19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਜ਼ਿਲ੍ਹਾ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਕਰੇਗਾ ਨਿੱਘਾ ਸਵਾਗਤ

ਜਲੰਧਰ, 19 ਨਵੰਬਰ (ਐੱਮ. ਐੱਸ.

ਅਜੀਤ ਡੈਸਕ 20-11-2026
ਜਲੰਧਰ, 19 ਨਵੰਬਰ (ਐੱਮ.ਐੱਸ. ਲੋਹੀਆ)-ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਲੋਂ 21 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਦਾ ਜ਼ਿਲ੍ਹਾ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ। ਜਥੇਬੰਦੀ ਦੇ ਸਕੱਤਰ ਜਨਰਲ ਮਨਿੰਦਰਪਾਲ ਸਿੰਘ ਗੁੰਬਰ ਨੇ ਜਾਣਕਾਰੀ ਦਿੱਤੀ ਕਿ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸੰਗਤ ਦਾ ਜ਼ਿਲ੍ਹਾ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਵਲੋਂ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਮਿਲਾਪ ਚੌਕ ਵਿਖੇ ਸਵੇਰੇ 11 ਵਜੇ ਨਿੱਘਾ ਸਵਾਗਤ ਕੀਤਾ ਜਾਵੇਗਾ। ਸ. ਗੁੰਬਰ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਸਵਾਗਤ ਦੀਆਂ ਤਿਆਰੀਆਂ ਸੰਬੰਧੀ ਵਿਸ਼ੇਸ਼ ਮੀਟਿੰਗ ਹੋਈ, ਜਿਸ ’ਚ ਅਮਰਜੀਤ ਸਿੰਘ ਕਥੂਰੀਆ, ਰਾਜਬੀਰ ਸਿੰਘ ਸ਼ੰਟੀ, ਅੰਮ੍ਰਿਤਬੀਰ ਸਿੰਘ, ਸੁਰਜੀਤ ਸਿੰਘ (ਨੀਲਾਮਹਿਲ), ਰਵਿੰਦਰ ਸਿੰਘ ਸਵੀਟੀ, ਸਾਹਿਬ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਮੱਕੜ, ਮਨਬੀਰ ਸਿੰਘ ਅਕਾਲੀ, ਪਰਵਿੰਦਰ ਸਿੰਘ ਰਾਜਾ, ਪਵਿੰਦਰ ਸਿੰਘ ਪ੍ਰਿੰਸ, ਜੋਤਜੀਵਨ ਸਿੰਘ, ਗੁਰਬਿੰਦਰ ਸਿੰਘ ਜੱਜ, ਜਸਬੀਰ ਸਿੰਘ ਵਾਲੀਆ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਬਜੀਤ ਸਿੰਘ ਮੱਕੜ ਨੇ ਨਿਤਿਨ ਨਬੀਨ ਦਾ ਆਦਮਪੁਰ ਏਅਰਪੋਰਟ ਵਿਖੇ ਕੀਤਾ ਨਿੱਘਾ ਸਵਾਗਤ ਅਗਲੀ ਖ਼ਬਰ ਪੰਜਾਬ ਹਾਕੀ ਲੀਗ…ਸੁਰਜੀਤ ਹਾਕੀ ਅਕੈਡਮੀ ਭਲਕੇ ਜਿੱਤ ਦੇ ਇਰਾਦੇ ਨਾਲ ਮੈਦਾਨ ’ਚ ਉਤਰੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।