ਗੁਰੂ ਗੋਬਿੰਦ ਸਿੰਘ ਐਵੇਨਿਊ ਵਰਗੇ ਪਾਸ਼ ਇਲਾਕੇ ਦੀ ਸੁੰਦਰਤਾ ਨੂੰ ਗ੍ਰਹਿਣ ਲਗਾ ਰਿਹਾ ਹੈ ਇਲਾਕੇ ’ਚ ਬਣਿਆ ਛੱਪੜ
ਜਲੰਧਰ, 16 ਨਵੰਬਰ (ਮੋਹਿਤ ਸਿੰਘ)-ਸ਼ਹਿਰ ਦੇ ਗੁਰੂ ਗੋਬਿੰਦ ਸਿੰਘ ਐਵੇਨਿਊ ਨੂੰ ਜਲੰਧਰ ਦੇ ਵਧੀਆ ਇਲਾਕਿਆਂ ਵਿਚ ਸ਼ੁਮਾਰ ਕੀਤਾ ਜਾਂਦਾ ਹੈ। ਇਸ ਇਲਾਕੇ ਵਿਚ ਜਿੱਥੇ ਵੱਡੀਆਂ ਵੱਡੀਆਂ ਰਿਹਾਇਸ਼ੀ ਇਮਾਰਤਾਂ ਤੇ ਕੋਠੀਆਂ ਬਣੀਆਂ ਹੋਇਆਂ ਹਨ, ਉਥੇ ਹੀ ਧਾਰਮਿਕ ਆਸਥਾ ਦੇ ਕੇਂਦਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਤੇ ਮੰਦਰ ਵੀ ਸਥਿਤ ਹਨ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਸੇ ਇਲਾਕੇ ਵਿਚ ਇਨ੍ਹਾਂ ਧਾਰਮਿਕ ਸਥਾਨਾਂ ਦੇ ਨੇੜੇ ਬਣਿਆ ਛੱਪੜ ਪੂਰੇ ਇਲਾਕੇ ਦੀ ਸੁੰਦਰਤਾ ਨੂੰ ਗ੍ਰਹਿਣ ਲਗਾ ਰਿਹਾ ਹੈ।
ਗ
ਗੁਰੂ ਗੋਬਿੰਦ ਸਿੰਘ ਐਵਨਿਊ ਵਰਗੇ ਪਾਸ਼ ਇਲਾਕੇ ਦੀ ਸੁੰਦਰਤਾ ਨੂੰ ਗ੍ਰਹਿਣ ਲਗਾ ਰਿਹਾ ਹੈ ਇਲਾਕੇ ਵਿਚ ਬਣਿਆ ਛੱਪੜ।
17-11-2026
ਜਲੰਧਰ, 16 ਨਵੰਬਰ (ਮੋਹਿਤ ਸਿੰਘ)-ਸ਼ਹਿਰ ਦੇ ਗੁਰੂ ਗੋਬਿੰਦ ਸਿੰਘ ਐਵੇਨਿਊ ਨੂੰ ਜਲੰਧਰ ਦੇ ਵਧੀਆ ਇਲਾਕਿਆਂ ਵਿਚ ਸ਼ੁਮਾਰ ਕੀਤਾ ਜਾਂਦਾ ਹੈ। ਇਸ ਇਲਾਕੇ ਵਿਚ ਜਿੱਥੇ ਵੱਡੀਆਂ ਵੱਡੀਆਂ ਰਿਹਾਇਸ਼ੀ ਇਮਾਰਤਾਂ ਤੇ ਕੋਠੀਆਂ ਬਣੀਆਂ ਹੋਇਆਂ ਹਨ, ਉਥੇ ਹੀ ਧਾਰਮਿਕ ਆਸਥਾ ਦੇ ਕੇਂਦਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਤੇ ਮੰਦਰ ਵੀ ਸਥਿਤ ਹਨ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਸੇ ਇਲਾਕੇ ਵਿਚ ਇਨ੍ਹਾਂ ਧਾਰਮਿਕ ਸਥਾਨਾਂ ਦੇ ਨੇੜੇ ਬਣਿਆ ਛੱਪੜ ਪੂਰੇ ਇਲਾਕੇ ਦੀ ਸੁੰਦਰਤਾ ਨੂੰ ਗ੍ਰਹਿਣ ਲਗਾ ਰਿਹਾ ਹੈ। ਤਸਵੀਰ ਵਿਚ ਦਿਖਾਈ ਦੇ ਰਿਹਾ ਛੱਪੜ ਅਤੇ ਇਸ ਦੇ ਆਲੇ-ਦੁਆਲੇ ਉੱਗੀ ਬੇਲੋੜੀ ਬਨਸਪਤੀ ਇਲਾਕੇ ਦੀ ਦਿੱਖ ਨੂੰ ਖ਼ਰਾਬ ਕਰ ਰਹੀ ਹੈ। ਇਕ ਪਾਸੇ ਸ਼ਹਿਰ ਦੇ ਵਿਕਸਤ ਇਲਾਕਿਆਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਉਨ੍ਹਾਂ ਦੀ ਸੁੰਧਰਤਾ ਵਧਾਉਣ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ, ਜਦਕਿ ਦੂਜੇ ਪਾਸੇ ਅਜਿਹੇ ਸਥਾਨਾਂ ਦੀ ਸਾਂਭ-ਸੰਭਾਲ ਵੱਲ ਲੋੜੀਂਦਾ ਧਿਆਨ ਨਾ ਦਿੱਤਾ ਜਾਣਾ ਕਈ ਸਵਾਲ ਖੜ੍ਹੇ ਕਰਦਾ ਹੈ। ਛੱਪੜ ਦੇ ਆਲੇ ਦੁਆਲੇ ਉੱਗੀ ਘਾਹ ਫੂਸ ਤੇ ਜੰਗਲੀ ਬਨਸਪਤੀ ਕਾਰਨ ਇਸ ਦੀ ਸਫ਼ਾਈ ਅਤੇ ਦੇਖਭਾਲ ਕਰਵਾਉਣੀ ਹੋਰ ਵੀ ਜ਼ਰੂਰੀ ਬਣ ਜਾਂਦੀ ਹੈ। ਛੱਪੜਾ ਦੀ ਸਮੇਂ ਸਿਰ ਸਫ਼ਾਈ ਨਾ ਹੋਣ ਕਾਰਨ ਪਾਣੀ ਵਿਚ ਗੰਦਗੀ ਇਕੱਠੀ ਹੋਣ, ਮੱਛਰਾਂ ਦੀ ਪੈਦਾਵਾਰ ਤੇ ਬਦਬੂ ਵਰਗੀਆਂ ਸਮੱਸਿਆਵਾਂ ਪੈਦਾ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਖ਼ਾਸ ਕਰਕੇ ਬਰਸਾਤ ਦੇ ਮੌਸਮ ਦੌਰਾਨ ਅਜਿਹੀਆਂ ਥਾਵਾਂ ਦੀ ਹਾਲਤ ਹੋਰ ਵੀ ਚਿੰਤਾਜਨਕ ਹੋ ਸਕਦੀ ਹੈ। ਇਸ ਤੋਂ ਇਲਾਵਾ ਛੱਪੜ ਦੇ ਆਲੇ-ਦੁਆਲੇ ਸਫ਼ਾਈ ਨਾ ਹੋਣ ਕਾਰਨ ਇਲਾਕੇ ਦੀ ਸੁੰਦਰਤਾ ਵੀ ਪ੍ਰਭਾਵੀਤ ਹੋ ਰਹੀ ਹੈ। ਸਵਾਲ ਇਹ ਵੀ ਹੈ ਕਿ ਜਦੋਂ ਗੁਰੂ ਗੋਬਿੰਦ ਸਿੰਘ ਐਵੇਨਿਊ ਵਰਗੇ ਮਹੱਤਵਪੂਰਨ ਇਲਾਕੇ ਵਿਚ ਧਾਰਮਿਕ ਸਥਾਨਾਂ ਦੇ ਬਿਲਕੁਲ ਨੇੜੇ ਅਜਿਹੀ ਸਥਿਤੀ ਬਣੀ ਹੋਈ ਹੈ ਤਾਂ ਸੰਬੰਧਤ ਵਿਭਾਗ ਵਲੋਂ ਇਸ ਵੱਲ ਧਿਆਨ ਕਿਉਂ ਨਹੀਂ ਦਿੱਤਾ ਜਾ ਰਿਹਾ ਹੈ? ਕੀ ਪ੍ਰਸ਼ਾਸਨ ਵਲੋਂ ਇਸ ਛੱਪੜ ਦੀ ਸਫ਼ਾਈ ਅਤੇ ਸੁੰਦਰੀਕਰਨ ਲਈ ਕੋਈ ਯੋਜਨਾ ਤਿਆਰ ਕੀਤੀ ਗਈ ਹੈ ਜਾਂ ਫਿਰ ਇਸੇ ਤਰ੍ਹਾਂ ਇਸ ਨੂੰ ਅਣਗੌਲਿਆ ਛੱਡਿਆ ਜਾਂਦਾ ਰਹੇਗਾ? ਇਲਾਕੇ ਦੀ ਬਿਹਤਰ ਦਿੱਖ ਤੇ ਸਾਫ਼-ਸੁਥਰੇ ਵਾਤਾਵਰਨ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਅਤੇ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਇ ਸ ਛੱਪੜ ਦਾ ਮੌਕਾ ਦੇਖ ਕੇ ਜਾਇਜ਼ਾ ਲੈਮਾ ਚਾਹੀਦਾ ਹੈ। ਇਸ ਦੀ ਸਫ਼ਾਈ ਕਰਵਾਉਣ, ਆਲੇ ਦੁਆਲੇ ਉੱਗੀ ਜੰਗਲੀ ਬਨਸਪਤੀ ਹਟਾਉਣ ਅਤੇ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਕਰਨ ਦੀ ਲੋੜ ਹੈ। ਇਸ ਦੇ ਨਾਲ ਹੀ ਛੱਪੜ ਦੀ ਨਿਯਮਤ ਸਾਂਭ-ਸੰਭਾਲ ਲਈ ਵੀ ਪੱਕੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।