰਨ ਅਤੇ ਨਿਰਧਾਰਤ ਯੋਗਤਾ ਮਾਪਦੰਡਾਂ ਤੇ ਸੇਵਾ ਸਬੰਧੀ ਲੋੜਾਂ ਅਨੁਸਾਰ ਉਨ੍ਹਾਂ ਦੀ ਯੋਗਤਾ ਦਾ ਮੁਲਾਂਕਣ ਕਰਨ ਲਈ ਸਰੀਰਕ ਸਮਰੱਥਾ ਟੈਸਟਾਂ ਸਮੇਤ ਹੋਰ ਨਿਰਧਾਰਤ ਚੋਣ ਪ੍ਰਕਿਰਿਆਵਾਂ ਅਤੇ ਮੁਲਾਂਕਣ ਕੀਤੇ ਗਏ। ਫੌਜ ਦੇ ਬੁਲਾਰੇ ਵਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਭਰਤੀ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ, ਨਿਰਪੱਖਤਾ ਅਤੇ ਯੋਗਤਾ-ਆਧਾਰਿਤ ਚੋਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ, ਤਾਂ ਜੋ ਸਾਰੇ ਯੋਗ ਉਮੀਦਵਾਰਾਂ ਨੂੰ ਬਰਾਬਰ ਮੌਕੇ ਮਿਲ ਸਕਣ। ਨਿਰਧਾਰਤ ਪ੍ਰਕਿਰਿਆਵਾਂ ਅਤੇ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨਾ ਭਾਰਤੀ ਫੌਜ ਦੀ ਨਿਰਪੱਖ ਅਤੇ ਭਰੋਸੇਯੋਗ ਭਰਤੀ ਪ੍ਰਣਾਲੀ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਬੁਲਾਰੇ ਮੁਤਾਬਕ ਇਹ ਰੈਲੀ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਹਥਿਆਰਬੰਦ ਸੈਨਾਵਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਪ੍ਰਤੀ ਭਾਰਤੀ ਫੌਜ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਦੇ ਨਾਲ ਹੀ, ਇਹ ਖੇਤਰ ਦੀਆਂ ਨੌਜਵਾਨ ਮਹਿਲਾਵਾਂ ਨੂੰ ਅਨੁਸ਼ਾਸਨ, ਸਮਰਪਣ, ਬਹਾਦਰੀ ਅਤੇ ਦੇਸ਼ ਸੇਵਾ ਦੇ ਮੁੱਲਾਂ ‘ਤੇ ਆਧਾਰਿਤ ਇੱਕ ਚੁਣੌਤੀਪੂਰਨ ਅਤੇ ਮਾਣਮੱਤਾ ਕਰੀਅਰ ਅਪਣਾਉਣ ਦਾ ਮੌਕਾ ਪ੍ਰਦਾਨ ਕਰਦੀ ਹੈ। ਇਹ ਭਰਤੀ ਰੈਲੀ 22 ਨਵੰਬਰ ਤੱਕ ਚੱਲੇਗੀ।
ਪਿਛਲੀ ਖ਼ਬਰ ਲੱਖਾਂ ਰੁਪਏ ਖਰਚ ਕੇ ਲਗਾਈਆਂ ਸਟਰੀਟ ਲਾਈਟਾਂ ਨਹੀਂ ਕਰ ਰਹੀਆਂ ਰੌਸ਼ਨੀ, ਲੰਬਾ ਪਿੰਡ ਚੌਕ ਤੋਂ ਜੰਡੂ ਸਿੰਘਾ ਤੱਕ ਹਨੇਰੇ ਦ... ਅਗਲੀ ਖ਼ਬਰ ਜਲੰਧਰ ਰਬੜ ਗੁਡਜ਼ ਐਂਡ ਮੈਨੂਫੈਕਚਰਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਦੌਰਾਨ ਸਰਪ੍ਰਸਤ ਮੁਕੰਦ ਰਾਏ ਗੁਪਤਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।