ਨੰਬਰਦਾਰ ਜੋਰਾਵਰ ਸਿੰਘ ਸੰਘਵਾਲ ਕਾਂਗਰਸ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਨਿਯੁਕਤ
ਕਿਸ਼ਨਗੜ੍ਹ, 17 ਨਵੰਬਰ (ਹੁਸਨ ਲਾਲ)- ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਦੇ ਆਦੇਸ਼ਾਂ ’ਤੇ ਜ਼ਿਲ੍ਹਾ ਜਲੰਧਰ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਾਂਗਰਸ ਪਾਰਟੀ ਹਲਕਾ ਆਦਮਪੁਰ ਤੋਂ ਕਾਂਗਰਸੀ ਆਗੂ ਨੰਬਰਦਾਰ ਜੋਰਾਵਰ ਸਿੰਘ ਨੂੰ ਜ਼ਿਲ੍ਹਾ ਜਲੰਧਰ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਗੱਲਬਾਤ ਦੌਰਾਨ ਨੰਬਰਦਾਰ ਜੋਰਾਵਰ ਸਿੰਘ ਨੇ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਜਿਲ੍ਹਾ ਕਾਂਗਰਸ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਤੇ ਹਲਕਾ ਵਿਧਾਇਕ ਸੁਖਵਿੰਦਰ ਕੋਟਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਪਾਰਟੀ ਹਾਈਕਮਾਨ ਨੇ ਜ਼ਿਲ੍ਹਾ ਜਲੰਧਰ ਕਾਂਗਰਸ ਦੇ ਜਨਰਲ ਸਕੱਤਰ ਵਜੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਅਜੀਤ ਡੈਸਕ
18-11-2026