26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰੈਲੀ ਲਈ ਵੱਡੀ ਗਿਣਤੀ ’ਚ ਬੱਸਾਂ ਲਗਾਉਣ ਨਾਲ ਲੋਕਾਂ ਨੂੰ ਹੋਵੇਗੀ ਵੱਡੀ ਪ੍ਰੇਸ਼ਾਨੀ-ਸਾਂਪਲਾ

ਜਲੰਧਰ, 25 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਮੋਗਾ ’ਚ ਹੋਣ ਵਾਲੀ ‘ਆਪ’ ਦੀ ਰੈਲੀ ਲਈ ਬੱਸਾਂ ਲਗਾਉਣ ਦੇ ਫੈਸਲੇ ਦਾ ਬਚਾਅ ਕਰਨ ’ਤੇ ਆਪ ਦੇ ਪੰਜਾਬ ਪ੍ਰਧਾਨ ਅਰੋੜਾ ’ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਪੰਜ ਸਾਲਾਂ ਦੇ ਰਿਪੋਰਟ ਕਾਰਡ ਨੂੰ ਲੋਕਾਂ ਸਾਹਮਣੇ ਪੇਸ਼ ਕਰਨ ਦੇ ਨਾਂ ‘ਤੇ ਜਨਤਕ ਆਵਾਜਾਈ ਦੀਆਂ ਇੰਨੀ ਵੱਡੀ ਗਿਣਤੀ ਵਿਚ ਬੱਸਾਂ ਨੂੰ ਰੈਲੀ ਲਈ ਵਰਤਣ ਲਈ ਉਨ੍ਹਾਂ ਦੇ ਨਿਰਧਾਰਤ ਰੂਟਾਂ ਤੋਂ ਹਟਾ ਉਣ ਨਾਲ ਪੂਰੇ ਪੰਜਾਬ ਦੀ ਜਨਤਕ ਆਵਾਜਾਈ ਪ੍ਰਣਾਲੀ ਠੱਪ ਹੋ ਜਾਵੇਗੀ। ਇਸ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲੇ ਲੱਖਾਂ ਯਾਤਰੀਆਂ, ਕਾਲਜ ਵਿਦਿਆਰਥੀਆਂ, ਦਫ਼ਤਰ ਜਾਣ ਵਾਲੇ ਮੁਲਾਜ਼ਮਾਂ ਅਤੇ ਬਜ਼ੁਰਗ ਨਾਗਰਿਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਜੋ ਆਪਣੀਆਂ ਜ਼ਰੂਰੀ ਯਾਤਰਾਵਾਂ ਲਈ ਸਰਕਾਰੀ ਬੱਸਾਂ ‘ਤੇ ਨਿਰਭਰ ਹਨ।

ਅਜੀਤ ਡੈਸਕ 26-11-2026
ਜਲੰਧਰ, 25 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਮੋਗਾ ’ਚ ਹੋਣ ਵਾਲੀ ‘ਆਪ’ ਦੀ ਰੈਲੀ ਲਈ ਬੱਸਾਂ ਲਗਾਉਣ ਦੇ ਫੈਸਲੇ ਦਾ ਬਚਾਅ ਕਰਨ ’ਤੇ ਆਪ ਦੇ ਪੰਜਾਬ ਪ੍ਰਧਾਨ ਅਰੋੜਾ ’ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਪੰਜ ਸਾਲਾਂ ਦੇ ਰਿਪੋਰਟ ਕਾਰਡ ਨੂੰ ਲੋਕਾਂ ਸਾਹਮਣੇ ਪੇਸ਼ ਕਰਨ ਦੇ ਨਾਂ ‘ਤੇ ਜਨਤਕ ਆਵਾਜਾਈ ਦੀਆਂ ਇੰਨੀ ਵੱਡੀ ਗਿਣਤੀ ਵਿਚ ਬੱਸਾਂ ਨੂੰ ਰੈਲੀ ਲਈ ਵਰਤਣ ਲਈ ਉਨ੍ਹਾਂ ਦੇ ਨਿਰਧਾਰਤ ਰੂਟਾਂ ਤੋਂ ਹਟਾ ਉਣ ਨਾਲ ਪੂਰੇ ਪੰਜਾਬ ਦੀ ਜਨਤਕ ਆਵਾਜਾਈ ਪ੍ਰਣਾਲੀ ਠੱਪ ਹੋ ਜਾਵੇਗੀ। ਇਸ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲੇ ਲੱਖਾਂ ਯਾਤਰੀਆਂ, ਕਾਲਜ ਵਿਦਿਆਰਥੀਆਂ, ਦਫ਼ਤਰ ਜਾਣ ਵਾਲੇ ਮੁਲਾਜ਼ਮਾਂ ਅਤੇ ਬਜ਼ੁਰਗ ਨਾਗਰਿਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਜੋ ਆਪਣੀਆਂ ਜ਼ਰੂਰੀ ਯਾਤਰਾਵਾਂ ਲਈ ਸਰਕਾਰੀ ਬੱਸਾਂ ‘ਤੇ ਨਿਰਭਰ ਹਨ। ਸ੍ਰੀ ਸਾਂਪਲਾ ਨੇ ਕਿਹਾ ਜਿਹੜੀ ਪਾਰਟੀ ਸੱਤਾ ਵਿਚ ਆਉਣ ਤੋਂ ਪਹਿਲਾਂ ਵੀਆਈਪੀ ਕਲਚਰ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਖ਼ਤਮ ਕਰਨ ਦੇ ਦਾਅਵੇ ਕਰਦੀ ਸੀ ਪਰ ਇਸ ਮਾਮਲੇ ਨਾਲ ਪਾਰਟੀ ਦੀ ਸੱਚਾਈ ਸਾਹਮਣੇ ਆ ਗਈ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਲਾਂਬੜਾ ਵਿਖੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।