22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨਗਰ ਨਿਗਮ ਯੂਨੀਅਨ ਦੀ ਹੜਤਾਲ ਨੂੰ ਲੈ ਕੇ ਮੇਅਰ ਨੇ ਅੱਜ ਸੱਦੀ ਮੀਟਿੰਗ

ਜਲੰਧਰ, 21 ਨਵੰਬਰ (ਸ਼ਿਵ)-ਨਗਰ ਨਿਗਮ ਦੀ ਇਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਦੇ ਮਾਮਲੇ ਵਿਚ ਮੇਅਰ ਵਨੀਤ ਧੀਰ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਇਸ ਸੰਬੰਧੀ ਮੇਅਰ ਵਲੋਂ ਐਤਵਾਰ ਨੂੰ ਸਵੇਰੇ 11 ਵਜੇ ਮੇਅਰ ਹਾਊਸ ਵਿਖੇ ਯੂਨੀਅਨ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਸੱਦੀ ਹੈ।

ਨਗਰ ਨਿਗਮ ਦਫ਼ਤਰ ਨੇੜੇ ਯੂਨੀਅਨ ਆਗੂਆਂ ਨਾਲ ਗੱਲਬਾਤ ਕਰਦੇ ਹੋਏ ਮੇਅਰ ਵਨੀਤ ਧੀਰ, ਨਾਲ ਨਿਤਿਨ ਕੋਹਲੀ, ਬਲਬੀਰ ਸਿੰਘ ਬਿੱਟੂ, ਵਿੱਕੀ ਤੁਲਸੀ ਤੇ ਹੋਰ। ਤਸਵੀਰ : ਮੁਨੀਸ਼ 22-11-2026
ਜਲੰਧਰ, 21 ਨਵੰਬਰ (ਸ਼ਿਵ)-ਨਗਰ ਨਿਗਮ ਦੀ ਇਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਦੇ ਮਾਮਲੇ ਵਿਚ ਮੇਅਰ ਵਨੀਤ ਧੀਰ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਇਸ ਸੰਬੰਧੀ ਮੇਅਰ ਵਲੋਂ ਐਤਵਾਰ ਨੂੰ ਸਵੇਰੇ 11 ਵਜੇ ਮੇਅਰ ਹਾਊਸ ਵਿਖੇ ਯੂਨੀਅਨ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਸੱਦੀ ਹੈ। ਚੰਦਨ ਗਰੇਵਾਲ ਨਾਲ ਸਬੰਧਤ ਯੂਨੀਅਨ ਦੇ ਮੈਂਬਰ ਕੁਝ ਦਿਨਾਂ ਤੋਂ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਚੱਲ ਰਹੇ ਹਨ। ਭਾਵੇਂ ਯੂਨੀਅਨ ਵਲੋਂ ਸਫਾਈ ਦਾ ਕੰਮ ਕੀਤਾ ਜਾ ਰਿਹਾ ਹੈ, ਪਰ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਢੁੱਕਵਾਂ ਹੱਲ ਨਹੀਂ ਕੀਤਾ ਜਾਂਦਾ। ਇਸੇ ਦੌਰਾਨ ਅੱਜ ਮੇਅਰ ਵਨੀਤ ਧੀਰ, ਆਮ ਆਦਮੀ ਪਾਰਟੀ ਦੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਨਿਤਿਨ ਕੋਹਲੀ ਅਤੇ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਨਗਰ ਨਿਗਮ ਦਫ਼ਤਰ ਦੇ ਨੇੜੇ ਸਥਿਤ ਯੂਨੀਅਨ ਦੇ ਦਫ਼ਤਰ ਵਿਖੇ ਪਹੁੰਚੇ ਤੇ ਯੂਨੀਅਨ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਸੰਨੀ ਸਹੋਤਾ, ਕੌਂਸਲਰ ਵਿੱਕੀ ਤੁਲਸੀ ਤੇ ਹੋਰ ਯੂਨੀਅਨ ਆਗੂ ਵੀ ਮੌਜੂਦ ਸਨ। ਗੱਲਬਾਤ ਦੌਰਾਨ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਮੇਅਰ ਵਨੀਤ ਧੀਰ ਤੇ ਨਿਤਿਨ ਕੋਹਲੀ ਦੇ ਸਾਹਮਣੇ ਰੱਖਦਿਆਂ ਉਨ੍ਹਾਂ ਦਾ ਜਲਦ ਹੱਲ ਕਰਵਾਉਣ ਦੀ ਮੰਗ ਕੀਤੀ। ਐਤਵਾਰ ਨੂੰ ਮੇਅਰ ਹਾਊਸ ਵਿਖੇ ਹੋਣ ਵਾਲੀ ਮੀਟਿੰਗ ਨੂੰ ਹੜਤਾਲ ਦੇ ਮਾਮਲੇ ਵਿਚ ਅਹਿਮ ਮੰਨਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਡਵੀਜ਼ਨਲ ਕਮਿਸ਼ਨਰ-ਕਮ-ਰੋਲ ਆਬਜ਼ਰਵਰ ਰਾਮਵੀਰ ਸਿੰਘ ਵਲੋਂ ਪੋਲਿੰਗ ਬੂਥਾਂ ਦਾ ਨਿਰੀਖਣ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਆਸਥਾ ਸ਼ਾਖਾ ਵਲੋਂ ਭਾਸ਼ਾ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।