ਕਰਤਾਰਪੁਰ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਕਰਤਾਰਪੁਰ, 21 ਨਵੰਬਰ (ਜਨਕ ਰਾਜ ਗਿੱਲ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਂ ਦੀ ਪਾਵਨ ਛਤਰ ਚਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਗੁਰਦੁਆਰਾ ਸ੍ਰੀ ਥੰਮ ਜੀ ਸਾਹਿਬ ਤੋਂ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਕੀਰਤਨੀ ਤੇ ਸਿੱਖਿਆ ਸੰਸਥਾਵਾਂ ਤੇ ਭਾਰੀ ਗਿਣਤੀ ’ਚ ਸੰਗਤਾਂ ਵਲੋਂ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਰਣਜੀਤ ਸਿੰਘ ਕਾਹਲੋਂ ਤੇ ਮੈਨੇਜਰ ਕਮਲਜੀਤ ਸਿੰਘ ਦੀ ਦੇਖ-ਰੇਖ ਹੇਠ ਖਾਲਸਾਈ ਜੈਕਾਰਿਆ ਦੀ ਗੂੰਜ ਨਾਲ ਸਜਾਇਆ। ਇਸ ਮੌਕੇ ਸੰਗਤਾਂ ਦਾ ਨਿੱਘਾ ਸਵਾਗਤ ਸ਼ਰਧਾਲੂਆਂ ਵਲੋਂ ਵੱਖ-ਵੱਖ ਪਕਵਾਨਾ ਦੇ ਲੰਗਰ ਦੀ ਸੇਵਾ ਕਰਦੇ ਹੋਏ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਸਿੱਖ ਸੰਗਤ ਨੂੰ ਦਿੱਤੀ।
ਕਰਤਾਰਪੁਰ, 21 ਨਵੰਬਰ (ਜਨਕ ਰਾਜ ਗਿੱਲ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਂ ਦੀ ਪਾਵਨ ਛਤਰ ਚਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਗੁਰਦੁਆਰਾ ਸ੍ਰੀ ਥੰਮ ਜੀ ਸਾਹਿਬ ਤੋਂ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਕੀਰਤਨੀ ਤੇ ਸਿੱਖਿਆ ਸੰਸਥਾਵਾਂ ਤੇ ਭਾਰੀ ਗਿਣਤੀ ’ਚ ਸੰਗਤਾਂ ਵਲੋਂ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਰਣਜੀਤ ਸਿੰਘ ਕਾਹਲੋਂ ਤੇ ਮੈਨੇਜਰ ਕਮਲਜੀਤ ਸਿੰਘ ਦੀ ਦੇਖ-ਰੇਖ ਹੇਠ ਖਾਲਸਾਈ ਜੈਕਾਰਿਆ ਦੀ ਗੂੰਜ ਨਾਲ ਸਜਾਇਆ। ਇਸ ਮੌਕੇ ਸੰਗਤਾਂ ਦਾ ਨਿੱਘਾ ਸਵਾਗਤ ਸ਼ਰਧਾਲੂਆਂ ਵਲੋਂ ਵੱਖ-ਵੱਖ ਪਕਵਾਨਾ ਦੇ ਲੰਗਰ ਦੀ ਸੇਵਾ ਕਰਦੇ ਹੋਏ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਸਿੱਖ ਸੰਗਤ ਨੂੰ ਦਿੱਤੀ। ਇਸ ਮੌਕੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਮੈਂਬਰ ਸ਼੍ਰੋਮਣੀ ਤੇ ਅੰਤਰਿਮ ਕਮੇਟੀ ਜਥੇ: ਰਣਜੀਤ ਸਿੰਘ ਕਾਹਲੋਂ, ਹਲਕਾ ਇੰਚਾਰਜ (ਸ਼੍ਰੋਅਦ) ਤਰੁਣ ਰਾਏ, ਜ਼ਿਲ੍ਹਾ ਉਪ ਪ੍ਰਧਾਨ ਸੇਵਾ ਸਿੰਘ, ਭਾਈ ਬਲਵਿੰਦਰ ਸਿੰਘ ਤਿੰਮੋਵਾਲ, ਸਰਗਰਮ ਅਕਾਲੀ ਆਗੂ ਭੁਪਿੰਦਰ ਸਿੰਘ ਭਿੰਦਾ, ਯੂਥ ਅਕਾਲੀ ਆਗੂ ਹਰਵਿੰਦਰ ਸਿੰਘ ਰਿੰਕੂ, ਸ਼ਹਿਰੀ ਪ੍ਰਧਾਨ ਮਨਜੀਤ ਸਿੰਘ ਨੇ ਸਾਂਝੇ ਤੌਰ ’ਤੇ ਆਖਿਆ ਕਿ ‘ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਸੱਚਾਈ, ਬਰਾਬਰਤਾ, ਆਪਸੀ ਭਾਈਚਾਰੇ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਗਏ ਸਿਧਾਂਤ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸ਼ਮਸ਼ੇਰ ਸਿੰਘ, ਜਗਜੀਤ ਸਿੰਘ, ਬਲਵਿੰਦਰ ਸਿੰਘ, ਜਗਤਾਰ ਸਿੰਘ ਸਰਾਏ, ਗਗਨਪ੍ਰੀਤ ਕੌਰ, ਪੂਨਮ ਸ਼ਰਮਾ, ਮਨਿੰਦਰ ਸਿੰਘ, ਅਮਨਦੀਪ ਕੌਰ, ਇੰਦਰਜੀਤ ਕੌਰ, ਸਰਬਜੀਤ ਕੌਰ, ਪੂਨਮ ਸ਼ਰਮਾ, ਸਤਪ ੍ਰੀਤ ਕੌਰ, ਮਨਪ੍ਰੀਤ ਕੌਰ, ਪ੍ਰਭਜੋਤ ਕੌਰ, ਦਯਾਕ੍ਰਿਤੀ, ਪਿੰਕੀ, ਮਨਮਿੰਦਰ ਕੌਰ, ਡਾ ਮਨਿੰਦਰ ਕੌਰ, ਦੀਪ ਕੌਰ ਆਦਿ ਹਾਜ਼ਰ ਸਨ।