27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਯੂਥ ਅਕਾਲੀ ਦਲ ਦੇ ਪ੍ਰਧਾਨ ਗੱਗੀ ਵਲੋਂ ਸੁਖਬੀਰ ਨਾਲ ਮੁਲਾਕਾਤ

ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅੱਜ ਜਲੰਧਰ ਫੇਰੀ ਦੌਰਾਨ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਦੀ ਰਿਹਾਇਸ਼ ’ਤੇ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਗਈ। ਇਸ ਮੌਕੇ ਗਗਨਦੀਪ ਸਿੰਘ ਗੱਗੀ ਨੇ ਪਾਰਟੀ ਪ੍ਰਧਾਨ ਨੂੰ ਅਕਾਲੀ-ਭਾਜਪਾ ਗਠਜੋੜ ਹੋਣ ’ਤੇ ਵਧਾਈ ਦਿੰਦੇ ਹੋਏ ਭਰੋਸਾ ਦਿੱਤਾ ਕਿ ਸ਼ਹਿਰ ’ਚ ਯੂਥ ਅਕਾਲੀ ਦਲ ਦੇ ਵਰਕਰ ਗਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰਨਗੇ।

ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ 27-11-2026
ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅੱਜ ਜਲੰਧਰ ਫੇਰੀ ਦੌਰਾਨ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਦੀ ਰਿਹਾਇਸ਼ ’ਤੇ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਗਈ। ਇਸ ਮੌਕੇ ਗਗਨਦੀਪ ਸਿੰਘ ਗੱਗੀ ਨੇ ਪਾਰਟੀ ਪ੍ਰਧਾਨ ਨੂੰ ਅਕਾਲੀ-ਭਾਜਪਾ ਗਠਜੋੜ ਹੋਣ ’ਤੇ ਵਧਾਈ ਦਿੰਦੇ ਹੋਏ ਭਰੋਸਾ ਦਿੱਤਾ ਕਿ ਸ਼ਹਿਰ ’ਚ ਯੂਥ ਅਕਾਲੀ ਦਲ ਦੇ ਵਰਕਰ ਗਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰਨਗੇ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਵੀ ਗਗਨਦੀਪ ਸਿੰਘ ਗੱਗੀ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ ਦੀ ਹੱਡੀ ਹੁੰਦੇ ਹਨ ਤੇ ਉਨ੍ਹਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਕਾਂਗਰਸ ਤੇ ਖੱਬੇ-ਪੱਖੀ ਪਾਰਟੀਆਂ ਨਾਲ ਸਮਝੌਤੇ ਬਾਰੇ ਹਾਈ ਕਮਾਂਡ ਦੇ ਬਿਆਨ ਦਾ ਸਵਾਗਤ-ਰਵਿੰਦਰ ਟੁਰਨਾ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਭਜਨ ਲਾਲ ਚੋਪੜਾ ਤੇ ਸਾਥੀਆਂ ਨੇ ਵੰਡੇ ਲੱਡੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।