23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪੰਜਾਬ ਭਾਜਪਾ ਨੂੰ ਚੋਣ ਮਨੋਰਥ ਪੱਤਰ ਲਈ ਹੁਣ ਤੱਕ ਪ੍ਰਾਪਤ ਹੋਏ 515 ਸੁਝਾਅ- ਖੰਨਾ

ਜਲੰਧਰ, 23 ਨਵੰਬਰ (ਸ਼ਿਵ)- ਪੰਜਾਬ ਭਾਜਪਾ ਦੀ ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਮੈਨ ਅਤੇ ਸੀਨੀਅਰ ਆਗੂ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਕਿਹਾ ਹੈ ਕਿ ਪਾਰਟੀ ਵਲੋਂ ਚੋਣ ਮਨੋਰਥ ਪੱਤਰ ਲਈ ਲੋਕਾਂ ਤੋਂ ਸੁਝਾਅ ਮੰਗਣ ਵਾਸਤੇ ਤਿੰਨ ਵਟਸਐਪ ਨੰਬਰ ਜਾਰੀ ਕੀਤੇ ਗਏ ਸੀ, ਜਿਸ ਦੇ ਜਵਾਬ ਵਿਚ ਹੁਣ ਤੱਕ ਲੋਕਾਂ ਵਲੋਂ ਆਪਣੀਆਂ ਸਮੱਸਿਆਵਾਂ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਨਾਲ ਸਬੰਧਤ ਕਰੀਬ 515 ਸੁਝਾਅ ਪ੍ਰਾਪਤ ਹੋਏ ਹਨ। ਸ੍ਰੀ ਅਵਿਨਾਸ਼ ਰਾਏ ਖੰਨਾ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਅਜੀਤ ਡੈਸਕ 24-11-2026
ਜਲੰਧਰ, 23 ਨਵੰਬਰ (ਸ਼ਿਵ)- ਪੰਜਾਬ ਭਾਜਪਾ ਦੀ ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਮੈਨ ਅਤੇ ਸੀਨੀਅਰ ਆਗੂ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਕਿਹਾ ਹੈ ਕਿ ਪਾਰਟੀ ਵਲੋਂ ਚੋਣ ਮਨੋਰਥ ਪੱਤਰ ਲਈ ਲੋਕਾਂ ਤੋਂ ਸੁਝਾਅ ਮੰਗਣ ਵਾਸਤੇ ਤਿੰਨ ਵਟਸਐਪ ਨੰਬਰ ਜਾਰੀ ਕੀਤੇ ਗਏ ਸੀ, ਜਿਸ ਦੇ ਜਵਾਬ ਵਿਚ ਹੁਣ ਤੱਕ ਲੋਕਾਂ ਵਲੋਂ ਆਪਣੀਆਂ ਸਮੱਸਿਆਵਾਂ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਨਾਲ ਸਬੰਧਤ ਕਰੀਬ 515 ਸੁਝਾਅ ਪ੍ਰਾਪਤ ਹੋਏ ਹਨ। ਸ੍ਰੀ ਅਵਿਨਾਸ਼ ਰਾਏ ਖੰਨਾ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਚੋਣ ਮਨੋਰਥ ਪੱਤਰ ਕਮੇਟੀ ਦੇ ਮੈਂਬਰ ਮਨੋਰੰਜਨ ਕਾਲੀਆ ਤੋਂ ਇਲਾਵਾ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ , ਕੇ.ਡੀ. ਭੰਡਾਰੀ ਅਤੇ ਭਾਜਪਾ ਦੇ ਹੋਰ ਆਗੂ ਵੀ ਮੌਜੂਦ ਸਨ। ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਦੱਸਿਆ ਕਿ ਪਾਰਟੀ ਨੂੰ ਸਰਕਾਰੀ ਕਰਮਚਾਰੀਆਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਵਲੋਂ ਸੁਝਾਅ ਮਿਲ ਰਹੇ ਹਨ। ਇਨ੍ਹਾਂ ਵਿਚ ਅਜਿਹੇ ਲੋਕ ਵੀ ਸ਼ਾਮਲ ਹਨ, ਜਿਹੜੇ ਲੰਬੇ ਸਮੇਂ ਤੋਂ ਆਪਣੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਦੇ ਹੱਲ ਦੀ ਉਮੀਦ ਰੱਖਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਲੋਕਾਂ ਤੋਂ ਸਿੱਧੇ ਸੁਝਾਅ ਲੈਣ ਦੀ ਸ਼ੁਰੂ ਕੀਤੀ ਗਈ ਪ੍ਰਕਿਰਿਆ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਨਾਲ ਲੋਕਾਂ ਦਾ ਭਾਜਪਾ ਪ੍ਰਤੀ ਭਰੋਸਾ ਵਧਿਆ ਹੈ। ਲੋਕਾਂ ਨੂੰ ਇਹ ਵਿਸ਼ਵਾਸ ਹੋ ਰਿਹਾ ਹੈ ਕਿ ਭਾਜਪਾ ਹੀ ਅਜਿਹੀ ਪਾਰਟੀ ਹੈ, ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਿਰਫ਼ ਬੰਦ ਕਮਰਿਆਂ ਵਿਚ ਮੀਟਿੰਗਾਂ ਕਰਕੇ ਚੋਣ ਮਨੋਰਥ ਪੱਤਰ ਤਿਆਰ ਕਰਨ ਵਿਚ ਵਿਸ਼ਵਾਸ ਨਹੀਂ ਰੱਖਦੀ, ਸਗੋਂ ਪਾਰਟੀ ਸਿੱਧੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਸਮਝਣਾ ਚਾਹੁੰਦੀ ਹੈ। ਇਸ ਮਕਸਦ ਲਈ ਹਰ ਵਰਗ ਦੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਲੋਕਾਂ ਨੂੰ ਇਸ ਸਮੇਂ ਮਿਲ ਰਹੀਆਂ ਸਹੂਲਤਾਂ ਬੰਦ ਕਰਨ ਦੀ ਕੋਈ ਨੀਤੀ ਨਹੀਂ ਹੋਵੇਗੀ। ਇਸ ਮੌਕੇ ਚੋਣ ਮਨੋਰਥ ਪੱਤਰ ਲਈ ਸੁਝਾਅ ਦੇਣ ਵਾਸਤੇ ਤਿੰਨ ਵੱਟਸਐੱਪ ਨੰਬਰ ਜਾਰੀ ਕੀਤੇ ਗਏ। ਇਸ ਮੌਕੇ ਰਾਕੇਸ਼ ਰਾਠੌਰ, ਅਸ਼ੋਕ ਸਰੀਨ ਹਿੱਕੀ, ਦਿਨੇਸ਼ ਢਲ, ਅਮਰਜੀਤ ਸਿੰਘ ਹਿੱਕੀ ਤੇ ਹੋਰ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਰਾਏਪੁਰ -ਰਸੂਲਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਜਨਤਾ ਹਸਪਤਾਲ ਵਿਖੇ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ 1 ਦਸੰਬਰ ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।