19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਤਿਆਰ ਕੀਤੇ ਅਨੇਕਾਂ ਅੰਤਰ-ਰਾਸ਼ਟਰੀ ਖਿਡਾਰੀ; ਕੋਚਿੰਗ ਦੇ ਨਾਲ-ਨਾਲ ਸਮਾਜ ਸੇਵਾ ਅਤੇ ਪੰਥਕ ਸਿਆਸਤ ਵਿੱਚ ਵੀ ਪਾਇਆ ਵੱਡਮੁੱਲਾ ਯੋਗਦਾਨ

ਆਦਮਪੁਰ, 18 ਨਵੰਬਰ (ਹਰਪ੍ਰੀਤ ਸਿੰਘ)-ਖੇਡ ਜਗਤ ’ਚ ਆਪਣੀ ਬੇਮਿਸਾਲ ਕੋਚਿੰਗ ਸਦਕਾ ਵੱਖਰੀ ਪਛਾਣ ਬਣਾਉਣ ਵਾਲੇ ਸਿੱਖੀ ਸਰੂਪ ਅੰਤਰ-ਰਾਸ਼ਟਰੀ ਕੋਚ ਭਗਵੰਤ ਸਿੰਘ ਅੱਜ ਕਿਸੇ ਜਾਣ-ਪਛਾਣ ਦੇ ਮੁਹਤਾਜ ਨਹੀਂ ਹਨ। ਗੁਰੂ ਨਾਨਕ ਖਾਲਸਾ ਕਾਲਜ, ਡਰੋਲੀ ਕਲਾਂ ਤੋਂ ਸੇਵਾ-ਮੁਕਤ ਹੋਣ ਉਪਰੰਤ ਉਹ ਅੱਜ-ਕੱਲ੍ਹ ਦਿੱਲੀ ਪਬਲਿਕ ਸਕੂਲ ਜਲੰਧਰ ਵਿਖੇ ਬਤੌਰ ਸਪੋਰਟਸ ਕੋ-ਆਰਡੀਨੇਟਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।

ਅੰਤਰਰਾਸ਼ਟਰੀ ਕੋਚ ਭਗਵੰਤ ਸਿੰਘ 19-11-2026
ਆਦਮਪੁਰ, 18 ਨਵੰਬਰ (ਹਰਪ੍ਰੀਤ ਸਿੰਘ)-ਖੇਡ ਜਗਤ ’ਚ ਆਪਣੀ ਬੇਮਿਸਾਲ ਕੋਚਿੰਗ ਸਦਕਾ ਵੱਖਰੀ ਪਛਾਣ ਬਣਾਉਣ ਵਾਲੇ ਸਿੱਖੀ ਸਰੂਪ ਅੰਤਰ-ਰਾਸ਼ਟਰੀ ਕੋਚ ਭਗਵੰਤ ਸਿੰਘ ਅੱਜ ਕਿਸੇ ਜਾਣ-ਪਛਾਣ ਦੇ ਮੁਹਤਾਜ ਨਹੀਂ ਹਨ। ਗੁਰੂ ਨਾਨਕ ਖਾਲਸਾ ਕਾਲਜ, ਡਰੋਲੀ ਕਲਾਂ ਤੋਂ ਸੇਵਾ-ਮੁਕਤ ਹੋਣ ਉਪਰੰਤ ਉਹ ਅੱਜ-ਕੱਲ੍ਹ ਦਿੱਲੀ ਪਬਲਿਕ ਸਕੂਲ ਜਲੰਧਰ ਵਿਖੇ ਬਤੌਰ ਸਪੋਰਟਸ ਕੋ-ਆਰਡੀਨੇਟਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਤੇ ਸਮਰਪਣ ਭਾਵਨਾ ਨਾਲ ਨਾ ਸਿਰਫ਼ ਆਦਮਪੁਰ ਇਲਾਕੇ ਸਗੋਂ ਸਮੁੱਚੇ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਨਸ਼ਿਆਂ ਤੋਂ ਦੂਰ ਰੱਖਿਆ ਹੈ। ਕੋਚ ਭਗਵੰਤ ਸਿੰਘ ਦੀ ਸੁਚੱਜੀ ਅਗਵਾਈ ਹੇਠ ਸਿਖਲਾਈ ਪ੍ਰਾਪਤ ਕਰਨ ਵਾਲੇ ਅਨੇਕਾਂ ਸ਼ਾਗਿਰਦ ਅੱਜ ਦੇਸ਼-ਵਿਦੇਸ਼ ਵਿੱਚ ਨਾਮਣਾ ਖੱਟ ਰਹੇ ਹਨ ਤੇ ਪੰਜਾਬ ਪੁਲਿਸ, ਬੀ.ਐਸ.ਐਫ., ਸੀ.ਆਰ.ਪੀ.ਐਫ. ਤੇ ਰੇਲਵੇ ਵਰਗੇ ਅਦਾਰਿਆਂ ਵਿੱਚ ਉੱਚ ਅਹੁਦਿਆਂ ‘ਤੇ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਦੇ ਕੋਚਿੰਗ ਸਫ਼ਰ ਦੀ ਗੱਲ ਕਰੀਏ ਤਾਂ 1990 ਤੋਂ 1999 ਤੱਕ ਲਾਇਲਪੁਰ ਖਾਲਸਾ ਕਾਲਜ, ਜਲੰਧਰ ਤੇ 1999 ਤੋਂ 2022 ਤੱਕ ਡਰੋਲੀ ਕਲਾਂ ਕਾਲਜ ਆਦਮਪੁਰ ਵਿਖੇ ਸੇਵਾਵਾਂ ਨਿਭਾਉਂਦਿਆਂ ਉਨ੍ਹਾਂ ਨੇ ਕਈ ਨਵੇਂ ਰਿਕਾਰਡ ਕਾਇਮ ਕੀਤੇ। ਉਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਯੂ.ਜੀ.ਸੀ. ਵਲੋਂ ਡਰੋਲੀ ਕਲਾਂ ਕਾਲਜ ਦੇ ਹੋਸਟਲ ਲਈ 50 ਲੱਖ ਰੁਪਏ ਤੇ ਖੇਡ ਸਟੇਡੀਅਮ/ਸਹੂਲਤਾਂ ਲਈ 40 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਮਨਜ਼ੂਰ ਹੋਈ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਲੋਂ ਵੀ ਕਾਲਜ ਦੇ ਵਿਕਾਸ ਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ 15 ਤੋਂ 30 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਕੋਚ ਭਗਵੰਤ ਸਿੰਘ ਦੀ ਖੇਡਾਂ ਪ੍ਰਤੀ ਦੂਰਅੰਦੇਸ਼ੀ ਦਾ ਹੀ ਨਤੀਜਾ ਹੈ ਕਿ ਡਰੋਲੀ ਕਲਾਂ ਵਰਗੇ ਪੇਂਡੂ ਖੇਤਰ ਦੇ ਕਾਲਜ ਨੇ ਲਗਾਤਾਰ 6 ਸਾਲਾਂ ਤੱਕ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਵੱਖਰੀ ਮਿਸਾਲ ਪੈਦਾ ਕੀਤੀ। ਉਨ੍ਹਾਂ ਨੇ ਰਾਸ਼ਟਰੀ, ਰਾਜ ਪੱਧਰੀ ਤੇ ਪੀ.ਟੀ.ਯੂ. ਅੰਤਰ-ਕਾਲਜ ਮੁਕਾਬਲੇ ਕਰਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੀਆਂ ਇਨ੍ਹਾਂ ਬਹੁਮੁਖੀ ਸੇਵਾਵਾਂ ਬਦਲੇ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਕ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਉਨ੍ਹਾਂ ਨੂੰ ਕਈ ਵਾਰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾ ਚੁੱਕਾ ਹੈ। ਕੋਚ ਭਗਵੰਤ ਸਿੰਘ ਦੇ ਪਰਿਵਾਰ ਦਾ ਦੇਸ਼ ਦੀ ਆਜ਼ਾਦੀ ਅਤੇ ਸਮਾਜ ਸੇਵਾ ਨਾਲ ਡੂੰਘਾ ਨਾਤਾ ਰਿਹਾ ਹੈ। ਉਨ੍ਹਾਂ ਦੇ ਪਿਤਾ ਸ਼ੰਕਰ ਸਿੰਘ ਦੂਜੀ ਸੰਸਾਰ ਜੰਗ ਦੇ ਫਰੀਡਮ ਫਾਈਟਰ (ਆਜ਼ਾਦੀ ਘੁਲਾਟੀਏ) ਸਨ ਤੇ ਉਨ੍ਹਾਂ ਨੇ ਲੰਬਾ ਸਮਾਂ ਪਿੰਡ ਜੌੜੇ ਵਾਲੀ ਦੇ ਸਰਪੰਚ ਵਜੋਂ ਲੋਕਾਂ ਦੀ ਸੇਵਾ ਕੀਤੀ। ਇਸੇ ਵਿਰਾਸਤ ਨੂੰ ਅੱਗੇ ਤੋਰਦਿਆਂ ਕੋਚ ਭਗਵੰਤ ਸਿੰਘ ਦੀ ਧਰਮ ਪਤਨੀ ਸ਼੍ਰੀਮਤੀ ਸੁਖਵਿੰਦਰ ਕੌਰ ਨੇ ਵੀ 1998 ਤੋਂ 2003 ਤੱਕ ਪਿੰਡ ਦੇ ਸਰਪੰਚ ਵਜੋਂ ਜ਼ਿੰਮੇਵਾਰੀ ਨਿਭਾਈ।
ਪਿਛਲੀ ਖ਼ਬਰ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਵਲੋਂ ਸੰਚ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬੀ . ਐੱਸ . ਸੀ . ( ਆਨਰਜ਼ ) ਐਗਰੀਕਲਚਰ ਪ... ਅਗਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਜੇ.ਸੀ. ਰਿਜ਼ਾਰਟ ਵਿਖੇ ਪਹੁੰਚਣਗੇ-ਬਲਦੇਵ ਸਿੰਘ ਖਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।