27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਮੁਹੱਲਾ ਧੂੜਕੋਟ ਵਿਖੇ ਗੁਰਪੁਰਬ ਸੰਬੰਧੀ ਸਮਾਗਮ

ਸ਼ਾਹਕੋਟ, 26 ਨਵੰਬਰ (ਨਗਿੰਦਰ ਸਿੰਘ ਬਾਂਸਲ)- ਸ਼ਾਹਕੋਟ ਦੇ ਮੁਹੱਲਾ ਧੂੜਕੋਟ ‘ਚ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ।

ਅਜੀਤ ਡੈਸਕ 27-11-2026
ਸ਼ਾਹਕੋਟ, 26 ਨਵੰਬਰ (ਨਗਿੰਦਰ ਸਿੰਘ ਬਾਂਸਲ)- ਸ਼ਾਹਕੋਟ ਦੇ ਮੁਹੱਲਾ ਧੂੜਕੋਟ ‘ਚ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ। ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ਵਿਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਨਾਹਰ ਸਿੰਘ ਨੇ ਕਥਾ ਵਿਚਾਰਾਂ ਰਾਹੀ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ। ਇਸ ਤੋਂ ਬਾਅਦ ਭਾਈ ਸੁਖਦੇਵ ਸਿੰਘ ਸ਼ਾਹਕੋਟੀ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਸ਼ਮੀਰ ਸਿੰਘ ਖ਼ਾਲਸਾ, ਮੀਤ ਪ੍ਰਧਾਨ ਗਿਆਨ ਸਿੰਘ ਮਿਸਤਰੀ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਚੰਦੀ, ਸਕੱਤਰ ਤਰਲੋਕ ਸਿੰਘ ਚਾਨਾ, ਸਹਾਇਕ ਕਸ਼ਮੀਰ ਸਿੰਘ, ਖਜ਼ਾਨਚੀ ਭੁਪਿੰਦਰ ਸਿੰਘ ਜੱਸਲ, ਹਰਦੀਪ ਸਿੰਘ ਯੂ.ਕੇ., ਦਲਬੀਰ ਸਿੰਘ ਸੋਨੂੰ ਰੱਲ, ਅਜੀਤ ਸਿੰਘ ਦਾਸੀਕੇ, ਸਿਕੰਦਰ ਸਿੰਘ ਲਾਲਕਾ, ਹਰਵਿੰਦਰ ਸਿੰਘ ਜੌਸਨ, ਇੰਦਰਜੀਤ ਸਿੰਘ, ਲਖਵਿੰਦਰ ਸਿੰਘ, ਰੁਪਿੰਦਰ ਸਿੰਘ, ਸੁਖਬੀਰ ਸਿੰਘ ਸੋਨੂੰ, ਸ਼ਿੰਗਾਰਾ ਸਿੰਘ, ਬਲਦੇਵ ਸਿੰਘ ਲਾਲਕਾ, ਧੀਰਾ ਲਾਲਕਾ, ਪ੍ਰਕਾਸ਼ ਸਿੰਘ ਪਾਸੀ, ਜਿੰਦਰ, ਸੰਦੀਪ ਸਿੰਘ, ਮੁਕੇਸ਼, ਗੁਰਸ਼ਰਨਜੀਤ ਸਿੰਘ ਬੱਬੂ, ਕਾਕਾ, ਸੁਖਕਰਨ ਸਿੰਘ ਸੁੱਖਾ, ਰੋਸ਼ਨ ਲਾਲ ,ਆਕਾਸ਼ ਲਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਹੀਂ ਰਹੇ ਬਸਪਾ ਦੇ ਉਪ ਪ੍ਰਧਾਨ ਮਦਨ ਮੱਦੀ ਸਿਆਸੀ ਤੇ ਸਮਾਜਿਕ ਹਲਕਿਆਂ ’ਚ ਸੋਗ ਦੀ ਲਹਿਰ ਅਗਲੀ ਖ਼ਬਰ ਲੋਹੀਆਂ ਦੇ ਅਕਾਲੀ-ਭਾਜਪਾ ਵਰਕਰਾਂ ਨੇ ‘ਗੱਠਜੋੜ’ ਦੀ ਖੁਸ਼ੀ ਲੱਡੂ ਵੰਡ ਕੇ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।