17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਰਕਾਰੀ ਮਿਡਲ ਸਕੂਲ ਆਲੋਵਾਲ ਦੀ ਬਲਾਕ ਪੱਧਰੀ ਵਿਗਿਆਨ ਮੇਲੇ ’ ਚ ਸ਼ਾਨਦਾਰ ਜਿੱਤ

ਨਕੋਦਰ, 17 ਨਵੰਬਰ (ਗੁਰਵਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੰਕਰ ਵਿਖੇ ਬਲਾਕ ਨੋਡਲ ਅਫ਼ਸਰ ਸ੍ਰੀਮਤੀ ਦਮਨਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਬਲਾਕ ਪੱਧਰੀ ਆਰ. ਏ.

ਅਜੀਤ ਡੈਸਕ 18-11-2026
ਨਕੋਦਰ, 17 ਨਵੰਬਰ (ਗੁਰਵਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੰਕਰ ਵਿਖੇ ਬਲਾਕ ਨੋਡਲ ਅਫ਼ਸਰ ਸ੍ਰੀਮਤੀ ਦਮਨਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਬਲਾਕ ਪੱਧਰੀ ਆਰ. ਏ. ਏ ਵਿਗਿਆਨ ਮੇਲੇ ’ਚ ਸਰਕਾਰੀ ਮਿਡਲ ਸਕੂਲ ਆਲੋਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਾਰੀਆਂ 6 ਸਬ-ਥੀਮਾਂ ’ਚ ਪੁਜ਼ੀਸ਼ਨਾਂ ਹਾਸਲ ਕੀਤੀਆਂ। ਸਕੂਲ ਲਈ ਇਹ ਬੇਹੱਦ ਮਾਣ ਵਾਲੀ ਗੱਲ ਰਹੀ ਕਿ ਮਨਜੋਤ ਤੇ ਹਰਮਨ ਨੇ ਪਹਿਲਾ ਸਥਾਨ, ਸਲੋਨੀ, ਅਨੁਸ਼ਕਾ ਤੇ ਨਵਜੋਤ ਨੇ ਦੂਜਾ ਸਥਾਨ ਤੇ ਮਨਰੀਤ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਦੋ ਪਹਿਲੇ, ਤਿੰਨ ਦੂਜੇ ਤੇ ਇੱਕ ਤੀਜੇ ਸਥਾਨ ਸਮੇਤ ਕੁੱਲ ਛੇ ਇਨਾਮ ਜਿੱਤ ਕੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਫ਼ਲਤਾ ’ਚ ਗਾਈਡ ਅਧਿਆਪਕਾਂ ਸੰਨੀ ਛਾਬੜਾ, ਗੋਰਵੀ, ਗੀਤਾ ਰਾਣੀ ਤੇ ਆਰਤੀ ਥਰੇਜਾ ਦਾ ਵਿਸ਼ੇਸ਼ ਯੋਗਦਾਨ ਰਿਹਾ। ਸਕੂਲ ਦੀ ਡੀ. ਡੀ. ਓ ਸ੍ਰੀਮਤੀ ਪੂਨਮ ਕੁਮਾਰੀ ਤੇ ਸਕੂਲ ਇੰਚਾਰਜ ਸੁਰਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ। ਸਕੂਲ ਦੀ ਇਹ ਸ਼ਾਨਦਾਰ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਸਮਰਪਿਤ ਅਗਵਾਈ ਤੇ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨ ਵਾਲੇ ਯਤਨਾਂ ਦਾ ਨਤੀਜਾ ਹੈ।
ਪਿਛਲੀ ਖ਼ਬਰ ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ਼ ਬਸਪਾ ਵਲੋਂ ਕੱਲ੍ਹ ਥਾਣਾ ਨੂਰਮਹਿਲ ਦੇ ਘਿਰਾਓ ਦਾ ਐਲਾਨ ਅਗਲੀ ਖ਼ਬਰ ਮੁੱਖ ਮੰਤਰੀ ਦੀ ‘ ਲੋਕ ਮਿਲਣੀ ’ ਨੂੰ ਲੈ ਕੇ ਸ਼ਾਹਕੋਟ ਹਲਕੇ ਦੇ ‘ ਆਪ ’ ਵਰਕਰਾਂ ’ ਚ ਭਾਰੀ ਉਤਸ਼ਾਹ - ਮਠਾੜੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।