26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੇਅਰ , ਕਮਿਸ਼ਨਰ ਦੇ ਭਰੋਸੇ ਤੇਂ ਬਾਅਦ ਖ਼ਤਮ ਕੀਤਾ ਧਰਨਾ ਪ੍ਰਦਰਸ਼ਨ

ਜਲੰਧਰ, 25 ਨਵੰਬਰ (ਸ਼ਿਵ)- ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਬੰਟੂ ਸਬਰਵਾਲ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਗਏ ਧਰਨਾ ਪ੍ਰਦਰਸ਼ਨ ਤੋਂ ਬਾਅਦ ਮੇਅਰ ਹਾਊਸ ਮਾਡਲ ਟਾਊਨ ਵਿਖੇ ਅਹਿਮ ਮੀਟਿੰਗ ਹੋਈ। ਮੀਟਿੰਗ ’ਚ ਮੇਅਰ ਵਨੀਤ ਧੀਰ ਅਤੇ ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਭਰੋਸਾ ਦਿਵਾਇਆ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ 1196 ਮੁਲਾਜ਼ਮਾਂ ਦੀ ਭਰਤੀ ਸਬੰਧੀ ਪ੍ਰਕਿਰਿਆ ਅੱਗੇ ਵਧਾਈ ਜਾਵੇਗੀ।

ਅਜੀਤ ਡੈਸਕ 26-11-2026
ਜਲੰਧਰ, 25 ਨਵੰਬਰ (ਸ਼ਿਵ)- ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਬੰਟੂ ਸਬਰਵਾਲ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਗਏ ਧਰਨਾ ਪ੍ਰਦਰਸ਼ਨ ਤੋਂ ਬਾਅਦ ਮੇਅਰ ਹਾਊਸ ਮਾਡਲ ਟਾਊਨ ਵਿਖੇ ਅਹਿਮ ਮੀਟਿੰਗ ਹੋਈ। ਮੀਟਿੰਗ ’ਚ ਮੇਅਰ ਵਨੀਤ ਧੀਰ ਅਤੇ ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਭਰੋਸਾ ਦਿਵਾਇਆ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ 1196 ਮੁਲਾਜ਼ਮਾਂ ਦੀ ਭਰਤੀ ਸਬੰਧੀ ਪ੍ਰਕਿਰਿਆ ਅੱਗੇ ਵਧਾਈ ਜਾਵੇਗੀ। ਬੰਟੂ ਸਭਰਵਾਲ ਨੇ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਭਰਤੀ ਤਹਿਤ 58 ਮਾਲੀ, 58 ਕੁਲੀ ਤੇ 370 ਸੀਵਰਮੈਨਾਂ ਦੀ ਭਰਤੀ ਤੋਂ ਇਲਾਵਾ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਡਰਾਈਵਰਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਡਿਸਪੋਜ਼ਲਾਂ ’ਤੇ ਆਊਟਸੋਰਸ ਆਧਾਰ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦੀ ਮੰਗ ’ਤੇ ਵੀ ਸਹਿਮਤੀ ਬਣੀ ਹੈ। ਇਸ ਮੌਕੇ ਸ਼ਮੀ ਲੂਥਰ, ਰਾਜਨ ਕਲਿਆਣ, ਬੌਬੀ, ਹੈਪੀ ਥਾਪਰ, ਵਿਨੋਦ ਗਿੱਲ, ਹਰੀਸ਼ ਅਤੇ ਯਸ਼ ਕਰਨ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਜਲੰਧਰ ਕੇਂਦਰੀ ਹਲਕੇ ਅਧੀਨ ਆਉਂਦੇ ਇਲਾਕੇ ’ ਚ ਕਈ ਥਾਈਂ ਲੱਗੇ ਕੂੜੇ ਦੇ ਢੇਰ , ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸ਼ੈਲੀ ਭਾਜਪਾ ਮੈਡੀਕਲ ਸੈੱਲ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।