26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੀ.ਟੀ. ਵਰਲਡ ਸਕੂਲ ਦੇ ਸਾਲਾਨਾ ਸਮਾਗਮ ’ਚ ਅਣਸੁਣੇ ਨਾਇਕਾਂ ਨੂੰ ਕੀਤਾ ਯਾਦ

ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਸੀ. ਟੀ.

ਅਜੀਤ ਡੈਸਕ 26-11-2026
ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਸੀ.ਟੀ. ਵਰਲਡ ਸਕੂਲ ਵਿਖੇ ਸਾਲਾਨਾ ਸਮਾਗਮ ‘ਨਮਨ-ਭਾਰਤ ਦੇ ਅਣਸੁਣੇ ਨਾਇਕ’ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਦੇ ਮਾਹੌਲ ਵਿੱਚ ਕਰਵਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਨੇ ਸ਼ਾਨਦਾਰ ਨਾਟਕੀ ਪੇਸ਼ਕਾਰੀਆਂ ਰਾਹੀਂ 1857 ਦੇ ਆਜ਼ਾਦੀ ਸੰਗਰਾਮ ਤੋਂ ਲੈ ਕੇ ਵਿਕਸਿਤ ਭਾਰਤ ਦੇ ਸੁਪਨੇ ਤੱਕ ਦੇਸ਼ ਦੇ ਇਤਿਹਾਸਕ ਸਫ਼ਰ ਨੂੰ ਮੰਚ ’ਤੇ ਪੇਸ਼ ਕੀਤਾ। ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇਨ੍ਹਾਂ ਅਣਸੁਣੇ ਨਾਇਕਾਂ ਦੇ ਜੀਵਨ ਅਤੇ ਸੰਘਰਸ਼ਾਂ ਨੂੰ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਦਰਸਾਇਆ। ਪ੍ਰੋਗਰਾਮ ਦੀ ਸ਼ੁਰੂਆਤ 1857 ਦੇ ਸੰਗਰਾਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀ ਵੀਰਾਂਗਣਾ ਝਲਕਾਰੀ ਬਾਈ ਦੀ ਬਹਾਦਰੀ ਦੀ ਕਹਾਣੀ ਨਾਲ ਹੋਈ। ਇਸ ਤੋਂ ਬਾਅਦ ਭਗਤ ਸਿੰਘ ਅਤੇ ਹੋਰ ਇਨਕਲਾਬੀਆਂ ਦੀ ਮਦਦ ਕਰਨ ਵਾਲੀ ਦੁਰਗਾਵਤੀ ਦੇਵੀ, ਜਿਨ੍ਹਾਂ ਨੂੰ ਦੁਰਗਾ ਭਾਬੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਯੋਗਦਾਨ ਨੂੰ ਪੇਸ਼ ਕੀਤਾ ਗਿਆ। ਸਮਾਗਮ ਦੌਰਾਨ ਹਰੀ ਕ੍ਰਾਂਤੀ ਦੇ ਮੁੱਖ ਮੋਢੀ ਡਾ. ਐੱਮ. ਐੱਸ. ਸਵਾਮੀਨਾਥਨ ਅਤੇ ਲਕਸ਼ਮਣਰਾਓ ਕਿਰਲੋਸਕਰ ਰਾਹੀਂ ਖੇਤੀਬਾੜੀ ਵਿੱਚ ਮਸ਼ੀਨਾਂ ਦੀ ਵਰਤੋਂ ਅਤੇ ਇਸ ਖੇਤਰ ਵਿੱਚ ਆਏ ਬਦਲਾਅ ਨੂੰ ਵੀ ਪੇਸ਼ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਮੈਡਮ ਆਰਤੀ ਜੈਸਵਾਲ ਨੇ ਕਿਹਾ ਕਿ ਇਸ ਸਾਲ ਦਾ ਵਿਸ਼ਾ ਭਾਰਤ ਦੇ ਉਨ੍ਹਾਂ ਨਾਇਕਾਂ ਨੂੰ ਸਮਰਪਿਤ ਹੈ, ਜਿਨ੍ਹਾਂ ਦੇ ਹੌਸਲੇ, ਮਿਹਨਤ ਅਤੇ ਯੋਗਦਾਨ ਨੇ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਬ੍ਰਿਗੇਡੀਅਰ ਭੁਪਿੰਦਰ ਸਿੰਘ, ਮੁੱਖ ਸਿਗਨਲ ਅਫ਼ਸਰ, ਹੈੱਡਕੁਆਰਟਰ 11 ਕੋਰ ਨੇ ਸ਼ਿਰਕਤ ਕੀਤੀ। ਇਸ ਮੌਕੇ ਸੀਟੀ ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ, ਸਹਿ-ਚੇਅਰਪਰਸਨ ਸ੍ਰੀਮਤੀ ਪਰਮਿੰਦਰ ਕੌਰ, ਮੈਨੇਜਿੰਗ ਡਾਇਰੈਕਟਰ ਡਾ. ਮਨਬੀਰ ਸਿੰਘ, ਜੁਆਇੰਟ ਮੈਨੇਜਿੰਗ ਡਾਇਰੈਕਟਰ ਤਨਿਕਾ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਐਡਵੋਕੇਟ ਮਨਜਿੰਦਰ ਕੌਰ, ਡਾ. ਨਿਤਿਨ ਟੰਡਨ, ਡਾਇਰੈਕਟਰ ਡਾ. ਜਯਾਸ਼ੀਸ਼ ਸੇਠੀ , ਡਾਇਰੈਕਟਰ ਡਾ. ਅਨੁਰਾਗ ਸ਼ਰਮਾ ਅਤੇ ਪ੍ਰਿੰਸੀਪਲ ਮਨੀਸ਼ ਬਸਨੇਤ ਵੀ ਮੌਜੂਦ ਸਨ।
ਪਿਛਲੀ ਖ਼ਬਰ ਖਾਟੂ ਸ਼ਿਆਮ ਬਾਬਾ ਦਾ ਜਨਮ ਉਤਸਵ ਮਨਾਇਆ ਅਗਲੀ ਖ਼ਬਰ ਜਲੰਧਰ ਦੀ ਬਾਸਕਟਬਾਲ ਟੀਮ ਨੇ ਪੰਜਾਬ ਚੈਂਪੀਅਨਸ਼ਿਪ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।