22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਰਵਿਦਾਸੀਆ ਕੌਮ ਨੂੰ ਸਮਰਪਿਤ 15ਵਾਂ ਮਹਾਨ ਸੰਤ ਸੰਮੇਲਨ ਕਰਵਾਇਆ

ਆਦਮਪੁਰ, 21 ਨਵੰਬਰ (ਰਮਨ ਦਵੇਸਰ)- ਰਵਿਦਾਸੀਆ ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਵੱਲੋਂ ਦਾਣਾ ਮੰਡੀ ਆਦਮਪੁਰ ਵਿਖੇ ਰਵਿਦਾਸੀਆ ਕੌਮ ਨੂੰ ਸਮਰਪਿਤ 15ਵਾਂ ਮਹਾਨ ਸੰਤ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 22-11-2026
ਆਦਮਪੁਰ, 21 ਨਵੰਬਰ (ਰਮਨ ਦਵੇਸਰ)- ਰਵਿਦਾਸੀਆ ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਵੱਲੋਂ ਦਾਣਾ ਮੰਡੀ ਆਦਮਪੁਰ ਵਿਖੇ ਰਵਿਦਾਸੀਆ ਕੌਮ ਨੂੰ ਸਮਰਪਿਤ 15ਵਾਂ ਮਹਾਨ ਸੰਤ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸੁਰਿੰਦਰ ਕੁਮਾਰ ਖੁਰਦਪੁਰ, ਪ੍ਰਧਾਨ ਹੰਸ ਰਾਜ ਅਤੇ ਸੈਕਟਰੀ ਸੁਰਿੰਦਰ ਬੱਧਣ ਨੇ ਦੱਸਿਆ ਕਿ ਇਹ ਸੰਮੇਲਨ ਅੰਮ੍ਰਿਤ ਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛਤਰ-ਛਾਇਆ ਅਤੇ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸ੍ਰੀ 108 ਸੰਤ ਨਿਰੰਜਣ ਦਾਸ ਜੀ ਦੀ ਸਰਪ੍ਰਸਤੀ ਹੇਠ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸੰਤ ਪ੍ਰਦੀਪ ਦਾਸ ਜੀ ਕਠਾਰ, ਸੰਤ ਲੇਖਰਾਜ ਜੀ ਨੂਰਪੁਰ, ਸੰਤ ਹਰਵਿੰਦਰ ਦਾਸ ਜੀ ਈਸਪੁਰ, ਸੰਤ ਜੋਗਿੰਦਰ ਸਿੰਘ ਜੀ ਬਡਾਲਾ ਮਾਹੀ, ਸੰਤ ਸੁਖਵਿੰਦਰ ਦਾਸ ਢੰਡੇ ਜੀ ਅਤੇ ਭਾਈ ਗੁਰਨਾਮ ਸਿੰਘ ਸੇਵਾਦਾਰ ਦਰਬਾਰ ਸਾਈਂ ਜੁਮਲੇ ਸ਼ਾਹ ਜੀ ਉਦੇਸੀਆਂ ਸਮੇਤ ਵੱਖ - ਵੱਖ ਡੇਰਿਆਂ ਤੋਂ ਸੰਤ-ਮਹਾਂਪੁਰਸ਼ ਪਹੁੰਚੇ ਅਤੇ ਸੰਗਤਾਂ ਨੂੰ ਅਸ਼ੀਰਵਾਦ ਦਿੱਤਾ। ਇਸ ਦੌਰਾਨ ਵੱਖ-ਵੱਖ ਮਿਸ਼ਨਰੀ ਕਲਾਕਾਰਾਂ ਨੇ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਰਵਿਦਾਸੀਆ ਧਰਮ ਪ੍ਰਚਾਰ ਕਮੇਟੀ ਆਦਮਪੁਰ ਦੋਆਬਾ ਦੇ ਸਮੂਹ ਮੈਂਬਰਾਂ ਵੱਲੋਂ ਸੰਤ ਨਿਰੰਜਣ ਦਾਸ ਮਹਾਰਾਜ ਜੀ ਨੂੰ ਗੋਲਡ ਮੈਡਲ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਰਵਿਦਾਸੀਆ ਧਰਮ ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਖੁਰਦਪੁਰ, ਸੈਕਟਰੀ ਸੁਰਿੰਦਰ ਬੱਧਣ, ਹੰਸ ਰਾਜ ਐਮ.ਈ.ਐਸ., ਕੈਸ਼ੀਅਰ ਸੁਰੇਸ਼ ਭਾਟੀਆ, ਮੋਹਣ ਲਾਲ ਪੰਪਾ, ਗੌਰਵ ਝੱਲੀ, ਪਰਮਜੀਤ ਕਟਾਰ, ਵਿਜੇ ਕੰਡਿਆਣਾ, ਸੋਢੀ ਰਾਮ ਫੌਜੀ, ਮਨਜੀਤ ਸਿੰਘ ਨੈਸ਼ਨਲ, ਮੋਹਣ ਸਿੰਘ ਹਰੀਪੁਰ, ਰਾਜ ਪੇਂਟਰ, ਬਲਬੀਰ ਚੁੰਬਰ, ਰਮਨਦੀਪ ਸਿੰਘ, ਗੌਤਮ ਭਾਟੀਆ, ਵਿਨੋਦ ਕੁਮਾਰ, ਗੁਰਮੀਤ ਮਿਸਤਰੀ, ਸੰਦੀਪ ਕੁਮਾਰ, ਮਹਿੰਦਰ ਰਾਮ, ਲਛਮਣ ਦਾਸ, ਪਵਨ ਕੁਮਾਰ ਟੀਨੂੰ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਆਦਮਪੁਰ, ਪ੍ਰਧਾਨ ਚਰਨਜੀਤ ਸਿੰਘ ਸ਼ੇਰੀ, ਹਰਕੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਆਦਮਪੁਰ, ਅਸ਼ੋਕ ਕੁਮਾਰ ਕਪੂਰ ਪਿੰਡ, ਕੌਂਸਲਰ ਦਵਿੰਦਰ ਸੂਰੀ, ਪਵਿੱਤਰ ਸਿੰਘ, ਵਿੱਕੀ, ਬਲਵਿੰਦਰ ਕੁਮਾਰ ਬੀ.ਐਸ.ਪੀ., ਬਲਦੇਵ ਖੋਜਕੀਪੁਰ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਰਣਦੀਪ ਰਾਣਾ, ਭੁਪਿੰਦਰ ਭਿੰਦਾ, ਰਾਜੇਸ਼ ਕੁਮਾਰ ਰਾਜੂ, ਜਗਦੀਪ ਸਿੰਘ, ਪਰਮਿੰਦਰ ਸੋਢੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਲੋਹੀਆਂ ਦੇ ਪਿੰਡ ਚੱਕ ਚੇਲਾ ’ਚ ਜ਼ਮੀਨੀ ਵਿਵਾਦ ਦੇ ਚਲਦੇ ਦੋ ਧਿਰਾਂ ਵਿਚਕਾਰ ਹੋਈ ਲੜਾਈ, ਤਿੰਨ ਜ਼ਖ਼ਮੀ ਅਗਲੀ ਖ਼ਬਰ ਡਾ. ਬਰਜਿੰਦਰ ਸਿੰਘ ਹਮਦਰਦ, ਮੇਅਰ ਵਨੀਤ ਧੀਰ ਤੇ ਨਿਤਿਨ ਕੋਹਲੀ ਨੇ ਕੀਤਾ ਸੜਕ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।