15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੱਤਵਾਂ ਮਹੱਲਾ ਨਿਹੰਗ ਸਿੰਘਾਂ, ਘੋੜ ਦੌੜਾਂ ਤੇ ਗਤਕਾ ਸਮਾਗਮਾਂ ਸੰਬੰਧੀ ਸਮੂਹ ਸਿੰਘ ਸਭਾਵਾਂ ਦੀ ਇਕੱਤਰਤਾ 5 ਦਸੰਬਰ ਨੂੰ ਹੋਣਗੇ ਕੀਰਤਨ ਦਰਬਾਰ ਤੇ 6 ਨੂੰ ਸਜਾਇਆ ਜਾਵੇਗਾ ਮਹੱਲਾ

ਜਲੰਧਰ, 14 ਨਵੰਬਰ (ਐੱਮ. ਐੱਸ.

ਅਜੀਤ ਡੈਸਕ 15-11-2026
ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਸੰਤ ਸਿਪਾਹੀ ਗੱਤਕਾ ਅਖਾੜਾ ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਬੇਲਾਂ ਅਤੇ ਬਾਬਾ ਫਤਿਹ ਸਿੰਘ ਫਾਊਂਡੇਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਤੇ 7ਵਾਂ ਮਹੱਲਾ ਨਿਹੰਗ ਸਿੰਘਾਂ, ਘੋੜ ਦੋੜਾਂ ਤੇ ਗਤਕਾ ਸਮਾਗਮ 5 ਅਤੇ 6 ਦਸੰਬਰ ਨੂੰ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਸੰਬੰਧੀ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ ਅਤੇ ਜਥੇਬੰਦੀਆਂ ਦੀ ਇਕ ਅਹਿਮ ਇਕੱਤਰਤਾ ਗੁਰਦੁਆਰਾ ਨੌਵੀਂ ਪਾਤਿਸ਼ਾਹੀ, ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਵਿਖੇ ਹੋਈ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ, ਸਿੱਖ ਤਾਲਮੇਲ ਕਮੇਟੀ, ਸਿੱਖ ਐਕਸ਼ਨ ਕਮੇਟੀ ਅਤੇ ਅਖੰਡ ਕੀਰਤਨੀ ਜਥੇ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਨਜ਼ਦੀਕ ਰਾਣੀ ਬਾਗ, ਬਸਤੀ ਪੀਰਦਾਦ, ਜਲੰਧਰ ਵਿਖੇ 5 ਦਸੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਕੀਰਤਨ ਸਮਾਗਮ ਹੋਵੇਗਾ, ਜਿਸ ’ਚ ਗੁਰੂ ਨਾਨਕ ਦਲ ਮੜ੍ਹੀਆਂ ਵਾਲੇ ਭਾਈ ਸੁਖਬੀਰ ਸਿੰਘ ਦਾ ਕਵੀਸ਼ਰੀ ਜਥਾ ਆਪਣੀ ਕਵੀਸ਼ਰੀ ਦੁਆਰਾ, ਭਾਈ ਜਸਪਾਲ ਸਿੰਘ (ਰਾਜ ਨਗਰ), ਭਾਈ ਸਿਮਰਨਪ੍ਰੀਤ ਸਿੰਘ ਸੋਢੀ ਅਤੇ ਭਾਈ ਸੁਖਵਿੰਦਰ ਸਿੰਘ (ਜਗਰਾਵਾਂ ਵਾਲੇ) ਦੇ ਜਥੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ 6 ਦਸੰਬਰ ਨੂੰ ਮਹੱਲਾ ਨਿਹੰਗ ਸਿੰਘਾਂ, ਘੋੜ ਦੋੜਾਂ ਅਤੇ ਗਤਕਾ ਸਵੇਰੇ 10 ਤੋਂ ਦੁਪਹਿਰ ਬਸਤੀ ਪੀਰ ਦਾਦ ਨਜ਼ਦੀਕ ਰਾਣੀ ਬਾਗ, ਜਲੰਧਰ ਤੋਂ ਆਰੰਭ ਹੋਵੇਗਾ, ਜੋ ਕਿ ਗੁਰਦੁਆਰਾ ਸਿੰਘ ਸਭਾ ਬਸਤੀ ਪੀਰਦਾਦ ਤੋਂ ਗੁਰਦੁਆਰਾ ਬਾਬਾ ਬੁੱਢਾ ਜੀ, ਗੁਰਦੁਆਰਾ ਸ਼ਹੀਦ ਬਾਬਾ ਬਚਿੱਤਰ ਸਿੰਘ ਜੀ, ਬਸਤੀ ਮਿੱਠੂ ਤੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਨਗਰ, ਕੁਲਵੰਤ ਢਾਬੇ ਤੋਂ ਗੁਰਦੁਆਰਾ ਆਦਰਸ਼ ਨਗਰ, ਝੰਡੀਆਂ ਵਾਲਾ ਪੀਰ ਤੋਂ ਫੁੱਟਬਾਲ ਚੌਕ, ਬਸਤੀ ਅੱਡਾ, ਜੋਤੀ ਚੌਕ, ਨਕੋਦਰ ਚੌਕ ਤੋਂ ਹੁੰਦਾ ਹੋਇਆ ਦੁਪਹਿਰ 3 ਵਜੇ ਖ਼ਾਲਸਾ ਸਕੂਲ ਵਿਖੇ ਸਮਾਪਤ ਹੋਵੇਗਾ। ਉਪਰੰਤ ਘੋੜ ਸਵਾਰੀ ਤੇ ਗਤਕੇ ਦੇ ਜੌਹਰ ਦਿਖਾਏ ਜਾਣਗੇ। ਮੀਟਿੰਗ ਦੌਰਾਨ ਸਟੇਜ ਸਕੱਤਰ ਦੀ ਸੇਵਾ ਹਰਜੋਤ ਸਿੰਘ ਲੱਕੀ ਨੇ ਨਿਭਾਈ। ਇਕੱਤਰਤਾ ਦੌਰਾਨ ਜਥੇਦਾਰ ਬਾਬਾ ਭਵਨਜੀਤ ਸਿੰਘ, ਬਾਬਾ ਸ਼ੇਰ ਸਿੰਘ, ਕੰਵਲਜੀਤ ਸਿੰਘ ਉਬਰਾਏ, ਗੁਰਕ੍ਰਿਪਾਲ ਸਿੰਘ, ਦਵਿੰਦਰ ਸਿੰਘ ਰਹੇਜਾ, ਗੁਰਬਖ਼ਸ਼ ਸਿੰਘ ਜੁਨੇਜਾ, ਸਰਬਜੀਤ ਸਿੰਘ ਰਾਜਪਾਲ, ਕੰਵਲਜੀਤ ਸਿੰਘ ਸਕੱਤਰ, ਗਗਨਦੀਪ ਸਿੰਘ ਗੱਗੀ, ਤਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ, ਪਰਮਪ੍ਰੀਤ ਸਿੰਘ ਵਿੱਟੀ, ਜਗਦੀਪ ਸਿੰਘ (ਸੋਨੂੰ ਸੰਦੜ), ਜਤਿੰਦਰ ਪਾਲ ਸਿੰਘ ਮਝੈਲ, ਸੁਰਿੰਦਰ ਪਾਲ ਸਿੰਘ ਗੋਲਡੀ, ਗੁਰਦੇਵ ਸਿੰਘ (ਗੋਲਡੀ ਭਾਟੀਆ), ਕੌਂਸਲਰ ਗੁਰਵਿੰਦਰ ਪਾਲ ਸਿੰਘ (ਬੰਟੀ ਨੀਲਕੰਠ), ਕੌਂਸਲਰ ਤਰਸੇਮ ਸਿੰਘ ਲਖੌਤਰਾ, ਭਾਈ ਮਨਜੀਤ ਸਿੰਘ (ਪ੍ਰਚਾਰਕ ਸ਼੍ਰੋਮਣੀ ਕਮੇਟੀ), ਭਾਈ ਪਰਮਜੀਤ ਸਿੰਘ ( ਮਾਡਲ ਟਾਊਨ), ਗੁਰਜੀਤ ਸਿੰਘ ਪੋਪਲੀ, ਹਰਦੀਪ ਸਿੰਘ ਮੱਲ੍ਹੀ, ਪਰਮਜੀਤ ਸਿੰਘ ਪਹਿਲਵਾਨ ਅਤੇ ਵੱਡੀ ਗਿਣਤੀ ’ਚ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਅਸ਼ੋਕ ਮਿੱਤਲ ਵਲੋਂ ਸ਼ਿਵਪੁਰੀ ਹਰਨਾਮ ਦਾਸ ਪੁਰਾ ਦੀ ਇਮਾਰਤ ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਅਗਲੀ ਖ਼ਬਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨਾਲ ਕੈਬਨਿਟ ਮੰਤਰੀ ਭਗਤ ਨੇ ਕੀਤੀ ਵਿਸ਼ੇਸ਼ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।