ਬਾਲ ਦਿਵਸ ਮੌਕੇ ਲੈਂਡਮਾਰਕ ਸਕੂਲ , ਭੋਗਪੁਰ ਵਿਖੇ ਸਾਲਾਨਾ ਖੇਡ ਦਿਵਸ
ਭੋਗਪੁਰ, 18 ਨਵੰਬਰ (ਕਮਲਜੀਤ ਸਿੰਘ ਡੱਲੀ)- ਬਾਲ ਦਿਵਸ ਦੇ ਮੌਕੇ ’ਤੇ ਦੀ ਲੈਂਡਮਾਰਕ ਸਕੂਲ, ਭੋਗਪੁਰ ਵਿਖੇ ਸਾਲਾਨਾ ਖੇਡ ਦਿਵਸ ਉਤਸ਼ਾਹ, ਅਨੁਸ਼ਾਸਨ ਤੇ ਖੇਡ ਭਾਵਨਾ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ’ਚ ਸਕੂਲ ਦੇ ਚੇਅਰਮੈਨ ਇੰਜੀਨੀਅਰ ਸੁਖਵਿੰਦਰ ਸਿੰਘ ਅਤੇ ਚੇਅਰਪਰਸਨ ਸ੍ਰੀਮਤੀ ਪਰਮਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ।
ਭੋਗਪੁਰ, 18 ਨਵੰਬਰ (ਕਮਲਜੀਤ ਸਿੰਘ ਡੱਲੀ)- ਬਾਲ ਦਿਵਸ ਦੇ ਮੌਕੇ ’ਤੇ ਦੀ ਲੈਂਡਮਾਰਕ ਸਕੂਲ, ਭੋਗਪੁਰ ਵਿਖੇ ਸਾਲਾਨਾ ਖੇਡ ਦਿਵਸ ਉਤਸ਼ਾਹ, ਅਨੁਸ਼ਾਸਨ ਤੇ ਖੇਡ ਭਾਵਨਾ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ’ਚ ਸਕੂਲ ਦੇ ਚੇਅਰਮੈਨ ਇੰਜੀਨੀਅਰ ਸੁਖਵਿੰਦਰ ਸਿੰਘ ਅਤੇ ਚੇਅਰਪਰਸਨ ਸ੍ਰੀਮਤੀ ਪਰਮਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ। ਮੁੱਖ ਮਹਿਮਾਨ ਵਜੋਂ ਨਰਿੰਦਰ ਸਿੰਘ (ਹੈੱਡ ਕੋਚ, ਹਰਗੋਬਿੰਦ ਖੇਡ ਅਕੈਡਮੀ, ਡੱਲੀ) ਤੇ ਭੁਪਿੰਦਰ ਸਿੰਘ (ਅਥਲੈਟਿਕ ਕੋਚ, ਭੋਗਪੁਰ) ਪਹੁੰਚੇ। ਸਮਾਗਮ ਦੀ ਸ਼ੁਰੂਆਤ ਸ਼ਾਨਦਾਰ ਮਾਰਚ ਪਾਸਟ ਨਾਲ ਹੋਈ, ਜਿਸ ਨੇ ਵਿਦਿਆਰਥੀਆਂ ਦੇ ਅਨੁਸ਼ਾਸਨ ਅਤੇ ਏਕਤਾ ਦਾ ਪ੍ਰਗਟਾਵਾ ਕੀਤਾ। ਪ੍ਰਿੰਸੀਪਲ ਸ੍ਰੀਮਤੀ ਸੋਨਮ ਸ਼ਰਮਾ ਨੇ ਬਾਲ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਿਹਤ ਅਤੇ ਖੇਡਾਂ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਸਖ਼ਤ ਮੁਕਾਬਲੇ ਤੋਂ ਬਾਅਦ ਸਕਾਲਰ ਹਾਊਸ ਨੇ ਸਮੁੱਚੇ ਚੈਂਪੀਅਨ ਦਾ ਖ਼ਿਤਾਬ ਜਿੱਤਿਆ, ਅੰਤ ’ਚ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ, ਮੈਡਲ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨਾਂ ਅਤੇ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੇ ਜਜ਼ਬੇ, ਪ੍ਰਤਿਭਾ ਅਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਹਰ ਗੇਮ ਜਿਵੇਂ ਕਿ ਫੁੱਟਬਾਲ, ਕ੍ਰਿਕਟ, ਬਾਲੀਵਾਲ, ਖੋ-ਖੋ ਅਥਲੈਟਿਕ ਵਿੱਚ ਜੋਨਲ ਪੱਧਰ ਅਤੇ ਡਿਸਟ੍ਰਿਕਟ ਪੱਧਰ ਵਿੱਚ ਪਹਿਲੇ ਤੇ ਦੂਜੇ ਸਥਾਨ ਵਿੱਚ ਆ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ।