24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਸ਼ਾਹਕੋਟ, 24 ਨਵੰਬਰ (ਸੁਖਦੀਪ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਅੰਮ੍ਰਿਤਪਾਲ ਸਿੰਘ ਰੂਪਰਾ, ਪਿਆਰਾ ਸਿੰਘ ਥਿੰਦ ਅਤੇ ਰਵਿੰਦਰ ਸਿੰਘ ਤੇ ਗੁਰਚਰਨ ਕੌਰ ਦੇ ਪਰਿਵਾਰਾਂ ਵਲੋਂ ਪਰਸੋਂ ਤੋਂ ਆਰੰਭ ਕਰਵਾਏ 3 ਸ੍ਰੀ ਅਖੰਡ ਪਾਠ ਸਾਹਿਬ ਦੇ ਸਵੇਰ ਸਮੇਂ ਭੋਗ ਪਾਏ ਗਏ, ਉਪਰੰਤ ਹੈੱਡਗ੍ਰੰਥੀ ਭਾਈ ਸੁਖਨਾਮ ਸਿੰਘ ਵਲੋਂ ਕਥਾ-ਵਿਚਾਰਾਂ ਦੀ ਸਾਂਝ ਪਾਈ ਗਈ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

(ਸੱਜੇ) ਸੇਵਾਦਾਰਾਂ ਦਾ ਸਨਮਾਨ ਕਰਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ ਤੇ ਮੀਤ ਪ੍ਰਧਾਨ ਕਮਲਜੀਤ ਸਿੰਘ। ਤਸਵੀਰ : ਸੁਖਦੀਪ ਸਿੰਘ 25-11-2026
ਸ਼ਾਹਕੋਟ, 24 ਨਵੰਬਰ (ਸੁਖਦੀਪ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਅੰਮ੍ਰਿਤਪਾਲ ਸਿੰਘ ਰੂਪਰਾ, ਪਿਆਰਾ ਸਿੰਘ ਥਿੰਦ ਅਤੇ ਰਵਿੰਦਰ ਸਿੰਘ ਤੇ ਗੁਰਚਰਨ ਕੌਰ ਦੇ ਪਰਿਵਾਰਾਂ ਵਲੋਂ ਪਰਸੋਂ ਤੋਂ ਆਰੰਭ ਕਰਵਾਏ 3 ਸ੍ਰੀ ਅਖੰਡ ਪਾਠ ਸਾਹਿਬ ਦੇ ਸਵੇਰ ਸਮੇਂ ਭੋਗ ਪਾਏ ਗਏ, ਉਪਰੰਤ ਹੈੱਡਗ੍ਰੰਥੀ ਭਾਈ ਸੁਖਨਾਮ ਸਿੰਘ ਵਲੋਂ ਕਥਾ-ਵਿਚਾਰਾਂ ਦੀ ਸਾਂਝ ਪਾਈ ਗਈ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਪ੍ਰਬੰਧਕ ਕਮੇਟੀ ਵਲੋਂ ਸੇਵਾਦਾਰਾਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਠੇਕੇਦਾਰ ਹਰਜਿੰਦਰ ਸਿੰਘ ਰੂਪਰਾ ਦੇ ਪਰਿਵਾਰ ਵਲੋਂ ਸੰਗਤਾਂ ਲਈ ਚਾਹ-ਪਕੌੜਿਆਂ ਦੇ ਅਤੁੱਟ ਲੰਗਰ ਵਰਤਾਏ ਗਏ। ਸਮਾਗਮਾਂ ਦੌਰਾਨ ਸੰਗਤਾਂ ਵਲੋਂ ਸ੍ਰੀ ਨਿਸ਼ਾਨ ਸਾਹਿਬ ਜੀ ਦੇ ਚੋਲਾ ਸਾਹਿਬ ਜੀ ਦੀ ਸੇਵਾ ਵੀ ਕੀਤੀ ਗਈ। ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਗੁਰਦੁਆਰਾ ਸਾਹਿਬ ਵਿਖੇ ਸਾਰਾ ਦਿਨ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਪ੍ਰਭਾਤ ਫੇਰੀਆਂ ਦੀ ਵੀ ਸੰਪੂਰਨਤਾ ਹੋ ਗਈ ਹੈ। ਇਸ ਮੌਕੇ ਪ੍ਰਧਾਨ ਸੁਖਜੀਤ ਸਿੰਘ ਝੀਤਾ, ਜਨਰਲ ਸਕੱਤਰ ਸੁਖਵਿੰਦਰ ਸਿੰਘ ਚਤਰੱਥ, ਮੀਤ ਪ੍ਰਧਾਨ ਕਮਲਜੀਤ ਸਿੰਘ, ਖਜਾਨਚੀ ਲਖਵਿੰਦਰ ਸਿੰਘ, ਅਰਸ਼ਵੀਰ ਸਿੰਘ, ਪਰਮਜੀਤ ਸਿੰਘ ਖਾਲਸਾ, ਸੁਖਪਾਲ ਸਿੰਘ ਦੇਵਗੁਣ, ਜਗਤਾਰ ਸਿੰਘ, ਸੁਖਜੀਵਨ ਸਿੰਘ, ਜਸਪ੍ਰੀਤ ਸਿੰਘ, ਸਰਬਜੀਤ ਸਿੰਘ, ਗੁਰਮੀਤ ਸਿੰਘ, ਪ੍ਰਭਜੀਤ ਸਿੰਘ, ਮੰਗਲ ਸਿੰਘ, ਸੁਖਦੀਪ ਸਿੰਘ ਟੁਰਨਾ, ਧਰਮਿੰਦਰ ਸਿੰਘ ਰੂਪਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫਿਲੌਰ ਦਾਣਾ ਮੰਡੀ ’ਚ ਬਕਾਇਆ ਝੋਨੇ ਦੀ ਖ਼ਰੀਦ ਮੁਕੰਮਲ-ਅੱਪਰਾ ਅਗਲੀ ਖ਼ਬਰ ਸ਼ਾਹਕੋਟ ਹਲਕੇ ਦੇ ਅਕਾਲੀ ਆਗੂਆਂ ਵਲੋਂ ਅਕਾਲੀ - ਭਾਜਪਾ ਗਠਜੋੜ ਦਾ ਸਵਾਗਤ ਕਿਹਾ, 2027 ’ਚ ਡਬਲ ਇੰਜਣ ਦੀ ਸਰਕਾਰ ਬਣੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।