ਅਕਾਲੀ-ਭਾਜਪਾ ਗੱਠਜੋੜ ਦਾ ਭਾਜਪਾ ਆਗੂਆਂ ਵਲੋਂ ਸਵਾਗਤ
ਜਲੰਧਰ, 24 ਨਵੰਬਰ (ਸ਼ਿਵ)-ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਹੋਣ ’ਤੇ ਭਾਜਪਾ ਆਗੂਆਂ ਨੇ ਸਵਾਗਤ ਕਰਦੇ ਹੋਏ ਹਾਈਕਮਾਨ ਦਾ ਧੰਨਵਾਦ ਕਰਨ ਤੋਂ ਇਲਾਵਾ ਉਨ੍ਹਾਂ ਦਾਅਵਾ ਕੀਤਾ ਕਿ ਅਗਲੇ ਸਾਲ ਗਠਜੋੜ ਦੀ ਸਰਕਾਰ ਬਣਨ ਨਾਲ ਪੰਜਾਬ ਦੁਬਾਰਾ ਤਰੱਕੀ ਦੀਆਂ ਰਾਹਾਂ ’ਤੇ ਚੱਲਣਾ ਸ਼ੁਰੂ ਹੋਵੇਗਾ ਕਿਉਂਕਿ ਪਹਿਲਾਂ ਵੀ ਗਠਜੋ਼ੜ ਦੀ ਸਰਕਾਰ ਦੇ ਕਾਰਜਕਾਲ ’ਚ ਜੋ ਵਿਕਾਸ ਦੇ ਕੰਮ ਹੋਏ ਸਨ। ਭਾਜਪਾ ਦੇ ਸਾਬਕਾ ਵਿਧਾਇਕ ਕਿ੍ਸ਼ਨ ਦੇਵ ਭੰਡਾਰੀ, ਅਮਰਜੀਤ ਸਿੰਘ ਅਮਰੀ, ਰਾਜੇਸ਼ ਕਪੂਰ, ਕੰਵਰ ਸਰਤਾਜ ਸਿੰਘ, ਮਨਜੀਤ ਸਿੰਘ ਟੀਟੂ, ਕੰਵਰ ਸਰਤਾਜ ਸਿੰਘ, ਗੁਰਦੇਵ ਸਿੰਘ ਗੋਲਡੀ ਭਾਟੀਆ, ਸੰਨੀ ਸ਼ਰਮਾ, ਐਡਵੋਕੇਟ ਦਵਿੰਦਰ ਸਿੰਘ ਡਿੰਪੀ ਨੇ ਆਪਣੇ ਜਾਰੀ ਬਿਆਨਾਂ ’ਚ ਕਿਹਾ ਹੈ ਕਿ ਇਹ ਦੋਵੇਂ ਪਾਰਟੀਆਂ ਦਾ ਗਠਜੋੜ ਹੋਣਾ ਪੰਜਾਬ ਦੇ ਵਿਕਾਸ, ਖੁਸ਼ਹਾਲੀ ਅਤੇ ਲੋਕਾਂ ਦੀਆਂ ਉਮੀਦਾਂ ਨਾਲ ਜੁੜਿਆ ਹੋਇਆ ਹੈ।
ਜਲੰਧਰ, 24 ਨਵੰਬਰ (ਸ਼ਿਵ)-ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਹੋਣ ’ਤੇ ਭਾਜਪਾ ਆਗੂਆਂ ਨੇ ਸਵਾਗਤ ਕਰਦੇ ਹੋਏ ਹਾਈਕਮਾਨ ਦਾ ਧੰਨਵਾਦ ਕਰਨ ਤੋਂ ਇਲਾਵਾ ਉਨ੍ਹਾਂ ਦਾਅਵਾ ਕੀਤਾ ਕਿ ਅਗਲੇ ਸਾਲ ਗਠਜੋੜ ਦੀ ਸਰਕਾਰ ਬਣਨ ਨਾਲ ਪੰਜਾਬ ਦੁਬਾਰਾ ਤਰੱਕੀ ਦੀਆਂ ਰਾਹਾਂ ’ਤੇ ਚੱਲਣਾ ਸ਼ੁਰੂ ਹੋਵੇਗਾ ਕਿਉਂਕਿ ਪਹਿਲਾਂ ਵੀ ਗਠਜੋ਼ੜ ਦੀ ਸਰਕਾਰ ਦੇ ਕਾਰਜਕਾਲ ’ਚ ਜੋ ਵਿਕਾਸ ਦੇ ਕੰਮ ਹੋਏ ਸਨ। ਭਾਜਪਾ ਦੇ ਸਾਬਕਾ ਵਿਧਾਇਕ ਕਿ੍ਸ਼ਨ ਦੇਵ ਭੰਡਾਰੀ, ਅਮਰਜੀਤ ਸਿੰਘ ਅਮਰੀ, ਰਾਜੇਸ਼ ਕਪੂਰ, ਕੰਵਰ ਸਰਤਾਜ ਸਿੰਘ, ਮਨਜੀਤ ਸਿੰਘ ਟੀਟੂ, ਕੰਵਰ ਸਰਤਾਜ ਸਿੰਘ, ਗੁਰਦੇਵ ਸਿੰਘ ਗੋਲਡੀ ਭਾਟੀਆ, ਸੰਨੀ ਸ਼ਰਮਾ, ਐਡਵੋਕੇਟ ਦਵਿੰਦਰ ਸਿੰਘ ਡਿੰਪੀ ਨੇ ਆਪਣੇ ਜਾਰੀ ਬਿਆਨਾਂ ’ਚ ਕਿਹਾ ਹੈ ਕਿ ਇਹ ਦੋਵੇਂ ਪਾਰਟੀਆਂ ਦਾ ਗਠਜੋੜ ਹੋਣਾ ਪੰਜਾਬ ਦੇ ਵਿਕਾਸ, ਖੁਸ਼ਹਾਲੀ ਅਤੇ ਲੋਕਾਂ ਦੀਆਂ ਉਮੀਦਾਂ ਨਾਲ ਜੁੜਿਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਤੇ ਵਿਕਾਸ ਲਈ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨਾ ਸਭ ਤੋਂ ਵੱਡੀ ਜ਼ਿੰਮੇਵਾਰੀ ਹੋਵੇਗੀ ਤੇ ਅਕਾਲੀ ਦਲ-ਭਾਜਪਾ ਗਠਜੋੜ ਇਨ੍ਹਾਂ ਆਸਾਂ ’ਤੇ ਖਰਾ ਉਤਰੇਗਾ।