19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਨਗਰ ਕੌਂਸਲ ਨਕੋਦਰ ਵਲੋਂ ਬਿਨਾਂ ਮਨਜ਼ੂਰੀ ਲਏ ਫਲੈਕਸ ਬੋਰਡ ਜ਼ਬਤ ਕਰਨ ਦੀ ਮੁਹਿੰਮ ਤੇਜ਼

ਨਕੋਦਰ, 19 ਨਵੰਬਰ (ਤਿਲਕ ਰਾਜ ਸ਼ਰਮਾ)- ਨਗਰ ਕੌਂਸਲ ਨਕੋਦਰ ਵਲੋਂ ਬਿਨਾਂ ਮਨਜ਼ੂਰੀ ਦੇ ਲਗਾਏ ਗਏ ਫਲੈਕਸ ਬੋਰਡਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਲਗਾਤਾਰ ਜਾਰੀ ਹੈ। ਨਗਰ ਕੌਂਸਲ ਦੇ ਕਰਮਚਾਰੀ ਪਿਛਲੇ 2 ਦਿਨਾਂ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਕਾਰਵਾਈ ਕਰਦੇ ਹੋਏ ਬਿਜਲੀ ਦੇ ਖੰਭਿਆਂ, ਸੜਕਾਂ ਦੇ ਕਿਨਾਰਿਆਂ ਤੇ ਹੋਰ ਜਨਤਕ ਥਾਵਾਂ ‘ਤੇ ਲਗਾਏ ਗਏ ਗੈਰ-ਮਨਜ਼ੂਰਸ਼ੁਦਾ ਫਲੈਕਸ ਬੋਰਡ ਉਤਾਰ ਕੇ ਜ਼ਬਤ ਕਰ ਰਹੇ ਹਨ।

ਨਗਰ ਕੌਂਸਲ ਦੀ ਟੀਮ ਫਲੈਕਸ ਬੋਰਡ ਉਤਾਰ ਕੇ ਲੈ ਜਾਂਦੀ ਹੋਈ। ਤਸਵੀਰ- ਤਿਲਕਰਾਜ ਸ਼ਰਮਾ 20-11-2026
ਨਕੋਦਰ, 19 ਨਵੰਬਰ (ਤਿਲਕ ਰਾਜ ਸ਼ਰਮਾ)- ਨਗਰ ਕੌਂਸਲ ਨਕੋਦਰ ਵਲੋਂ ਬਿਨਾਂ ਮਨਜ਼ੂਰੀ ਦੇ ਲਗਾਏ ਗਏ ਫਲੈਕਸ ਬੋਰਡਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਲਗਾਤਾਰ ਜਾਰੀ ਹੈ। ਨਗਰ ਕੌਂਸਲ ਦੇ ਕਰਮਚਾਰੀ ਪਿਛਲੇ 2 ਦਿਨਾਂ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਕਾਰਵਾਈ ਕਰਦੇ ਹੋਏ ਬਿਜਲੀ ਦੇ ਖੰਭਿਆਂ, ਸੜਕਾਂ ਦੇ ਕਿਨਾਰਿਆਂ ਤੇ ਹੋਰ ਜਨਤਕ ਥਾਵਾਂ ‘ਤੇ ਲਗਾਏ ਗਏ ਗੈਰ-ਮਨਜ਼ੂਰਸ਼ੁਦਾ ਫਲੈਕਸ ਬੋਰਡ ਉਤਾਰ ਕੇ ਜ਼ਬਤ ਕਰ ਰਹੇ ਹਨ। ਇਸ ਮੁਹਿੰਮ ਤਹਿਤ ਹੁਣ ਤੱਕ 250 ਤੋਂ ਵੱਧ ਫਲੈਕਸ ਬੋਰਡ ਉਤਾਰੇ ਜਾ ਚੁੱਕੇ ਹਨ। ਨਗਰ ਕੌਂਸਲ ਦੀ ਇਸ ਕਾਰਵਾਈ ਕਾਰਨ ਸ਼ਹਿਰ ਦੀਆਂ ਸੜਕਾਂ ਤੇ ਚੌਕਾਂ ’ਚ ਲੱਗੇ ਫਲੈਕਸ ਬੋਰਡਾਂ ਦੀ ਭਰਮਾਰ ਘਟਣ ਲੱਗੀ ਹੈ। ਖ਼ਾਸ ਤੌਰ ‘ਤੇ ਬਿਜਲੀ ਦੇ ਖੰਭਿਆਂ ‘ਤੇ ਵੱਖ-ਵੱਖ ਸਮਾਜਿਕ ਸੰਸਥਾਵਾਂ, ਵਪਾਰਕ, ਰਾਜਨੀਤਿਕ ਪਾਰਟੀਆਂ ਤੇ ਹੋਰ ਸੰਗਠਨਾਂ ਨਾਲ ਸਬੰਧਤ ਲੱਗੇ ਬਿਨਾਂ ਮਨਜ਼ੂਰੀ ਲਏ ਪ੍ਰਚਾਰ ਬੋਰਡ ਹਟਾਏ ਜਾਣ ਤੋਂ ਬਾਅਦ ਸ਼ਹਿਰ ਦਾ ਦ੍ਰਿਸ਼ ਪਹਿਲਾਂ ਨਾਲੋਂ ਵਧੇਰੇ ਸਾਫ਼-ਸੁਥਰਾ ਦਿਖਾਈ ਦੇਣ ਲੱਗਾ ਹੈ। ਇਸ ਸਬੰਧੀ ਨਗਰ ਕੌਂਸਲ ਦੇ ਪ੍ਰਧਾਨ ਪ੍ਰਦੀਪ ਸਿੰਘ ਸ਼ੇਰਪੁਰ ਤੋਂ ਜਾਣਕਾਰੀ ਲੈਣ ‘ਤੇ ਉਨ੍ਹਾਂ ਦੱਸਿਆ ਕਿ ਇਹ ਮੁਹਿੰਮ 18 ਨਵੰਬਰ ਤੋਂ ਸ਼ੁਰੂ ਕੀਤੀ ਗਈ ਹੈ ਤੇ 20 ਨਵੰਬਰ ਤੱਕ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦਾ ਸਪੱਸ਼ਟ ਉਦੇਸ਼ ਹੈ ਕਿ ਸ਼ਹਿਰ ਵਿੱਚ ਜਨਤਕ ਥਾਵਾਂ ‘ਤੇ ਬਿਨਾਂ ਲੋੜੀਂਦੀ ਮਨਜ਼ੂਰੀ ਤੋਂ ਲਗਾਏ ਗਏ ਕਿਸੇ ਵੀ ਫਲੈਕਸ ਬੋਰਡ ਨੂੰ ਰਹਿਣ ਨਹੀਂ ਦਿੱਤਾ ਜਾਵੇਗਾ। ਭਾਵੇਂ ਇਹ ਬੋਰਡ ਕਿਸੇ ਸਮਾਜਿਕ ਸੰਸਥਾ, ਰਾਜਨੀਤਿਕ ਪਾਰਟੀ ਜਾਂ ਕਿਸੇ ਹੋਰ ਸੰਗਠਨ ਨਾਲ ਸਬੰਧਤ ਹੋਣ, ਨਿਯਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ’ਚ ਉਨ੍ਹਾਂ ਨੂੰ ਉਤਾਰ ਕੇ ਜ਼ਬਤ ਕੀਤਾ ਜਾ ਰਿਹਾ ਹੈ। ਪ੍ਰਧਾਨ ਸ਼ੇਰਪੁਰ ਨੇ ਦੱਸਿਆ ਕਿ ਮੁਹਿੰਮ ਦੌਰਾਨ ਹੁਣ ਤੱਕ ਲਗਭਗ 250 ਤੋਂ ਵੱਧ ਫਲੈਕਸ ਬੋਰਡ ਉਤਾਰੇ ਜਾ ਚੁੱਕੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ 20 ਨਵੰਬਰ ਤੱਕ ਨਕੋਦਰ ਸ਼ਹਿਰ ਵਿੱਚ ਬਿਨਾਂ ਮਨਜ਼ੂਰੀ ਲਗਾਏ ਗਏ ਲਗਭਗ ਸਾਰੇ ਫਲੈਕਸ ਬੋਰਡ ਹਟਾ ਦਿੱਤੇ ਜਾਣਗੇ। ਨਗਰ ਕੌਂਸਲ ਦੀ ਟੀਮ ਇਸ ਕੰਮ ਨੂੰ ਗੰਭੀਰਤਾ ਨਾਲ ਕਰ ਰਹੀ ਹੈ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਜਾਂਚ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਅਮਨ ਇਨਕਲੇਵ ਧੀਣਾ ਦੇ 26 ਵਿਦਿਆਰਥੀ ਹੋਏ ਸਨਮਾਨਿਤ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਸੰਬੰਧੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।