ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ਼ ਬਸਪਾ ਵਲੋਂ ਕੱਲ੍ਹ ਥਾਣਾ ਨੂਰਮਹਿਲ ਦੇ ਘਿਰਾਓ ਦਾ ਐਲਾਨ
ਨੂਰਮਹਿਲ, 17 ਨਵੰਬਰ (ਤਜਿੰਦਰ ਕੁਮਾਰ)-ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਜਨਰਲ ਸਕੱਤਰ ਗੁਰਮੇਲ ਚੁੰਬਰ ਨੇ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਪੁਲਿਸ ਸੂਬੇ ਅੰਦਰ ਪੀੜਤ ਲੋਕਾਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਸਰਕਾਰ ਦੀ ਸ਼ਹਿ ‘ਤੇ ਨਿਰਦੋਸ਼ ਲੋਕਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਪਿੰਡ ਚੁਹੇਕੀ (ਤੋਤੇਆਣੀ) ਦੀ ਘਟਨਾ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਪਿੰਡ ਦੇ ਇੱਕ ਵਸਨੀਕ ਬਿਲਡਿੰਗ ਠੇਕੇਦਾਰ ਦੇ ਘਰ ਤੇ ਦੁਕਾਨ ‘ਤੇ ਕੁਝ ਦਿਨ ਪਹਿਲਾਂ ਸ਼ਰਾਰਤੀ ਅਨਸਰਾਂ ਵਲੋਂ ਹਮਲਾ ਕਰਕੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕੀਤੀ ਗਈ ਤੇ ਔਰਤਾਂ ਨਾਲ ਵੀ ਹੱਥੋਪਾਈ ਕੀਤੀ ਗਈ।
ਅਜੀਤ ਡੈਸਕ
18-11-2026