22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਟੇਟ ਪਬਲਿਕ ਸਕੂਲ ਸ਼ਾਹਕੋਟ ’ਚ ਕਰੀਅਰ ਕਾਊਂਸਲਿੰਗ ਸੈਮੀਨਾਰ

ਸ਼ਾਹਕੋਟ, 21 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਪ੍ਰਧਾਨ ਡਾ. ਨਰੋਤਮ ਸਿੰਘ ਅਤੇ ਉਪ ਪ੍ਰਧਾਨ ਡਾ.

ਕਰੀਅਰ ਕਾਊਂਸਲਿੰਗ ਸੈਮੀਨਾਰ ਦੌਰਾਨ ਹਿਤੇਸ਼ ਬਹਿਲ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ। ਤਸਵੀਰ : ਦਲਜੀਤ ਸਿੰਘ ਸਚਦੇਵਾ 22-11-2026
ਸ਼ਾਹਕੋਟ, 21 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਪ੍ਰਧਾਨ ਡਾ. ਨਰੋਤਮ ਸਿੰਘ ਅਤੇ ਉਪ ਪ੍ਰਧਾਨ ਡਾ. ਗਗਨਦੀਪ ਕੌਰ ਤੇ ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਪ੍ਰਤੀ ਜਾਗਰੂਕ ਕਰਨ ਅਤੇ ਸਹੀ ਕਰੀਅਰ ਦੀ ਚੋਣ ਕਰਨ ਲਈ ਵਿਸ਼ੇਸ਼ ਕਰੀਅਰ ਕਾਊਂਸਲਿੰਗ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਯੂ.ਕੇ ਦੀ ਕੰਪਨੀ (ਐੱਲ.ਐਨ.ਜੀ) ਤੋਂ ਚੀਫ਼ ਅਫ਼ਸਰ (ਮਰਚੈਂਟ ਨੇਵੀ) ਹਿਤੇਸ਼ ਬਹਿਲ ਨੇ ਵਿਸ਼ੇਸ਼ ਮਾਹਿਰ ਵਜੋਂ ਸ਼ਿਰਕਤ ਕੀਤੀ। ਇਸ ਸੈਮੀਨਾਰ ਵਿਚ 10ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਦੱਸਣਾ ਸੀ ਕਿ 10ਵੀਂ ਤੇ 12ਵੀਂ ਤੋਂ ਬਾਅਦ ਕਿਹੜੀਆਂ ਸਟਰੀਮਾਂ ਤੇ ਕੋਰਸਾਂ ਵਿਚ ਜਾ ਕੇ ਉਹ ਆਪਣਾ ਸੁਨਹਿਰੀ ਭਵਿੱਖ ਬਣਾ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਾਇੰਸ, ਕਾਮਰਸ, ਆਰਟਸ, ਆਈ.ਟੀ.ਆਈ, ਪੋਲੀਟੈਕਨਿਕ, ਨਰਸਿੰਗ, ਡਿਫੈਂਸ, ਸਿਵਲ ਸਰਵਿਸਿਜ਼ ਤੇ ਵਿਦੇਸ਼ੀ ਸਿੱਖਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਸਿਰਫ਼ ਨੰਬਰ ਲੈਣਾ ਹੀ ਕਾਫ਼ੀ ਨਹੀਂ, ਸਗੋਂ ਆਪਣੀ ਰੁਚੀ, ਯੋਗਤਾ ਤੇ ਮਿਹਨਤ ਅਨੁਸਾਰ ਕਰੀਅਰ ਚੁਣਨਾ ਸਭ ਤੋਂ ਵੱਧ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਏ.ਆਈ, ਕੰਪਿਊਟਰ, ਡਿਜ਼ੀਟਲ ਮਾਰਕੀਟਿੰਗ, ਹੋਟਲ ਮੈਨੇਜਮੈਂਟ ਅਤੇ ਸਕਿਲ ਬੇਸਡ ਕੋਰਸਾਂ ਬਾਰੇ ਵੀ ਜਾਗਰੂਕ ਕੀਤਾ । ਸਕੂਲ ਪ੍ਰਿੰਸੀਪਲ ਡਾ. ਕੰਵਲ ਨੀਲ ਕਮਲ ਨੇ ਕਿਹਾ ਕਿ ਸਾਡੇ ਸਕੂਲ ਦਾ ਮੰਤਵ ਸਿਰਫ਼ ਪੜ੍ਹਾਈ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਕਾਲਜ ਤੋਂ ਕਰੀਅਰ ਤੱਕ ਦਾ ਪੁਲ ਬਣਾ ਕੇ ਦੇਣਾ ਹੈ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਸ਼ਾਹਕੋਟ ’ਚ ਵੱਖ-ਵੱਖ ਵਿਸ਼ਿਆਂ ਦੇ ਕਰਵਾਏ ਬਲਾਕ ਪੱਧਰੀ ਮੁਕਾਬਲੇ ਅਗਲੀ ਖ਼ਬਰ ਲੋਹੀਆਂ ਦੇ ਪਿੰਡ ਚੱਕ ਚੇਲਾ ’ਚ ਜ਼ਮੀਨੀ ਵਿਵਾਦ ਦੇ ਚਲਦੇ ਦੋ ਧਿਰਾਂ ਵਿਚਕਾਰ ਹੋਈ ਲੜਾਈ, ਤਿੰਨ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।