22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਟੇਟ ਪਬਲਿਕ ਸਕੂਲ ਜਲੰਧਰ ਛਾਉਣੀ ਵਿਖੇ ਵਾਦ-ਵਿਵਾਦ ਮੁਕਾਬਲਾ

ਜਲੰਧਰ, 21 ਨਵੰਬਰ (ਜਸਪਾਲ ਸਿੰਘ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਖੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਭਾਸ਼ਣ ਕਲਾ ਤੇ ਤਰਕਸ਼ੀਲ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੰਤਰ-ਸਦਨ ਅੰਗਰੇਜ਼ੀ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਵੱਖ-ਵੱਖ ਹਾਊਸ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ , ਉਤਸ਼ਾਹ ਅਤੇ ਉਤਸੁਕਤਾ ਨਾਲ ਭਾਗ ਲਿਆ।

ਅਜੀਤ ਡੈਸਕ 22-11-2026
ਜਲੰਧਰ, 21 ਨਵੰਬਰ (ਜਸਪਾਲ ਸਿੰਘ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਖੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਭਾਸ਼ਣ ਕਲਾ ਤੇ ਤਰਕਸ਼ੀਲ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੰਤਰ-ਸਦਨ ਅੰਗਰੇਜ਼ੀ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਵੱਖ-ਵੱਖ ਹਾਊਸ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ , ਉਤਸ਼ਾਹ ਅਤੇ ਉਤਸੁਕਤਾ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਆਤਮ-ਵਿਸ਼ਵਾਸ ਭਰੇ ਅੰਦਾਜ਼ ਵਿੱਚ ਪੇਸ਼ ਕਰਦਿਆਂ ਵਿਸ਼ੇ ਦੇ ਹੱਕ ਅਤੇ ਵਿਰੋਧ ਵਿੱਚ ਤਰਕਪੂਰਨ ਦਲੀਲਾਂ ਦਿੱਤੀਆਂ। ਇਸ ਮੁਕਾਬਲੇ ਵਿੱਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਨਵਲੀਨ ਅਤੇ ਅਕਸ਼ਿਤ ਰਾਣਾ ਨੇ ਆਪਣੀ ਬਿਹਤਰੀਨ ਪੇਸ਼ਕਾਰੀ, ਦਮਦਾਰ ਦਲੀਲਾਂ ਤੇ ਸ਼ਾਨਦਾਰ ਭਾਸ਼ਣ ਕਲਾ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਅਤੇ ਜਿੱਤ ਪ੍ਰਾਪਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ-ਪ੍ਰਧਾਨ ਡਾ. ਗਗਨਦੀਪ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਸਵੀਨਾ ਬਹਿਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਪਿਛਲੀ ਖ਼ਬਰ ਮਕਸੂਦਾਂ ਚੌਕ ਵਿਖੇ 9ਵਾਂ ਮਹਾਨ ਸੰਤ ਸੰਮੇਲਨ ਸ਼ਰਧਾ ਨਾਲ ਕਰਵਾਇਆ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਸੰਗਤ ਨੂ... ਅਗਲੀ ਖ਼ਬਰ ਦੀਪਕ ਬਾਲੀ ਵਲੋਂ ਵਾਰਡ ਨੰਬਰ-35 ’ਚ ਪੈਂਦੇ ਲਤੀਫ਼ਪੁਰਾ ’ਚ ਸੜਕ ਦੇ ਨਿਰਮਾਣ ਕੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।