ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਫ਼ੈਸਲੇ ਨਾਲ ਪੰਜਾਬ ਦੇ ਲੋਕਾਂ ’ਚ ਖੁਸ਼ੀ ਦੀ ਲਹਿਰ ਤੇ ਨਵੀਂ ਉਮੀਦ ਜਾਗੀ-ਮੁਨੀਸ਼ ਧੀਰ
ਨਕੋਦਰ, 24 ਨਵੰਬਰ (ਤਿਲਕ ਰਾਜ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦਾ ਸਵਾਗਤ ਕਰਦਿਆਂ ਭਾਰਤੀ ਜਨਤਾ ਪਾਰਟੀ ਸੂਬਾ ਕਾਰਜਕਾਰਣੀ ਦੇ ਮੈਂਬਰ ਮੁਨੀਸ਼ ਧੀਰ ਨੇ ਕਿਹਾ ਕਿ ਇਹ ਗਠਜੋੜ ਪੰਜਾਬ ਦੀ ਤਸਵੀਰ ਬਦਲੇਗਾ। ਮੁਨੀਸ਼ ਧੀਰ ਨੇ ਗੱਠਜੋੜ ਨੂੰ ਸਮੇਂ ਦੀ ਮੁੱਖ ਲੋੜ ਦੱਸਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਦੇ ਲੋਕਾਂ ’ਚ ਖੁਸ਼ੀ ਦੀ ਲਹਿਰ ਤੇ ਨਵੀਂ ਉਮੀਦ ਜਾਗੀ ਹੈ।
ਅਜੀਤ ਡੈਸਕ
25-11-2026