ਮੋਦੀ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਦਾ ਲਿਆ ਸੰਕਲਪ
ਜਲੰਧਰ, 14 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਵਿਧਾਨ ਸਭਾ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਜਨਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਲੜੀ ਤਹਿਤ ਵਾਰਡ ਨੰਬਰ 23 ਵਿਚ ਭਾਜਪਾ ਦੇ ਨੌਜਵਾਨ ਆਗੂ ਸੁਮਿਤ ਪਠਾਨੀਆ ਦੇ ਨਿਵਾਸ ਸਥਾਨ ‘ਤੇ ਵਿਸ਼ੇਸ਼ ਮੀਟਿੰਗ ਕੀਤੀ ਗਈ।
ਅਜੀਤ ਡੈਸਕ
15-11-2026